ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਭੱਖਦਾ ਜਾ ਰਿਹਾ ਹੈ। ਇਸੇ ਸੰਘਰਸ਼ ਤਹਿਤ 5 ਨਵੰਬਰ ਨੂੰ ਦੇਸ਼ ਵਿਆਪੀ ਚੱਕਾ ਜਾਮ ਅਤੇ 26-27 ਨਵੰਬਰ ਦੇ ਦਿੱਲੀ ਘਿਰਾਉ ਨੂੰ ਲੈ ਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਸੂਬਾ ਪੱਧਰੀ ਮੀਟਿੰਗ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਅਗਲੇ ਸੰਘਰਸ਼ ਦੀ ਰੂਪਰੇਖਾ ਬਣਾਈ ਗਈ। ਆਉਣ ਵਾਲੇ 5 ਨਵੰਬਰ ਦੇ ਚੱਕਾ ਜਾਮ ਨੂੰ ਸਫ਼ਲ ਬਣਾਉਣ ਲਈ ਪ੍ਰੋਗਰਾਮ ਐਲਾਨੇ ਗਏ।
ਮੋਦੀ ਹਕੂਮਤ ਪੰਜਾਬ ਨੂੰ ਜੰਮੂ-ਕਸ਼ਮੀਰ ਵਾਂਗ ਕਬਜ਼ੇ ’ਚ ਲੈਣ ਦੀਆਂ ਚੱਲ ਰਹੀ ਹੈ ਚਾਲਾਂ: ਡਾ.ਦਰਸ਼ਨਪਾਲ - ਮੋਦੀ ਹਕੂਮਤ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਭੱਖਦਾ ਜਾ ਰਿਹਾ ਹੈ। ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ ਵਿਖੇ ਹੋਈ। ਮੀਟਿੰਗ ਦੌਰਾਨ ਅਗਲੇ ਸੰਘਰਸ਼ ਦੀ ਰੂਪਰੇਖਾ ਬਣਾਈ ਗਈ।
ਇਸ ਸਬੰਧੀ ਗੱਲਬਾਤ ਕਰਦਿਆਂ ਜੱਥੇਬੰਦੀ ਦੇ ਸੂਬਾ ਪ੍ਰਧਾਨ ਡਾ.ਦਰਸ਼ਨਪਾਲ ਨੇ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦੇ ਚੱਲ ਰਹੇ ਸੰਘਰਸ਼ ਨੂੰ ਲੈ ਕੇ ਅੱਜ ਵਿਚਾਰ ਚਰਚਾ ਕੀਤੀ ਗਈ ਹੈ। 4 ਨਵੰਬਰ ਨੂੰ ਪੰਜਾਬ ਦੀਆਂ ਸਮੁੱਚੀਆਂ ਜੱਥੇਬੰਦੀਆਂ ਦੀ ਮੀਟਿੰਗ ਵੀ ਰੱਖੀ ਗਈ ਹੈ। ਦੇਸ਼ ਭਰ ਦੀਆਂ 350 ਦੇ ਕਰੀਬ ਕਿਸਾਨ ਜੱਥੇਬੰਦੀਆਂ ਇੱਕ ਮੰਚ ’ਤੇ ਇਕੱਠੀਆਂ ਹੋ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨ। ਜਿਸ ਤਹਿਤ 5 ਨਵੰਬਰ ਨੂੰ ਦੇਸ਼ ਭਰ ’ਚ ਚੱਕਾ ਜਾਮ ਕੀਤਾ ਜਾ ਰਿਹਾ ਹੈ।
26 ਅਤੇ 27 ਨਵੰਬਰ ਨੂੰ ਦਿੱਲੀ ਚੱਲੋ ਦਾ ਸੱਦਾ ਦਿੱਤਾ ਗਿਆ ਹੈ। ਇਨ੍ਹਾਂ ਦੋਵੇਂ ਵੱਡੇ ਸੰਘਰਸ਼ਾਂ ਦੀਆਂ ਮੀਟਿੰਗਾਂ ਵਿੱਚ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਜ਼ਰੂਰੀ ਹੈ। ਕਿਉਂਕਿ ਦੇਸ਼ ਦੀ ਸੱਤਾ ’ਤੇ ਕਾਬਜ਼ ਭਾਜਪਾ ਸਰਕਾਰ ਕਿਸਾਨ ਵਿਰੋਧੀ ਲਗਾਤਾਰ ਫ਼ੈਸਲੇ ਲੈ ਰਹੀ ਹੈ। ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।