ਬਰਨਾਲਾ:ਬਰਨਾਲਾ ਵਿਖੇਏਡੀਸੀ(ADC) ਨੇ ਚੈਕਿੰਗ ਦੌਰਾਨ ਸਮੇਂ ਸਿਰ ਹਾਜ਼ਰ ਨਾ ਹੋਣ ਵਾਲੇ ਕਰਮਚਾਰੀਆਂ ਨੂੰ ਨੋਟਿਸ ਕਰ ਦਿੱਤੇ। ਬਰਨਾਲਾ(BARNALA) ਦੇ ਵਧੀਕ ਡਿਪਟੀ ਕਮਿਸ਼ਨਰ(DUPTY COMMISSIONER) (ਜਨਰਲ) - ਕਮ- ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਬੈਂਬੀ ਵੱਲੋ ਅੱਜ ਸਵੇਰ 9 ਵਜੇ ਨਗਰ ਕੌਂਸਲ ਬਰਨਾਲਾ ਦੀ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ 15 ਦੇ ਕਰੀਬ ਕਰਮਚਾਰੀ ਗੈਰ ਹਾਜ਼ਰ ਪਾਏ ਗਏ ਅਤੇ ਉਨ੍ਹਾਂ ਸਾਰਿਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਏਡੀਸੀ ਬੈਂਬੀ ਨੇ ਕਰਮਚਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਸਮੇਂ ਸਿਰ ਦਫ਼ਤਰ ਪਹੁੰਚਣਾ ਯਕੀਨੀ ਬਣਾਇਆ ਜਾਵੇ।