ਬਰਨਾਲਾ: ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਵਿੱਚ ਕਰਫਿਊ ਲਗਾਤਾਰ ਜਾਰੀ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਵੱਢਣ ਲਈ ਕੁਝ ਰਾਹਤ ਦਿੱਤੀ ਗਈ ਹੈ, ਜਿਸ ਦੇ ਚੱਲਦਿਆਂ 15 ਅਪ੍ਰੈਲ ਤੋਂ ਕਿਸਾਨਾਂ ਨੂੰ ਫ਼ਸਲ ਵੱਢਣ ਦੀ ਮਨਜ਼ੂਰੀ ਸਰਕਾਰ ਵੱਲੋਂ ਦਿੱਤੀ ਗਈ ਸੀ। ਇਸ ਤਹਿਤ ਬਰਨਾਲਾ ਦੀ ਦਾਣਾ ਮੰਡੀ ਵਿੱਚ ਕਣਕ ਦੀ ਫ਼ਸਲ ਪਹੁੰਚਣੀ ਸ਼ੁਰੂ ਹੋ ਗਈ ਹੈ।
ਬਰਨਾਲਾ ਮੰਡੀ ਵਿਚ ਪਹੁੰਚੀ ਕਣਕ ਦੀ ਫ਼ਸਲ, ਪ੍ਰਬੰਧਾਂ 'ਤੇ ਉੱਠੇ ਸਵਾਲ - ਪੰਜਾਬ ਸਰਕਾਰ
ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਣਕ ਦੀ ਫ਼ਸਲ ਵੱਢਣ ਲਈ ਕੁਝ ਰਾਹਤ ਦਿੱਤੀ ਗਈ ਹੈ, ਜਿਸ ਦੇ ਚੱਲਦਿਆਂ 15 ਅਪ੍ਰੈਲ ਤੋਂ ਕਿਸਾਨਾਂ ਨੂੰ ਫ਼ਸਲ ਵੱਢਣ ਦੀ ਮਨਜ਼ੂਰੀ ਸਰਕਾਰ ਵੱਲੋਂ ਦਿੱਤੀ ਗਈ ਸੀ। ਇਸ ਤਹਿਤ ਬਰਨਾਲਾ ਦੀ ਦਾਣਾ ਮੰਡੀ ਵਿੱਚ ਕਣਕ ਦੀ ਫ਼ਸਲ ਪਹੁੰਚਣੀ ਸ਼ੁਰੂ ਹੋ ਗਈ ਹੈ।
![ਬਰਨਾਲਾ ਮੰਡੀ ਵਿਚ ਪਹੁੰਚੀ ਕਣਕ ਦੀ ਫ਼ਸਲ, ਪ੍ਰਬੰਧਾਂ 'ਤੇ ਉੱਠੇ ਸਵਾਲ No coordination arrangements by the government, farmers is not happy](https://etvbharatimages.akamaized.net/etvbharat/prod-images/768-512-6803981-thumbnail-3x2-barnala.jpg)
ਫ਼ੋਟੋ
ਵੀਡੀਓ
ਕੁਝ ਕਿਸਾਨ ਆਪਣੀ ਕਣਕ ਦੀ ਫ਼ਸਲ ਵੱਢ ਕੇ ਬਰਨਾਲਾ ਦੀ ਦਾਣਾ ਮੰਡੀ ਵਿੱਚ ਪਹੁੰਚੇ ਹਨ, ਜਿਨ੍ਹਾਂ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਫ਼ਸਲ ਮੰਡੀ ਵਿੱਚ ਲੈ ਕੇ ਪਹੁੰਚੇ ਹਨ ਪਰ ਇੱਥੇ ਪ੍ਰਬੰਧ ਨਾ ਮਾਤਰ ਹਨ। ਇੱਕ ਕਿਸਾਨ ਨੇ ਦੱਸਿਆ ਕਿ ਦਾਣਾ ਮੰਡੀ ਵਿਚ ਪੀਣ ਵਾਲੇ ਪਾਣੀ ਦੇ ਵੀ ਪ੍ਰਬੰਧ ਨਹੀਂ ਹਨ ਅਤੇ ਪਾਣੀ ਦੇ ਪ੍ਰਬੰਧ ਉਨ੍ਹਾਂ ਆਪਣੇ ਪੱਧਰ 'ਤੇ ਕੀਤੇ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਫ਼ਸਲ ਦੀ ਵਾਢੀ ਲਈ ਕੁਝ ਰਾਹਤ ਦਿੱਤੀ ਜਾਵੇ।