ਪੰਜਾਬ

punjab

ETV Bharat / state

ਔਰਵਿਟ ਦੀ ਬੱਸ ਥਾਣੇ 'ਚ ਬੰਦ - ਕੋਰੋਨਾ ਵਾਇਰਸ ਦੇ ਚੱਲਦਿਆਂ

ਪੰਜਾਬ ਵਿੱਚ ਪਿਛਲੀ ਸਰਕਾਰ ਸਮੇਂ ਸਿਆਸੀ ਸਰਪ੍ਰਸਤੀ ਕਾਰਨ ਔਰਵਿਟ ਟਰਾਂਸਪਰੋਟ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਔਰਵਿਟ ਟਰਾਂਸਪੋਰਟ ਦੀ ਬੱਸ ਥਾਣੇ ਬੰਦ ਕਰ ਦਿੱਤੀ ਗਈ ਹੈ। ਜਦੋ ਕਿ ਬੱਸ ਦੇ ਡਰਾਈਵਰ,ਕੰਡਕਟਰ ਨੂੰ ਜਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। ਥਾਣਾ ਮਹਿਲ ਕਲਾਂ ਵੱਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਨਿਯਮਾਂ ਤਹਿਤ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾਂ ਰਹੀ ਸੀ ਤਾਂ ਬਰਨਾਲਾ ਵਾਲੇ ਪਾਸੇ ਤੋਂ ਲੁਧਿਆਣਾ ਜਾਣ ਵਾਲੀ ਔਰਵਿਟ ਟਰਾਂਸਪਸੋਰਟ ਬਠਿੰਡਾ ਦੀ ਬੱਸ ਵਿੱਚ ਪੰਜਾਹ ਫੀਸਦੀ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਈਆ ਹੋਈਆ ਸਨ।

ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਔਰਵਿਟ ਬੱਸ ਥਾਣੇ ਚ ਬੰਦ
ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਔਰਵਿਟ ਬੱਸ ਥਾਣੇ ਚ ਬੰਦ

By

Published : Apr 24, 2021, 8:23 PM IST

ਬਰਨਾਲਾ:ਪੰਜਾਬ ਵਿੱਚ ਪਿਛਲੀ ਸਰਕਾਰ ਸਮੇਂ ਸਿਆਸੀ ਸਰਪ੍ਰਸਤੀ ਕਾਰਨ ਔਰਵਿਟ ਟਰਾਂਸਪਰੋਟ ਸਭ ਤੋਂ ਵੱਧ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਬਰਨਾਲਾ ਜ਼ਿਲ੍ਹੇ ਦੇ ਥਾਣਾ ਮਹਿਲ ਕਲਾਂ ਦੀ ਪੁਲਿਸ ਵੱਲੋਂ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਔਰਵਿਟ ਟਰਾਂਸਪੋਰਟ ਦੀ ਬੱਸ ਥਾਣੇ ਬੰਦ ਕਰ ਦਿੱਤੀ ਗਈ ਹੈ। ਜਦੋੋਂ ਕਿ ਬੱਸ ਦੇ ਡਰਾਈਵਰ,ਕੰਡਕਟਰ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ।

ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਉਣ ‘ਤੇ ਔਰਵਿਟ ਬੱਸ ਥਾਣੇ ਚ ਬੰਦ

ਥਾਣਾ ਮਹਿਲ ਕਲਾਂ ਵੱਲੋਂ ਕਰੋਨਾਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਨਿਯਮਾਂ ਤਹਿਤ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾਂ ਰਹੀ ਸੀ ਤਾਂ ਬਰਨਾਲਾ ਵਾਲੇ ਪਾਸੇ ਤੋਂ ਲੁਧਿਆਣਾ ਜਾਣ ਵਾਲੀ ਔਰਵਿਟ ਟਰਾਂਸਪਸੋਰਟ ਬਠਿੰਡਾ ਦੀ ਬੱਸ ਵਿੱਚ ਪੰਜਾਹ ਫੀਸਦੀ ਸਮਰੱਥਾ ਤੋਂ ਵੱਧ ਸਵਾਰੀਆਂ ਬਿਠਾਈਆ ਹੋਈਆ ਸਨ।

ਪੁਲਿਸ ਥਾਣਾ ਮਹਿਲ ਕਲਾਂ ਦੇ ਐਸ.ਐਚ.ਓ ਅਮਰੀਕ ਸਿੰਘ ਨੇ ਦੱਸਿਆ ਕਿ ਕੋਵਿਡ-19 ਸੰਬੰਧੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਔਰਬਿਟ ਬੱਸ ਦੇ ਡਰਾਈਵਰ ਜਗਮੀਤ ਸਿੰਘ ਵਾਸੀ ਲਹਿਰਾ ਮੁਹੱਬਤ ਅਤੇ ਕੰਡਕਟਰ ਜਸਵੀਰ ਸਿੰਘ ਵਾਸੀ ਬਠਿੰਡਾ ਖਿਲਾਫ ਆਈਪੀਸੀ ਦੀ ਧਾਰਾ 188 ਤੇ ਡਾਇਜਸਟਰ ਮੈਨੇਜਮੈਂਟ ਐਕਟ-2005 ਦੀ ਧਾਰਾ 51 ਤਹਿਤ ਕੇਸ ਦਰਜ ਕੀਤਾ ਗਿਆ ਅਤੇ ਦੋਵਾਂ ਨੂੰ ਮੌਕੇ ‘ਤੇ ਜਮਾਨਤ ਦੇ ਦਿੱਤੀ ਗਈ। ਜਦੋਂ ਕਿ ਬੱਸ ਨੂੰ ਥਾਣੇ ਬੰਦ ਕੀਤਾ ਗਿਆ ਹੈ।

ABOUT THE AUTHOR

...view details