ਭਦੌੜ (ਬਰਨਾਲਾ):ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਦੇ ਨਾਲ ਨਾਲ ਨਿੱਜੀ ਅਦਾਰਿਆਂ ਅਤੇ ਦੁਕਾਨਾਂ ਦੇ ਨਾਮ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖਣ ਸਬੰਧੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਨਿੱਜੀ ਅਦਾਰਿਆਂ ਅਤੇ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ।
ਇਹ ਵੀ ਪੜੋ:Today Hukamnama: ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ
ਇਸ ਦੌਰਾਨ ਸਹਾਇਕ ਕਮਿਸ਼ਨਰ ਸੁਖਪਾਲ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਅਤੇ ਨਿੱਜੀ ਅਦਾਰਿਆਂ ਅਤੇ ਸੰਸਥਾਵਾਂ ਦੇ ਨਾਮ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਸਭ ਤੋਂ ਉੱਪਰ ਲਿਖਣ ਦਾ ਕਾਰਜ 21 ਫਰਵਰੀ ਤੱਕ ਕੀਤਾ ਜਾਣਾ ਜ਼ਰੂਰੀ ਹੈ। ਉਹਨਾਂ ਕਿਹਾ ਕਿ ਅਦਾਰੇ ਜਾਂ ਦੁਕਾਨ ਦਾ ਮਾਲਕ ਆਪਣੀ ਇੱਛਾ ਅਨੁਸਾਰ ਬੋਰਡ 'ਤੇ ਨਾਮ ਪੰਜਾਬੀ ਭਾਸ਼ਾ ਤੋਂ ਇਲਾਵਾ ਕਿਸੇ ਵੀ ਹੋਰ ਭਾਸ਼ਾ ਵਿੱਚ ਲਿਖ ਸਕਦਾ ਹੈ ਪਰ ਉਹ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਤੋਂ ਹੇਠਾਂ ਕਰਕੇ ਉਸ ਦੇ ਬਰਬਾਰ ਦੇ ਆਕਾਰ ਜਾਂ ਛੋਟੇ ਆਕਾਰ ਵਿੱਚ ਲਿਖ ਸਕਦਾ ਹੈ। ਉਹਨਾਂ ਕਿਹਾ ਕਿ ਸਰਕਾਰੀ ਹਦਾਇਤਾਂ ਦੀ ਪਾਲਣਾ ਦੇ ਨਾਲ ਨਾਲ ਮਾਤ ਭਾਸ਼ਾ ਹੋਣ ਦੇ ਨਾਤੇ ਵੀ ਪੰਜਾਬੀ ਭਾਸ਼ਾ ਨੂੰ ਉੱਪਰ ਲਿਖ ਕੇ ਸਤਿਕਾਰ ਦੇਣਾ ਸਾਡਾ ਫਰਜ਼ ਹੈ।