ਪੰਜਾਬ

punjab

ETV Bharat / state

ਬਰਨਾਲਾ ਵਿੱਚ 18 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - 18 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ

ਬਰਨਾਲਾ ਦੇ ਪਿੰਡ ਤਾਜੋਕੇ ਦੇ ਰਹਿਣ ਵਾਲੇ 18 ਸਾਲ ਦੇ ਨੌਜਵਾਨ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਇਹ ਨੌਜਵਾਨ ਆਂਧਰਾ ਪ੍ਰਦੇਸ਼ ਵਿੱਚ ਕੰਬਾਈਨ ਚਲਾਉਣ ਗਿਆ ਸੀ ਤੇ ਕੁਝ ਦਿਨ ਪਹਿਲਾਂ ਹੀ ਪੰਜਾਬ ਪਰਤਿਆ ਸੀ।

one more corona positive case in barnala
ਬਰਨਾਲਾ ਵਿੱਚ 18 ਸਾਲਾਂ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ

By

Published : May 20, 2020, 7:49 PM IST

ਬਰਨਾਲਾ: ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਇਸੇ ਦਰਮਿਆਨ ਬਰਨਾਲਾ ਵਿੱਚ ਇੱਕ ਹੋਰ ਕੋਰੋਨਾ ਪੌਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਬਰਨਾਲਾ ਦੇ ਪਿੰਡ ਤਾਜੋਕੇ ਦੇ ਰਹਿਣ ਵਾਲੇ 18 ਸਾਲ ਦੇ ਨੌਜਵਾਨ ਦੀ ਰਿਪੋਰਟ ਪੌਜ਼ੀਟਿਵ ਆਈ ਹੈ। ਇਹ ਨੌਜਵਾਨ ਆਂਧਰਾ ਪ੍ਰਦੇਸ਼ ਵਿੱਚ ਕੰਬਾਈਨ ਚਲਾਉਣ ਗਿਆ ਸੀ ਤੇ ਕੁਝ ਦਿਨ ਪਹਿਲਾਂ ਹੀ ਪੰਜਾਬ ਪਰਤਿਆ ਸੀ, ਜਿਸ ਤੋਂ ਬਾਅਦ ਉਸ ਨੂੰ ਇਕਾਂਤਵਾਸ ਵਿੱਚ ਰੱਖ ਕੇ ਉਹ ਦੀ ਸੈਂਪਲਿੰਗ ਕੀਤੀ ਗਈ ਸੀ ਤੇ ਉਸ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ।

ਬਰਨਾਲਾ ਵਿੱਚ 18 ਸਾਲਾਂ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਸਿਵਲ ਸਰਜਨ ਡਾਕਟਰ ਗੁਰਿੰਦਰਵੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਬਰਨਾਲਾ ਵਿੱਚ 21 ਕੇਸ ਕੋਰੋਨਾ ਦੇ ਸਾਹਮਣੇ ਆਏ ਸੀ, ਜਿਨ੍ਹਾਂ ਵਿੱਚੋਂ ਇੱਕ ਔਰਤ ਮਰੀਜ਼ ਦੀ ਮੌਤ ਹੋ ਗਈ। ਜਦੋਂ ਕਿ 20 ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਇੱਕ ਤਾਜ਼ਾ ਮਾਮਲਾ ਬਰਨਾਲਾ ਦੇ ਪਿੰਡ ਤਾਜੋਕੇ ਨਾਲ ਸਬੰਧਤ ਸਾਹਮਣੇ ਹੈ, ਜਿਸ ਵਿੱਚ 1 18 ਸਾਲਾਂ ਨੌਜਵਾਨ ਦੀ ਰਿਪੋਰਟ ਪੌਜ਼ੀਟਿਵ ਆਈ ਹੈ।

ਇਹ ਨੌਜਵਾਨ ਆਂਧਰਾ ਪ੍ਰਦੇਸ਼ ਤੋਂ ਪੰਜ ਦਿਨ ਪਹਿਲਾਂ ਪਿੰਡ ਪਰਤਿਆ ਸੀ, ਜਿਸ ਨੂੰ ਇਕਾਂਤਵਾਸ ਵਿੱਚ ਰੱਖਿਆ ਹੋਇਆ ਸੀ, ਜਿਸ ਦੀ ਰਿਪੋਰਟ ਪੌਜੀਟਿਵ ਆਈ ਹੈ। ਇਸ ਨੂੰ ਬਰਨਾਲਾ ਦੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰ ਦਿੱਤਾ ਗਿਆ ਹੈ। ਇਸ ਨੌਜਵਾਨ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਇਸ ਦੇ ਜੋ ਸਾਥੀ ਨਾਲ ਆਏ ਸਨ, ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।

ABOUT THE AUTHOR

...view details