ਬਰਨਾਲਾ : ਜ਼ਿਲ੍ਹੇ ਦੇ ਹਲਕਾ ਮਹਿਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ 'ਈਟੀਵੀ ਭਾਰਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਵਿੱਚ ਲੋਕਾਂ ਨੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਕੀਤੇ ਗਏ ਵਿਕਾਸ ਕੰਮਾਂ ਨੂੰ ਵੋਟ ਪਾਈ ਹੈ। 2022 'ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣੀ ਲੋਚ ਰਹੇ ਹਨ।
ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਕੀਤੇ ਗਏ ਵਿਕਾਸ ਕੰਮਾਂ ਨੂੰ ਦੇਖਦੇ ਹੋਏ ਲੋਕਾਂ ਨੇ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ। ਦਿੱਲੀ ਦੇ ਲੋਕਾਂ ਨੇ ਜਾਤ-ਪਾਤ ਅਤੇ ਧਰਮ ਦੇ ਆਧਾਰ 'ਤੇ ਵੰਡੀਆਂ ਪਾਉਣ ਵਾਲਿਆਂ ਨੂੰ ਨਕਾਰਦੇ ਹੋਏ ਵਿਕਾਸ ਦੇ ਕੰਮਾਂ ਨੂੰ ਵੋਟ ਪਾਈ ਹੈ, ਜਿਸ ਲਈ ਸਮੁੱਚੇ ਦਿੱਲੀ ਦੇ ਲੋਕ ਵਧਾਈ ਦੇ ਪਾਤਰ ਹਨ।
ਨਵਜੋਤ ਸਿੱਧੂ ਦਾ ਆਮ ਆਦਮੀ ਪਾਰਟੀ 'ਚ ਸਵਾਗਤ : ਕੁਲਵੰਤ ਪੰਡੋਰੀ ਉਨ੍ਹਾਂ ਕਿਹਾ ਕਿ ਦਿੱਲੀ ਚੋਣਾਂ ਦਾ ਅਸਰ ਪੰਜਾਬ ਦੇ ਸਿਆਸੀ ਹਾਲਾਤਾਂ 'ਤੇ ਵੀ ਪਵੇਗਾ। ਪੰਜਾਬ ਦੇ ਲੋਕ ਵੀ ਕਾਂਗਰਸ, ਅਕਾਲੀ ਅਤੇ ਭਾਜਪਾ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਨਾਉਣੀ ਲੋਚ ਰਹੇ ਹਨ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਲ ਬਿਜਲੀ ਲੈ ਕੇ ਲੋਕਾਂ ਨੂੰ ਸਸਤੇ ਭਾਅ ਉੱਤੇ ਦੇ ਰਹੀ ਹੈ ਤਾਂ ਪੰਜਾਬ ਵਰਗੇ ਖ਼ੁਦ ਬਿਜਲੀ ਪੈਦਾ ਕਰਨ ਵਾਲੇ ਸੂਬੇ ਵਿੱਚ ਸਸਤੀ ਬਿਜਲੀ ਕਿਉਂ ਨਹੀਂ ਦਿੱਤੀ ਜਾ ਸਕਦੀ। ਦਿੱਲੀ ਦੀ ਸਰਕਾਰ ਵੱਲੋਂ ਬਿਜਲੀ, ਪਾਣੀ, ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਲੋਕਾਂ ਨੂੰ ਪਹਿਲ ਦੇ ਆਧਾਰ ਉੱਤੇ ਦਿੱਤੀਆਂ ਗਈਆਂ, ਜੋ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਦਿੱਤੀਆਂ ਜਾਣਗੀਆਂ।
ਵਿਧਾਇਕ ਪੰਡੋਰੀ ਨੇ ਕਿਹਾ ਕਿ ਦਿੱਲੀ ਵਿੱਚ ਪ੍ਰਚਾਰ ਕਰਨ ਕੈਪਟਨ ਅਮਰਿੰਦਰ ਸਿੰਘ ਵੀ ਗਏ ਸਨ ਅਤੇ ਪੰਜਾਬ ਵਿੱਚ 5,000 ਤੋਂ ਵੱਧ ਮਾਡਲ ਸਕੂਲ ਬਣਾਉਣ ਦੇ ਝੂਠ ਦਾ ਦਿੱਲੀ ਦੇ ਲੋਕਾਂ 'ਤੇ ਅਸਰ ਨਹੀਂ ਕੀਤਾ ਅਤੇ ਉਹ ਵਿੱਚ ਵਿਚਾਲੇ ਆਪਣਾ ਭਾਸ਼ਨ ਛੱਡ ਕੇ ਵਾਪਸ ਮੁੜੇ ਸਨ।
ਨਵਜੋਤ ਸਿੱਧੂ ਦਾ ਆਮ ਆਦਮੀ ਪਾਰਟੀ 'ਚ ਸਵਾਗਤ : ਕੁਲਵੰਤ ਪੰਡੋਰੀ ਉਨ੍ਹਾਂ ਕਿਹਾ ਕਿ 2022 ਚੋਣਾਂ ਮੌਕੇ ਪਾਰਟੀ ਲਈ ਦਿਨ ਰਾਤ ਕੰਮ ਕਰਨ ਵਾਲੇ ਵਰਕਰਾਂ ਨੂੰ ਹੀ ਟਿਕਟਾਂ ਦਿੱਤੀਆਂ ਜਾਣਗੀਆਂ। ਵਿਧਾਇਕ ਪੰਡੋਰੀ ਨੇ ਕਿਹਾ ਕਿ ਪੰਜਾਬ ਦਾ ਭਲਾ ਚਾਹੁਣ ਵਾਲੇ ਸਾਰੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਪਾਰਟੀ ਤੋਂ ਦੂਰੀ ਬਣਾਉਣ ਵਾਲੇ ਸਾਰੇ ਵਿਧਾਇਕਾਂ ਦਾ ਉਹ ਦਿਲੋਂ ਸਵਾਗਤ ਕਰ ਰਹੇ ਹਨ। ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ਤੇ ਉਨ੍ਹਾਂ ਕਿਹਾ ਕਿ ਆਪਣੀ ਹਉਮੈ ਨੂੰ ਛੱਡ ਕੇ ਜੇਕਰ ਖਹਿਰਾ ਪਾਰਟੀ ਵਿੱਚ ਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਦਾ ਵੀ ਆਮਦੀ ਪਾਰਟੀ ਵਿੱਚ ਸਵਾਗਤ ਹੈ। ਉਨ੍ਹਾਂ ਨਵਜੋਤ ਸਿੱਧੂ ਦੇ ਮਾਮਲੇ 'ਤੇ ਕਿਹਾ ਕਿ ਨਵਜੋਤ ਸਿੱਧੂ ਇੱਕ ਇਮਾਨਦਾਰ ਨੇਤਾ ਹਨ, ਜੋ ਕਿਸੇ ਵੀ ਪਾਰਟੀ ਨੂੰ ਫਿੱਟ ਨਹੀਂ ਬੈਠਦਾ। ਇਸ ਲਈ ਉਨ੍ਹਾਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕਰਦੇ ਹਾਂ।