ਪੰਜਾਬ

punjab

ETV Bharat / state

ਸਮਾਰਟ ਸਿਟੀ ਪ੍ਰਾਜੈਕਟ ਨੂੰ ਲੈਕੇ ਸਾਂਸਦ ਔਜਲਾ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਗੁਰੂ ਨਗਰੀ ਅੰਮ੍ਰਿਤਸਰ ਵਿੱਚ ਕਾਂਗਰਸੀ ਸਾਂਸਦ ਗੁਰਜੀਤ ਔਜਲਾ (Congress MP Gurjit Aujla) ਨੇ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਦੇ ਪ੍ਰਾਜੈਕਟ ਦੇ ਕੰਮਾਂ ਦਾ ਜਾਇਜ਼ਾ ਲੈਣ ਲਈ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਭਾਰਤੀ ਕਰੰਸੀ ਉੱਤੇ ਤਸਵੀਰਾਂ ਸਬੰਧੀ ਦਿੱਤੇ ਕੇਜਰੀਵਾਲ ਦੇ ਬਿਆਨ ਨੂੰ ਸਿਆਸੀ ਸਟੰਟ ਦੱਸਿਆ।

MP Aujla held a meeting with the officials regarding the Smart City project
ਸਮਾਰਟ ਸਿਟੀ ਪ੍ਰਾਜੈਕਟ ਨੂੰ ਲੈਕੇ ਸਾਂਸਦ ਔਜਲਾ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

By

Published : Oct 29, 2022, 2:09 PM IST

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸਿਟੀ (Amritsar city included smart city) ਦੇ ਵਿੱਚ ਸ਼ਾਮਲ ਕੀਤਾ ਗਿਆ ਜਿਸਦੇ ਚਲਦੇ ਅੰਮ੍ਰਿਤਸਰ ਸ਼ਹਿਰ ਦੀਆਂ ਸੜਕਾਂ ਦੀ ਬਣਤਰ ਇਕ ਵਾਰ ਫਿਰ ਤੋਂ ਨਵੇਂ ਤਰੀਕੇ ਨਾਲ ਕੀਤੀ ਜਾ ਰਹੀ ਹੈ, ਲੇਕਿਨ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਦਾ ਪ੍ਰਾਜੈਕਟ (Smart city building project) ਕਾਫੀ ਹੌਲੀ ਚੱਲ ਰਿਹਾ।

ਅੰਮ੍ਰਿਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਵੱਲੋਂ ਇਸ ਮਾਮਲੇ ਸਬੰਧੀ ਅਧਿਕਾਰੀਆਂ ਦੇ ਨਾਲ ਅੱਜ ਅੰਮ੍ਰਿਤਸਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (Amritsar District Administrative Complex) ਵਿੱਚ ਮੁਲਾਕਾਤ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੱਜ ਉਨ੍ਹਾਂ ਵੱਲੋਂ ਇੱਥੇ ਮੀਟਿੰਗ ਕੀਤੀ ਗਈ ਹੈ ਜਿਸ ਵਿਚ ਅੰਮ੍ਰਿਤਸਰ ਦੇ ਹੈਲਥ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਸਮਾਰਟ ਸਿਟੀ ਅਤੇ ਕੇਂਦਰ ਨਾਲ ਸਬੰਧਿਤ ਹੋਰ ਲੋਕ ਹਿੱਤਾਂ ਵਾਸਤੇ ਅਧਿਕਾਰੀਆਂ ਇਹਦੇ ਨਾਲ ਮੀਟਿੰਗ ਕੀਤੀ ਗਈ ਹੈ ਤਾਂ ਜੋ ਕਿ ਅੰਮ੍ਰਿਤਸਰ ਸ਼ਹਿਰ ਨੂੰ ਜੋ ਸਮਾਰਟ ਸਿਟੀ ਦਾ ਦਰਜਾ ਹੈ।

ਸਮਾਰਟ ਸਿਟੀ ਪ੍ਰਾਜੈਕਟ ਨੂੰ ਲੈਕੇ ਸਾਂਸਦ ਔਜਲਾ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਾਂਸਦ ਔਜਲਾ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੋ ਪਿਛਲੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਾਰਤੀ ਕਰੰਸੀ ਦੇ ਉੱਪਰ ਮਾਤਾ ਲਕਸ਼ਮੀ ਅਤੇ ਭਗਵਾਨ ਗਣੇਸ਼ ਜੀ ਦੀ ਤਸਵੀਰ ਲਗਾਉਣ ਲਈ ਅਪੀਲ ਕਰਨ ਦਾ ਬਿਆਨ ਦਿੱਤਾ ਹੈ ਉਹ ਇੱਕ ਸਿਆਸੀ ਸਟੰਟ ਹੈ।

ਉਨ੍ਹਾਂ ਕਿਹਾ ਕਿ ਭਾਰਤ ਇਕ ਬਹੁ ਧਰਮੀ ਦੇਸ਼ ਹੈ ਅਤੇ ਇਸ ਦੇਸ਼ ਵਿੱਚ ਵੱਖ ਵੱਖ ਧਰਮਾਂ ਦੇ ਲੋਕ ਰਹਿੰਦੇ ਹਨ ਅਤੇ ਅਜਿਹਾ ਹੋਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸੈਕੂਲਰ ਸੋਚ ਲੈ ਕੇ ਚੱਲਣਾ ਚਾਹੀਦਾ ਹੈ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਦਿੱਤਾ ਬਿਆਨ ਸਿਰਫ ਇੱਕ ਚੁਣਾਵੀ ਸਟੰਟ ਹੈ ਇਸ ਤੋਂ ਇਲਾਵਾ ਹੋਰ ਕੁਝ ਨਹੀਂ ।

ਇਹ ਵੀ ਪੜ੍ਹੋ:ਹਰਿਆਣਾ ਸਰਕਾਰ ਨੇ HSGMC ਉੱਤੇ ਅਸਿੱਧੇ ਢੰਗ ਨਾਲ ਕੀਤਾ ਕਬਜ਼ਾ: ਅਕਾਲੀ ਦਲ

ABOUT THE AUTHOR

...view details