ਬਰਨਾਲਾ: ਬਰਨਾਲਾ-ਮੋਗਾ ਰੋਡ 'ਤੇ ਪਿੰਡ ਚੀਮਾ ਨੇੜੇ ਆਵਾਰਾ ਪਸ਼ੂ ਨਾਲ ਟਕਰਾਉਣ ਕਰਕੇ ਮੋਟਰਸਾਈਕਲ ਚਾਲਕ ਹਰਦੀਪ ਸਿੰਘ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਚੰਦ ਸਿੰਘ ਵਾਸੀ ਜਗਜੀਤਪੁਰਾ ਆਪਣੇ ਬੁਲਟ ਮੋਟਰਸਾਈਕਲ 'ਤੇ ਸਵਾਰ ਹੋ ਕੇ ਬਰਨਾਲਾ ਤੋਂ ਪਿੰਡ ਆ ਰਿਹਾ ਸੀ।
ਆਵਾਰਾ ਪਸ਼ੂ ਨਾਲ ਟਕਰਾਉਣ ਕਰਕੇ ਮੋਟਰਸਾਈਕਲ ਚਾਲਕ ਦੀ ਮੌਤ - ਬਰਨਾਲਾ-ਮੋਗਾ ਰੋਡ 'ਤੇ ਹਾਦਸਾ
ਬਰਨਾਲਾ-ਮੋਗਾ ਰੋਡ 'ਤੇ ਪਿੰਡ ਚੀਮਾ ਨੇੜੇ ਆਵਾਰਾ ਪਸ਼ੂ ਨਾਲ ਟਕਰਾਉਣ ਕਰਕੇ ਮੋਟਰਸਾਈਕਲ ਚਾਲਕ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।
![ਆਵਾਰਾ ਪਸ਼ੂ ਨਾਲ ਟਕਰਾਉਣ ਕਰਕੇ ਮੋਟਰਸਾਈਕਲ ਚਾਲਕ ਦੀ ਮੌਤ ਹਰਦੀਪ ਸਿੰਘ](https://etvbharatimages.akamaized.net/etvbharat/prod-images/768-512-5217596-thumbnail-3x2-kkk.jpg)
ਹਰਦੀਪ ਸਿੰਘ
ਇਸ ਦੌਰਾਨ ਜਦੋਂ ਉਹ ਪਿੰਡ ਚੀਮਾ ਨੇੜੇ ਹਿੰਦ ਪੈਟਰੋਲ ਪੰਪ ਨੇੜੇ ਪਹੁੰਚਿਆ ਤਾਂ ਮੋਟਰਸਾਈਕਲ ਅੱਗੇ ਇੱਕ ਢੱਠਾ ਆ ਗਿਆ ਜਿਸ ਕਰਕੇ ਚਾਲਕ ਹਰਦੀਪ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਹਰਦੀਪ ਸਿੰਘ ਨੂੰ ਤੁਰੰਤ ਇਲਾਜ਼ ਲਈ ਸਰਕਾਰੀ ਹਸਪਤਾਲ ਬਰਨਾਲਾ ਲਿਆਂਦਾ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਇਸ ਬਾਰੇ ਐੱਸਐੱਚਓ ਬਲਜੀਤ ਸਿੰਘ ਨੇ ਕਿਹਾ ਕਿ ਇਸ ਮਾਮਲੇ ਵਿੱਚ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ।