ਬਰਨਾਲਾ:ਬਰਨਾਲਾ ਦੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉੱਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਹਸਪਤਾਲ ਵਿਚ ਇਲਾਜ ਦੌਰਾਨ ਦੇਹਾਂਤ ਹੋ ਗਿਆ। 22 ਸਤੰਬਰ ਤੋਂ ਡੀਐਮਸੀ ਲੁਧਿਆਣਾ ਦਾਖਲ ਸਨ। ਵਿਧਾਇਕ ਦੇ ਪਿਤਾ ਦੀ 22 ਸਤੰਬਰ ਨੂੰ ਕੋਈ ਗਲਤ ਦਵਾਈ ਨਿਗਲਣ ਕਰਕੇ ਸਿਹਤ ਵਿਗੜ ਗਈ ਸੀ ਤੇ ਸੀਰੀਅਸ ਹਾਲਤ 'ਚ ਡੀਐਮਸੀ ਲੁਧਿਆਣਾ ਦਾਖ਼ਲ ਕਰਵਾਇਆ ਗਿਆ ਸੀ। ਅੱਜ ਪੰਜ ਦਿਨਾਂ ਬਾਅਦ ਉਹਨਾਂ ਦੀ ਮੌਤ ਹੋ ਗਈ, ਇਸ ਘਟਨਾ ਨਾਲ ਪੂਰੇ ਉੱਗੋਕੇ ਪਿੰਡ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
ਅੱਜ ਦੇਰ ਸ਼ਾਮ ਮ੍ਰਿਤਕ ਦਰਸ਼ਨ ਸਿੰਘ ਦਾ ਪੋਸਟਮਾਰਟਮ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਹੋਇਆ ਅਤੇ ਮ੍ਰਿਤਕ ਦੇਹ ਪਿੰਡ ਉੱਗੋਕੇ (MLA Labh Singh Ugokes Father death) ਵਿਖੇ ਲਿਆਂਦੀ ਗਈ ਹੈ। ਭਲਕੇ ਦਿਨ ਬੁੱਧਵਾਰ ਨੂੰ ਪਿੰਡ ਉੱਗੋਕੇ ਵਿਖੇ ਦਰਸ਼ਨ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਅਰਵਿੰਦ ਕੇਜਰੀਵਾਲ, ਰਾਘਵ ਚੱਡਾ ਤੇ ਮੀਤ ਹੇਅਰ ਵਲੋਂ ਦੁੱਖ ਦਾ ਪ੍ਰਗਟਾਵਾ: ਪਿਤਾ ਦੀ ਮੌਤ 'ਤੇ ਵਿਧਾਇਕ ਲਾਭ ਸਿੰਘ ਉੱਗੋਕੇ ਨਾਲ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਮੈਂਬਰ ਪਾਰਲੀਮੈਂਟ ਰਾਘਵ ਚੱਡਾ ਅਤੇ ਮੰਤਰੀ ਮੀਤ ਹੇਅਰ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।