ਪੰਜਾਬ

punjab

ETV Bharat / state

ਮੀਂਹ ਦੇ ਪਾਣੀ ਦੀ ਸੰਭਾਲ ਲਈ ਜਾਗਰੂਕ ਕਰਨਗੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ

ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਦੇ ਸਹਿਯੋਗ ਨਾਲ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਣੀ ਦੀ ਸੰਭਾਲ ਬਾਰੇ ਜਾਗਰੂਕ ਹੋਣ ਦੇ ਨਾਲ ਨਾਲ ਸਰਕਾਰ ਦੇ ਚੱਲ ਰਹੇ ਵੱਖ ਵੱਖ ਪ੍ਰਾਜੈਕਟਾਂ ਦਾ ਵੀ ਲਾਭ ਉਠਾਉਣਾ ਚਾਹੀਦਾ ਹੈ।

ਮੀਂਹ ਦੇ ਪਾਣੀ ਦੀ ਸੰਭਾਲ ਲਈ ਜਾਗਰੂਕ ਕਰਨਗੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ
ਮੀਂਹ ਦੇ ਪਾਣੀ ਦੀ ਸੰਭਾਲ ਲਈ ਜਾਗਰੂਕ ਕਰਨਗੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ

By

Published : Feb 26, 2021, 9:46 PM IST

ਬਰਨਾਲਾ: ਪਾਣੀ ਜੀਵਨ ਲਈ ਸਭ ਤੋਂ ਮੁਢਲੀ ਜ਼ਰੂਰਤ ਹੈ, ਇਸ ਲਈ ਪਾਣੀ ਜਿਹੇ ਅਮੁੱਲ ਸਰੋਤ ਨੂੰ ਬਚਾਉਣਾ ਬੇਹੱਦ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ ਦੇ ਆਗਾਜ਼ ਮੌਕੇ ਪੋਸਟਰ ਜਾਰੀ ਕਰਨ ਮੌਕੇ ਇਹ ਪ੍ਰਗਟਾਵਾ ਕੀਤਾ।

ਇਹ ਪੋਸਟਰ ਮੀਂਹ ਦਾ ਪਾਣੀ ਇਕੱਠਾ ਕਰੋ, ਇਹ ਜਿੱਥੇ ਪੈਂਦਾ ਹੈ, ਜਦੋਂ ਪੈਂਦਾ ਹੈ (ਕੈਚ ਦਿ ਰੇਨ ਵੇਅਰ ਇਟ ਫਾਲ, ਵੈੱਨ ਇਟ ਫਾਲ) ਮੁਹਿੰਮ ਅਧੀਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਚਿੰਤਾ ਦਾ ਵਿਸ਼ਾ ਹੈ ਕਿ ਪਾਣੀ ਦਾ ਪੱਧਰ ਦਿਨੋਂ-ਦਿਨ ਨੀਵਾਂ ਹੋ ਰਿਹਾ ਹੈ ਅਤੇ ਪਾਣੀ ਗੰਧਲਾ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਾਣੀ ਦੀ ਸੰਭਾਲ ਬਾਰੇ ਜਾਗਰੂਕ ਹੋਣ ਦੇ ਨਾਲ ਨਾਲ ਸਰਕਾਰ ਦੇ ਚੱਲ ਰਹੇ ਵੱਖ ਵੱਖ ਪ੍ਰਾਜੈਕਟਾਂ ਦਾ ਵੀ ਲਾਭ ਉਠਾਉਣਾ ਚਾਹੀਦਾ ਹੈ। ਇਸੇ ਤਹਿਤ ਮੀਂਹ ਦੇ ਪਾਣੀ ਨੂੰ ਇਕੱਤਰ ਕਰਨ ਦੀ ਮੁਹਿੰਮ ਚਲਾਈ ਗਈ ਹੈ। ਜ਼ਿਲ੍ਹਾ ਯੂਥ ਅਫਸਰ ਨਹਿਰੂ ਯੁਵਾ ਕੇਂਦਰ ਬਰਨਾਲਾ ਮੈਡਮ ਓਮਕਾਰ ਸਵਾਮੀ ਨੇ ਦੱਸਿਆ ਕਿ 'ਕੈਚ ਦਿ ਰੈਨ ਪ੍ਰਾਜੈਕਟ' ਲਈ ਜ਼ਿਲ੍ਹੇ ਦੇ 50 ਪਿੰਡਾਂ ਦੀ ਚੋਣ ਕੀਤੀ ਗਈ ਹੈ ਅਤੇ ਅਗਲੇ ਗੇੜ ਵਿੱਚ ਜ਼ਿਲ੍ਹੇ ਦੇ ਬਾਕੀ ਪਿੰਡਾਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਹਿਲੇ ਪੜਾਅ ਵਿੱਚ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਯੂਥ ਕਲੱਬਾਂ ਦੇ ਸਹਿਯੋਗ ਨਾਲ ਘਰ ਘਰ ਜਾ ਕੇ ਮੀਂਹ ਦੇ ਪਾਣੀ ਨੂੰ ਸਟੋਰ ਕਰਨ ਅਤੇ ਉਸ ਨੂੰ ਫਿਲਟਰ ਕਰਕੇ ਦੁਬਾਰਾ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨਗੇ। ਜ਼ਿਲ੍ਹਾ ਯੂਥ ਅਫਸਰ ਬਰਨਾਲਾ ਨੇ ਕਿਹਾ ਕਿ ਇਸ ਤੋ ਇਲਾਵਾ ਨੁੱਕੜ ਨਾਟਕਾਂ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਨ.ਐਸ.ਐਸ.ਵਲੰਟੀਅਰਾਂ ਦੇ ਸਹਿਯੋਗ ਨਾਲ ਰੈਲੀਆਂ ਅਤੇ ਸਕੂਲਾਂ ਵਿੱਚ ਬੱਚਿਆਂ ਵੱਲੋਂ ਪੇਂਟਿੰਗ, ਵਾਲ ਪੇਂਟਿੰਗ, ਕੁਇਜ਼ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਵੀ ਕਰਵਾਏ ਜਾਣਗੇ। ਵੱਖ ਵੱਖ ਮਾਹਿਰਾਂ ਵੱਲੋਂ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਅਤੇ ਕਲੱਬਾਂ ਨੇ ਵੀ ਸ਼ਮੂਲੀਅਤ ਕੀਤੀ।

ABOUT THE AUTHOR

...view details