ਬਰਨਾਲਾ: ਰਾਜ ਚੋਣ ਕਮਿਸ਼ਨ ਨੇ ਨਗਰ ਕੌਂਸਲ ਚੋਣਾਂ ਦੇ ਜਾਰੀ ਪ੍ਰੋਗਰਾਮ ਮੁਤਾਬਕ ਅੱਜ (30 ਜਨਵਰੀ) ਤੋਂ ਜ਼ਿਲ੍ਹੇ ਵਿੱਚ ਬਰਨਾਲਾ, ਧਨੌਲਾ, ਤਪਾ ਤੇ ਭਦੌੜ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਸ਼ੁਰੂ ਹੋ ਗਈਆਂ ਹਨ। ਪਹਿਲੇ ਦਿਨ ਬਰਨਾਲਾ ਵਿੱਚ ਅੱਠ ਉਮੀਦਵਾਰਾਂ (ਆਜ਼ਾਦ ਉਮੀਦਵਾਰ ਵਜੋਂ) ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਹਨ। ਇਸ ਤੋਂ ਇਲਾਵਾ ਤਪੇ ਲਈ ਦੋ ਉਮੀਦਵਾਰਾਂ (ਆਜ਼ਾਦ) ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜਦੋਂਕਿ ਭਦੌੜ ਅਤੇ ਧਨੌਲਾ ਤੋਂ ਅੱਜ ਕਿਸੇ ਉਮੀਦਵਾਰ ਨੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਹੈ।
ਪਹਿਲੇ ਦਿਨ ਬਰਨਾਲਾ ਲਈ 8 ਅਤੇ ਤਪਾ ਲਈ 2 ਨਾਮਜ਼ਦਗੀ ਪੱਤਰ ਦਾਖਲ
ਬਰਨਾਲਾ ਦੇ ਐਸਡੀਐਮ ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਭਾਵ ਅੱਜ ਤੋਂ ਸ਼ੁਰੂ ਹੋਈ ਹੈ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ।
ਪਹਿਲੇ ਦਿਨ ਬਰਨਾਲਾ ਲਈ 8 ਅਤੇ ਤਪਾ ਲਈ 2 ਨਾਮਜ਼ਦਗੀ ਪੱਤਰ ਦਾਖਲ
ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਅੱਜ ਤੋਂ ਸ਼ੁਰੂ
- ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਐਸਡੀਐਮ ਵਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 30 ਜਨਵਰੀ 2021 ਭਾਵ ਅੱਜ ਤੋਂ ਸ਼ੁਰੂ ਹੋਈ ਹੈ ਅਤੇ 3 ਫਰਵਰੀ 2021 ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ ਹੋਵੇਗੀ।
- ਨਾਮਜ਼ਦਗੀਆਂ ਦੀ ਪੜਤਾਲ 4 ਫਰਵਰੀ 2021 ਨੂੰ ਕੀਤੀ ਜਾਏਗੀ, ਜਦੋਂ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਤਰੀਕ 5 ਫਰਵਰੀ 2021 ਹੈ। ਵੋਟਾਂ ਪੈਣ ਦਾ ਕਾਰਜ ਮਿਤੀ 14 ਫਰਵਰੀ 2021 ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਵੋਟਾਂ ਦੀ ਗਿਣਤੀ 17 ਫਰਵਰੀ 2021ਨੂੰ ਕੀਤੀ ਜਾਏਗੀ।
- ਉਨਾਂ ਦੱਸਿਆ ਕਿ ਨਾਮਜ਼ਦਗੀਆਂ ਅਤੇ ਚੋਣ ਪ੍ਰਕਿਰਿਆ ਬਾਰੇ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫਤਰਾਂ ਅੱਗੇ ਨੋਟਿਸ ਬੋਰਡ ਲਾਏ ਗਏ ਹਨ ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਪੇਸ਼ ਨਾ ਆਵੇ।
ਉਹਨਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਇੱਕ ਇੱਕ ਉਮੀਦਵਾਰ ਨੂੰ ਸਮਾਂ ਦਿੱਤਾ ਜਾ ਰਿਹਾ ਹੈ ਤਾਂ ਕਿ ਭੀੜ ਇਕੱਠੀ ਨਾ ਹੋ ਸਕੇ। ਇਸਦੇ ਨਾਲ ਹੀ ਚੋਣਾਂ ਮੌਕੇ ਕੀਤੇ ਜਾਣ ਵਾਲੇ ਪ੍ਰਚਾਰ ਅਤੇ ਹਦਾਇਤਾਂ ਬਾਰੇ ਵੀ ਉਮੀਦਵਾਰਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। - ਉੱਧਰ ਨਾਮਜ਼ਦਗੀ ਪੱਤਰ ਭਰਨ ਆਏ ਉਮੀਦਵਾਰਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਮੀਦਵਾਰਾਂ ਵਲੋਂ ਵਾਰਡਾਂ ਦੇ ਮੁੱਦਿਆਂ ਨੂੰ ਮੁੱਖ ਰੱਖ ਕੇ ਚੋਣ ਲੜਨ ਦਾ ਦਾਅਵਾ ਕੀਤਾ ਜਾ ਰਿਹਾ ਹੈ।