ਬਰਨਾਲਾ: ਪਿੰਡ ਮਹਿਤਾ ਵਿਖੇ ਇੱਕ ਹੋਰ ਲੜਕੀ ਦਾਜ ਦੀ ਭੇਂਟ ਚੜ ਗਈ। ਸਹੁਰਾ ਪਰਿਵਾਰ ਨੇ ਬੀਤੀ ਰਾਤ ਨਵ-ਵਿਆਹੁਤਾ ਲੜਕੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦਾ ਵਿਆਹ ਦੋ ਮਹੀਨੇ ਪਹਿਲਾਂ ਹੀ ਹੋਇਆ ਸੀ, ਜਿਸ ਦੀ ਗਰਦਨ ’ਤੇ ਤੇਜ਼ ਹਥਿਆਰ ਨਾਲ ਕਈ ਵਾਰ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ।
ਮ੍ਰਿਤਕਾ ਦੇ ਮਾਪਿਆਂ ਨੇ ਸਹੁਰਾ ਪਰਿਵਾਰ 'ਤੇ ਦੋਸ਼ ਲਾਏ ਕਿ ਉਹ ਉਨ੍ਹਾਂ ਦੀ ਲੜਕੀ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰਦੇ ਸੀ, ਜਿਸ ਕਰਕੇ ਇਹ ਕਤਲ ਕੀਤਾ ਗਿਆ ਹੈ। ਪੁਲਿਸ ਨੇ ਮ੍ਰਿਤਕਾ ਨਵਰੀਤ ਕੌਰ ਦੇ ਭਰਾ ਦੇ ਬਿਆਨ ਦਰਜ ਕਰਕੇ ਸਹੁਰਾ ਪਰਿਵਾਰ ਦੇ 5 ਮੈਂਬਰਾਂ ’ਤੇ ਪਰਚਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ 25 ਸਾਲਾ ਨਵਨੀਤ ਕੌਰ, ਜਿਸ ਦਾ 2 ਮਹੀਨੇ ਪਹਿਲਾਂ ਵਿਆਹ ਹੋਇਆ ਸੀ। ਉਸ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਨਵਨੀਤ ਕੌਰ ਦੀ ਲਾਸ਼ ਉਸ ਦੇ ਕਮਰੇ ਵਿੱਚ ਲਹੂ ਨਾਲ ਲੱਥਪੱਥ ਮਿਲੀ।