ਬਰਨਾਲਾ:ਵਿਧਾਨ ਸਭਾ ਹਲਕਾ ਭਦੌੜ (Vidhan Sabha constituency Bhadaur) ਤੋਂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ (MLA Labh Singh Ugoke) ਭਦੌੜ ਦੇ ਗਿਆਰਾਂ ਰੁਦਰ ਸ਼ਿਵ ਮੰਦਰ ਪੱਥਰਾਂ ਵਾਲੀ ਵਿਖੇ ਤਕਰੀਬਨ 12 ਵਜੇ ਵਰਕਰਾਂ ਨੂੰ ਮਿਲਣ ਅਤੇ ਵੋਟਰਾਂ ਦਾ ਧੰਨਵਾਦ ਕਰਨ ਆ ਰਹੇ ਹਨ।
ਇਹ ਵੀ ਪੜੋ:ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
ਦੱਸ ਦੇਈਏ ਕਿ ਕਾਂਗਰਸ ਪਾਰਟੀ ਵੱਲੋਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਤੋਂ ਕਾਂਗਰਸ ਵੱਲੋਂ ਚੋਣ ਲੜਾਇਆ ਸੀ ਜਿਸ ਵਿੱਚ ਲਾਭ ਸਿੰਘ ਉਗੋਕੇ (MLA Labh Singh Ugoke) ਨੇ ਚਰਨਜੀਤ ਸਿੰਘ ਚੰਨੀ ਨੂੰ 37 ਹਜ਼ਾਰ ਤੋਂ ਵੱਧ ਵੋਟਾਂ ਦੇ ਫਰਕ ਨਾਲ ਹਰਾ ਕੇ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹੇ ਹਨ ਅਤੇ ਰਾਸ਼ਟਰੀ ਪੱਧਰ ਤੇ ਪ੍ਰਸਿੱਧੀ ਵੀ ਪ੍ਰਾਪਤ ਕੀਤੀ ਹੈ।