ਬਰਨਾਲਾ: ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲਵੇ ਸਟੇਸ਼ਨ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ ਜਾ ਰਿਹਾ ਹੈ ਇਸ ਧਰਨੇ ਨੂੰ 163ਵਾਂ ਦਿਨ ਹੋ ਗਿਆ ਹੈ। ਇਸ ਦੌਰਾਨ ਮਾਰਚ ਮਹੀਨੇ ਦੇ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਬਾਰੇ ਚਰਚਾ ਕੀਤੀ ਗਈ। ਦੱਸ ਦਈਏ ਕਿ ਸੰਯੁਕਤ ਮੋਰਚੇ ਨੇ ਮਾਰਚ ਮਹੀਨੇ ਲਈ ਕਈ ਪ੍ਰੋਗਰਾਮ ਉਲੀਕੇ ਗਏ ਹਨ। ਜਿਨ੍ਹਾਂ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਨੇ ਕਿਸਾਨਾਂ ਅਤੇ ਵੱਖ-ਵੱਖ ਵਰਗਾਂ ਨੂੰ ਸੱਦਾ ਦਿੱਤਾ।
ਕਾਰਪੋਰੇਟ ਘਰਾਣਿਆਂ ਨੂੰ ਪਹੁੰਚਾਇਆ ਜਾ ਰਿਹਾ ਫਾਇਦਾ
ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਹਾਕਮਾਂ ਵੱਲੋਂ ਲੋਕਾਂ ਦੇ ਟੈਕਸਾਂ ਨਾਲ ਖੜ੍ਹੇ ਕੀਤੇ ਪਬਲਿਕ ਸੈਕਟਰ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਆਪਣੇ ਕਾਰਪੋਰੇਟੀ ਦੋਸਤਾਂ ਨੂੰ ਵੇਚਿਆ ਜਾ ਰਿਹਾ ਹੈ। ਇਸਦੇ ਚੱਲਦੇ ਕੌਮੀ ਟਰੇਡ ਯੂਨੀਅਨਾਂ ਨੇ 15 ਮਾਰਚ ਨੂੰ ਨਿੱਜੀਕਰਨ ਵਿਰੋਧੀ ਦਿਵਸ ਮਨਾਉਣ ਦਾ ਸੱਦਾ ਦਿੱਤਾ ਹੋਇਆ ਹੈ। ਸੰਯੁਕਤ ਮੋਰਚੇ ਵੱਲੋਂ ਟਰੇਡ ਯੂਨੀਅਨਾਂ ਦਾ ਸਾਥ ਦਿੰਦੇ ਹੋਏ ਇਸ ਦਿਨ ਨੂੰ ਕਾਰਪੋਰੇਟ ਤੇ ਨਿੱਜੀਕਰਨ ਵਿਰੋਧੀ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ।
ਇਹ ਵੀ ਪੜੋ: ਬਰਨਾਲਾ ਵਿਖੇ ਟੀਕਾਕਰਨ ਮੁਹਿੰਮ ਤਹਿਤ ਲਗਾਇਆ ਗਿਆ ਵਿਸ਼ੇਸ਼ ਕੈਂਪ