ਪੰਜਾਬ

punjab

ETV Bharat / state

ਫ਼ਸਲਾਂ ਨੂੰ ਅੱਗ ਤੋਂ ਬਚਾਉਣਗੀਆਂ ਕਿਸਾਨਾਂ ਦੀਆਂ ਫਾਇਰ ਬ੍ਰਿਗੇਡ ਗੱਡੀਆਂ - ਕਣਕ ਦੀ ਫ਼ਸਲ

ਕਣਕ ਦੀ ਫ਼ਸਲ ਨੂੰ ਅੱਗ ਤੋਂਂ ਬਚਾਉਣ ਲਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਆਪਣੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਪਿੰਡਾਂ ਦੇ ਲੋਕਾਂ ਵਲੋਂ ਆਪਣੇ ਪੱਧਰ ’ਤੇ ਮਿੰਨੀ ਫਾਇਰ ਬ੍ਰਿਗੇਡ ਗੱਡੀ ਤਿਆਰ ਕਰਵਾਈਆਂ ਗਈਆਂ ਹਨ। ਜਿਸ ਨਾਲ ਉਹ ਸਮੇਂ ਰਹਿੰਦੇ ਆਪਣੀਆਂ ਫ਼ਸਲਾਂ ਨੂੰ ਬਚਾ ਸਕਣ।

ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ ਨੇ ਬਣਾਈਆਂ ਮਿੰਨੀ ਫਾਇਰ ਬ੍ਰਿਗੇਡ ਗੱਡੀਆਂ
ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ ਨੇ ਬਣਾਈਆਂ ਮਿੰਨੀ ਫਾਇਰ ਬ੍ਰਿਗੇਡ ਗੱਡੀਆਂ

By

Published : Apr 10, 2021, 1:54 PM IST

ਬਰਨਾਲਾ: ਕਣਕ ਦੀ ਫ਼ਸਲ ਨੂੰ ਅੱਗ ਤੋਂਂ ਬਚਾਉਣ ਲਈ ਪਿੰਡਾਂ ਵਿੱਚ ਕਿਸਾਨਾਂ ਵਲੋਂ ਆਪਣੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਜਿਸ ਤਹਿਤ ਪਿੰਡਾਂ ਦੇ ਲੋਕਾਂ ਵਲੋਂ ਆਪਣੇ ਪੱਧਰ ’ਤੇ ਮਿੰਨੀ ਫਾਇਰ ਬ੍ਰਿਗੇਡ ਗੱਡੀਆਂ ਤਿਆਰ ਕਰਵਾਈਆਂ ਗਈਆਂ ਹਨ। ਖੇਤੀਬਾੜੀ ਵਿਭਾਗ ਅਤੇ ਫ਼ਾਇਰ ਬ੍ਰਿਗੇਡ ਵਿਭਾਗ ਨਾਲ ਸਬੰਧਿਤ ਮਾਹਿਰਾਂ ਵਲੋਂ ਕਿਸਾਨਾਂ ਨੂੰ ਇਹ ਮਿੰਨੀ ਫਾਇਰ ਬ੍ਰਿਗੇਡ ਚਲਾਉਣ ਸਬੰਧੀ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। ਮਾਹਿਰਾਂ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮਿੰਨੀ ਫਾਇਰ ਗੱਡੀਆਂ ਬਣਾਉਣ ਦੇ ਯਤਨ ਬਹੁਤ ਲਾਹੇਬੰਦ ਸਾਬਤ ਹੋਣਗੇ। ਫਾਇਰ ਵਿਭਾਗ ਦੀਆਂ ਗੱਡੀਆਂ ਦੇ ਪਹੁੰਚਣ ਤੋਂ ਪਹਿਲਾਂ ਹੀ ਕਿਸਾਨ ਅੱਗ ’ਤੇ ਕਾਬੂ ਪਾ ਸਕਣਗੇ।

ਫਸਲਾਂ ਨੂੰ ਅੱਗ ਤੋਂ ਬਚਾਉਣ ਲਈ ਕਿਸਾਨਾਂ ਨੇ ਬਣਾਈਆਂ ਮਿੰਨੀ ਫਾਇਰ ਬ੍ਰਿਗੇਡ ਗੱਡੀਆਂ

ਆਪਣੇ ਪੱਧਰ ’ਤੇ ਬਣਾਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ- ਕਿਸਾਨ

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਸਾਲ ਕਣਕ ਦੀ ਫਸਲ ਨੂੰ ਅੱਗ ਲੱਗਣ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਜਿਸ ਕਰਕੇ ਇਸ ਵਾਰ ਉਨ੍ਹਾਂ ਵੱਲੋਂ ਆਪਣੇ ਪੱਧਰ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤਿਆਰ ਕਰਵਾਈਆਂ ਗਈਆਂ ਹਨ। ਤਾਂ ਕਿ ਸਮਾਂ ਰਹਿੰਦੇ ਅੱਗ ਦੀ ਘਟਨਾ ’ਤੇ ਕਾਬੂ ਪਾ ਕੇ ਫ਼ਸਲ ਦਾ ਬਚਾਅ ਕੀਤਾ ਜਾ ਸਕੇ।

ਇਹ ਵੀ ਪੜੋ: LIVE: ਆੜ੍ਹਤੀਆਂ ਐਸੋਸੀਏਸ਼ਨ ਦੀ ਭਾਰਤ ਭੂਸ਼ਣ ਆਸ਼ੂ ਨਾਲ ਗੱਲਬਾਤ ਜਾਰੀ

ਖੇਤੀਬਾੜੀ ਅਧਿਕਾਰੀ ਚਰਨਜੀਤ ਸਿੰਘ ਕੈਂਥ ਅਤੇ ਰਿਟਾ.ਫਾਇਰ ਅਧਿਕਾਰੀ ਗੁਰਜੀਤ ਸਿੰਘ ਨੇ ਦੱਸਿਆ ਕਿ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਚੁੱਕੀ ਹੈ। ਪਰ ਇਹਨਾਂ ਦਿਨਾਂ ਵਿੱਚ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਕਈ ਘਟਨਾਵਾਂ ਵਾਪਰ ਜਾਂਦੀਆਂ ਹਨ। ਜਿਸ ਕਰਕੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਬਰਬਾਦ ਹੋ ਜਾਂਦੀ ਹੈ। ਜਿਸ ਤੋਂ ਬੱਚਣ ਲਈ ਕਿਸਾਨਾਂ ਵਲੋਂ ਆਪਣੇ ਪੱਧਰ ’ਤੇ ਪਹਿਲਕਦਮੀ ਕੀਤੀ ਗਈ ਹੈ। ਇਹ ਇੱਕ ਚੰਗਾ ਉਪਰਾਲਾ ਹੈ, ਜਿਸ ਨਾਲ ਕਿਸਾਨਾਂ ਦੀ ਫ਼ਸਲ ਅੱਗ ਤੋਂ ਬਚਾਈ ਜਾ ਸਕੇਗੀ।

ABOUT THE AUTHOR

...view details