ਪੰਜਾਬ

punjab

ETV Bharat / state

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ - ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ

ਅੰਮ੍ਰਿਤਸਰ ਦੇ ਹੋਲੀ ਸਿਟੀ ਵਿਖੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਐਤਬਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ

By

Published : Jan 2, 2022, 3:27 PM IST

ਅੰਮ੍ਰਿਤਸਰ: ਜਿਵੇਂ ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਉਸੇ ਤਰ੍ਹਾਂ ਹੀ ਪੰਜਾਬ ਵਿੱਚ ਧਰਨਿਆਂ ਦਾ ਦੌਰ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਤਰ੍ਹਾਂ ਹੀ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਐਤਵਾਰ ਨੂੰ ਅੰਮ੍ਰਿਤਸਰ ਦੇ ਹੋਲੀ ਸਿਟੀ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਬਾਹਰ ਰੋਸ ਪ੍ਰਦਰਸ਼ਨ

ਜਿੱਥੇ ਉਹਨਾਂ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਕੋਠੀ ਦੇ ਬਾਹਰ ਜਮ ਕੇ ਨਾਅਰੇਬਾਜ਼ੀ ਕੀਤੀ ਗਈ। ਉਥੇ ਹੀ ਉਹਨਾਂ ਕਿਹਾ ਕਿ ਨਵੀਂ ਪੈਨਸ਼ਨ ਪਾਲਿਸੀ ਨੂੰ ਰੱਦ ਕਰ ਸਰਕਾਰ ਪੁਰਾਣੀ ਪੈਨਸ਼ਨ ਪਾਲਿਸੀ ਮੁੜ ਤੋਂ ਲਾਗੂ ਕਰੇ।

ਇਸ ਮੌਕੇ ਗੱਲਬਾਤ ਕਰਦਿਆਂ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਜੇਕਰ ਕਰ ਰਾਜਨੇਤਾ ਇਕ ਦਿਨ ਵੀ ਸਰਕਾਰ ਦੀ ਨੁਮਾਇੰਦਗੀ ਕਰਦਾ ਹੈ ਤਾਂ ਉਸਨੂੰ ਪੈਨਸ਼ਨ ਦਾ ਸੁੱਖ ਮਿਲਦਾ ਹੈ। ਪਰ ਇੱਕ ਮੁਲਾਜ਼ਮ ਨੂੰ ਆਪਣੀ ਜ਼ਿੰਦਗੀ ਭਰ ਨੌਕਰੀ ਕਰਨ ਦੀ ਬਾਅਦ ਵੀ ਪੈਨਸ਼ਨ ਨਹੀਂ ਮਿਲਦੀ ਜੋ ਕਿ ਸਰਾਸਰ ਗਲਤ ਹੈ ਅਤੇ ਮੁਲਾਜ਼ਮ ਜਥੇਬੰਦੀਆਂ ਇਸ ਦੇ ਵਿਰੋਧ ਵਿੱਚ ਲੰਮੇਂ ਸਮੇਂ ਤੋਂ ਸੰਘਰਸ਼ਸੀਲ ਹਨ ਅਤੇ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰਦੀ ਰਹੇਗੀ, ਅਸੀ ਇਸੇ ਤਰ੍ਹਾਂ ਸੰਘਰਸ਼ ਕਰਦੇ ਰਹਾਂਗੇ।
ਇਹ ਵੀ ਪੜੋ:- ਸਟਾਫ ਨਰਸਾਂ ਦੀ ਚੰਨੀ ਸਰਕਾਰ ਨੂੰ ਚਿਤਾਵਨੀ

For All Latest Updates

TAGGED:

ABOUT THE AUTHOR

...view details