ਬਰਨਾਲਾ: ਧੁੰਦ ਦੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਅਵਾਰਾ ਪਸ਼ੂਆਂ ਦੀ ਪੈਦਾ ਹੋ ਰਹੀ ਸਮੱਸਿਆ ਦੇ ਮੱਦੇਨਜ਼ਰ ਬਰਨਾਲਾ ਪੁਲਿਸ ਵੱਲੋਂ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਬਰਨਾਲਾ ਪੁਲਿਸ ਦੇ ਐੱਸਪੀ.ਡੀ ਸੁਖਦੇਵ ਸਿੰਘ ਵਿਰਕ ਅਤੇ ਐਸਪੀ.ਐਚ ਹਰਵੰਤ ਕੌਰ ਵੱਲੋਂ ਕੀਤੀ ਗਈ।
ਅਵਾਰਾ ਪਸ਼ੂਆਂ ਦੇ ਹੱਲ ਨੂੰ ਲੈ ਕੇ ਪਲਿਸ ਪ੍ਰਸ਼ਾਸਨ ਵੱਲੋਂ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਇਸ ਮੌਕੇ ਗੱਲਬਾਤ ਕਰਦਿਆਂ ਐੱਸਪੀ.ਡੀ ਸੁਖਦੇਵ ਸਿੰਘ ਵਿਰਕ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ਵਿੱਚ ਅਵਾਰਾ ਪਸ਼ੂਆਂ ਦੀ ਵੱਡੀ ਸਮੱਸਿਆ ਖੜ੍ਹੀ ਹੋ ਗਈ ਹੈ, ਜਿਸ ਕਾਰਨ ਸੜਕ ਹਾਦਸੇ ਵਾਪਰ ਰਹੇ ਹਨ। ਮੌਸਮ ਬਦਲਣ ਕਾਰਨ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਜਿਸ ਕਰ ਕੇ ਇਨ੍ਹਾਂ ਹਾਦਸਿਆਂ ਵਿੱਚ ਹੋਰ ਵੀ ਵਾਧਾ ਹੋਣ ਲੱਗਿਆ ਹੈ। ਇਸ ਦੇ ਮੱਦੇਨਜ਼ਰ ਅੱਜ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕੀਤੀ ਗਈ ਹੈ ਤਾਂ ਕਿ ਵਾਰਾ ਘੁੰਮ ਰਹੇ ਪਸ਼ੂਆਂ ਦੀ ਸਮੱਸਿਆ ਦਾ ਹੱਲ ਹੋ ਸਕੇ। ਧੁੰਦ ਦੇ ਦੋ ਮਹੀਨਿਆਂ ਨੂੰ ਧਿਆਨ ਵਿੱਚ ਰੱਖਦਿਆਂ ਐਮਰਜੈਂਸੀ ਤੌਰ 'ਤੇ ਸੜਕਾਂ ਉਪਰ ਘੁੰਮ ਰਹੇ ਅਵਾਰਾ ਪਸ਼ੂਆਂ ਦੇ ਰਿਫ਼ਲੈਕਟਰ ਲਗਾਉਣ ਦੀ ਮੁਹਿੰਮ ਦਾ ਫ਼ੈਸਲਾ ਕੀਤਾ ਗਿਆ ਹੈ। ਜਿਸ ਲਈ ਗਊਸ਼ਾਲਾਵਾਂ ਦੇ ਪ੍ਰਬੰਧਕਾਂ ਵੱਲੋਂ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਬਾਂਸਲ ਨਾਣਾ ਅਤੇ ਗਊਸ਼ਾਲਾ ਦੇ ਪ੍ਰਬੰਧਕ ਨੇ ਕਿਹਾ ਕਿ ਸੜਕਾਂ ਤੇ ਸ਼ਹਿਰ ਵਿੱਚ ਅਨੇਕਾਂ ਅਵਾਰਾ ਪਸ਼ੂ ਘੁੰਮ ਰਹੇ ਹਨ। ਜਿਨ੍ਹਾਂ ਕਾਰਨ ਹਾਦਸੇ ਵਾਪਰ ਰਹੇ ਹਨ। ਜਿਸ ਲਈ ਅੱਜ ਪੁਲੀਸ ਪ੍ਰਸ਼ਾਸਨ ਨਾਲ ਇਸ ਸਬੰਧੀ ਵਿਚਾਰ ਚਰਚਾ ਕੀਤੀ ਗਈ ਹੈ। ਧੁੰਦ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਬਰਨਾਲਾ ਪੁਲਸ ਨੇ ਇਨ੍ਹਾਂ ਪਸ਼ੂਆਂ ਦੇ ਰਿਫਲੈਕਟਰ ਲਗਾਉਣ ਦੀ ਗੱਲ ਆਖੀ ਹੈ। ਜਿਸ ਲਈ ਉਨ੍ਹਾਂ ਦੀਆਂ ਸੰਸਥਾਵਾਂ ਵੱਲੋਂ ਪੂਰਨ ਬਰਨਾਲਾ ਪੁਲਿਸ ਨੂੰ ਸਾਥ ਦੇਣ ਦਾ ਵਾਅਦਾ ਕੀਤਾ ਗਿਆ ਹੈ।