ਬਰਨਾਲਾ: ਮਿਸ਼ਨ ਫ਼ਤਿਹ ਤਹਿਤ ਡਾਇਰੈਕਟਰ ਨੌਜਵਾਨ ਸੇਵਾਵਾਂ ਵਿਭਾਗ ਪੰਜਾਬ ਦਵਿੰਦਰਪਾਲ ਸਿੰਘ ਖਰਬੰਦਾ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ਅਨੁਸਾਰ ਨੌਜਵਾਨਸੇਵਾਵਾਂ ਵਿਭਾਗ ਦੇ ਵਲੰਟੀਅਰਾਂ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਐਨਐਸਐਸ ਵਲੰਟੀਅਰ ਦੇ ਰਹੇ ਹਨ ਮਿਸ਼ਨ ਫ਼ਤਿਹ ਨੂੰ ਹੁਲਾਰਾ - mission fateh
ਮਿਸ਼ਨ ਫ਼ਤਿਹ ਤਹਿਤ ਡਾਇਰੈਕਟਰ ਨੌਜਵਾਨ ਸੇਵਾਵਾਂ ਵਿਭਾਗ ਪੰਜਾਬ ਦਵਿੰਦਰਪਾਲ ਸਿੰਘ ਖਰਬੰਦਾ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ਅਨੁਸਾਰ ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰਾਂ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਜਾਗਰੂਕਤਾ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਸਹਾਇਕ ਡਾਇਰੈਕਟਰ ਵਿਜੈ ਭਾਸਕਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕੰਮ-ਧੰਦਿਆਂ ਲਈ ਬਾਹਰਲੇ ਰਾਜਾਂ ਤੋਂ ਈ-ਪਾਸ ’ਤੇ ਆਏ ਪਰਵਾਸੀ ਮਜ਼ਦੂਰਾਂ ਨੂੰ ਪਿੰਡੋ-ਪਿੰਡ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਪਰਵਾਸੀ ਮਜ਼ਦੂਰਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ, ਮਾਸਕ ਪਾਉਣ ਜਾਂ ਮੂੰਹ ਢਕ ਕੇ ਰੱਖਣ, ਵਾਰ ਵਾਰ ਹੱਥ ਧੋਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵੱਡੀ ਗਿਣਤੀ ਵਲੰਟੀਅਰ ਇਸ ਜਾਗਰੂਕਤਾ ਮੁਹਿੰਮ ਵਿੱਚ ਜੁਟੇ ਹੋਏ ਹਨ। ਇਸ ਦੌਰਾਨ ਪਰਵਾਸੀ ਮਜ਼ਦੂਰਾਂ ਨੂੰ ਜਿੱਥੇ ਪੰਜਾਬ ਸਰਕਾਰ ਵੱਲੋਂ ਜਾਰੀ ਜਾਗਰੂਕਤਾ ਪਰਚੇ ਵੰਡੇ ਜਾ ਰਹੇ ਹਨ। ਉਥੇ ਫੋਨਾਂ ’ਤੇ ਕੋਵਾ ਐਪ ਡਾਊਨਲੋਡ ਕਰਵਾਈ ਜਾ ਰਹੀ ਹੈ। ਉੁਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਾ ਐਪ ’ਤੇ ਜੀਓਟੈਗਿੰਗ ਅਤੇ ਜੀਓਫੈਸਿੰਗ ਦੀ ਸਹੂਲਤ ਹੈ। ਇਸ ਐਪ ਨਾਲ ਵਰਤੋਂਕਾਰੀ ਦੀ ਲੋਕੇਸ਼ਨ ਦਾ ਵੀ ਪਤਾ ਲੱਗਦਾ ਹੈ ਅਤੇ ਹੋਰ ਕਈ ਫੀਚਰ ਹਨ, ਜੋ ਕੋਰੋਨਾ ਵਾਇਰਸ ਤੋਂ ਬਚਾਅ ਲਈ ਬਹੁਤ ਮਦਦਗਾਰ ਹੈ।