ਪੰਜਾਬ

punjab

ETV Bharat / state

ਬੈਂਕਾਂ ਵੱਲੋਂ ਬਕਾਇਆ ਕਰਜ਼ਿਆਂ ਦੇ ਪੈਂਡਿੰਗ ਕੇਸ ਨਿਪਟਾਉਣ ਦੇ ਆਦੇਸ਼ - 56ਵੀਂ ਤਿਮਾਹੀ ਜ਼ਿਲ੍ਹਾ ਸਲਾਹਕਾਰ ਸੰਮਤੀ

ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਆਫ਼ਿਸ ਬਰਨਾਲਾ ਵੱਲੋਂ ਜ਼ਿਲੇ ਦੀ 56ਵੀਂ ਤਿਮਾਹੀ ਜ਼ਿਲ੍ਹਾ ਸਲਾਹਕਾਰ ਸੰਮਤੀ, ਰੀਵਿਊ ਸੰਮਤੀ ਅਤੇ ਜ਼ਿਲ੍ਹਾ ਲੈਵਲ ਸਕਿਉਰਟੀ ਸੰਮਤੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਾਲ 2020-21 ਦੀ ਦਸੰਬਰ, 2020 ਦੀ ਤਿਮਾਹੀ ਤੱਕ ਕਰਜ਼ਾ ਯੋਜਨਾ ਅਧੀਨ ਕਰਜ਼ਿਆਂ ਦੀ ਵੰਡ ਅਤੇ ਸਰਕਾਰ ਦੀਆਂ ਵੱਖ-ਵੱਖ ਸ਼ਕੀਮਾਂ ਬਾਰੇ ਜਾਣੂ ਕਰਵਾਇਆ ਗਿਆ।

ਬੈਂਕਾਂ ਵੱਲੋਂ ਬਕਾਇਆ ਕਰਜ਼ਿਆਂ ਦੇ ਪੈਂਡਿੰਗ ਕੇਸ ਨਿਪਟਾਉਣ ਦੇ ਆਦੇਸ਼
ਬੈਂਕਾਂ ਵੱਲੋਂ ਬਕਾਇਆ ਕਰਜ਼ਿਆਂ ਦੇ ਪੈਂਡਿੰਗ ਕੇਸ ਨਿਪਟਾਉਣ ਦੇ ਆਦੇਸ਼

By

Published : Mar 3, 2021, 7:20 PM IST

ਬਰਨਾਲਾ: ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਆਫ਼ਿਸ ਬਰਨਾਲਾ ਵੱਲੋਂ ਜ਼ਿਲ੍ਹੇ ਦੀ 56ਵੀਂ ਤਿਮਾਹੀ ਜ਼ਿਲ੍ਹਾ ਸਲਾਹਕਾਰ ਸੰਮਤੀ, ਰੀਵਿਊ ਸੰਮਤੀ ਅਤੇ ਜ਼ਿਲ੍ਹਾ ਲੈਵਲ ਸਕਿਉਰਟੀ ਸੰਮਤੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਲ 2020-21 ਦੀ ਦਸੰਬਰ, 2020 ਦੀ ਤਿਮਾਹੀ ਤੱਕ ਕਰਜ਼ਾ ਯੋਜਨਾ ਅਧੀਨ ਕਰਜ਼ਿਆਂ ਦੀ ਵੰਡ ਅਤੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ।

ਇਸ ਮੌਕੇ ਲੀਡ ਜ਼ਿਲ੍ਹਾ ਮੈਨੇਜਰ ਨੇ ਮੀਟਿੰਗ ਦਾ ਏਜੰਡਾ ਪੇਸ਼ ਕੀਤਾ ਤੇ ਦੱਸਿਆ ਕਿ ਜ਼ਿਲ੍ਹੇ ਵਿੱਚ ਬੈਂਕਾਂ ਨੇ ਦਸੰਬਰ, 2020 ਦੀ ਖ਼ਤਮ ਹੋਣ ਵਾਲੀ ਤਿਮਾਹੀ ਤੱਕ 3128 ਕਰੋੜ ਰੁਪਏ ਦੇ ਕਰਜ਼ੇ ਵੰਡੇ। ਜਿਸ ਵਿੱਚ ਸਭ ਤੋਂ ਵੱਧ ਖੇਤੀਬਾੜੀ ਖੇਤਰ ਲਈ 2535 ਕਰੋੜ ਰੁਪਏ ਦੇ ਕਰਜ਼ੇ ਵੰਡੇ। ਜ਼ਿਲ੍ਹਾ ਲੈਵਲ ਸਕਿਉਰਟੀ ਸੰਮਤੀ ਨੇ ਬੈਂਕਾਂ ਨੂੰ ਹਰ ਟਾਇਮ ਚੌਕਸ ਰਹਿਣ ਲਈ ਕਿਹਾ। ਬੈਂਕਾਂ ਦੇ ਸੀ.ਸੀ.ਟੀ.ਵੀ ਕੈਮਰੇ, ਏ.ਟੀ.ਐਮ ਕੈਮਰੇ, ਖਤਰੇ ਦਾ ਅਲਾਰਮ, ਹਥਿਆਰ ਆਦਿ ਹਰ ਟਾਇਮ ਚਾਲੂ ਹਾਲਤ ਵਿੱਚ ਰਹਿਣੇ ਚਾਹੀਦੇ ਹਨ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਦਿੱਤਿਆ ਡੇਚਲਵਾਲ ਨੇ ਸਾਰੇ ਬੈਂਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਬਕਾਇਆ ਕਰਜ਼ਿਆਂ ਦੀਆਂ ਦਰਖ਼ਾਸਤਾਂ ਜ਼ਲਦੀ ਤੋਂ ਜ਼ਲਦੀ ਨਿਪਟਾਉਣ ਅਤੇ ਪੀ.ਐਮ.ਈ.ਜੀ.ਪੀ, ਪੀ.ਐਮ.ਐਮ. ਵਾਈ ਅਤੇ ਸਟੈਂਡਅੱਪ ਇੰਡੀਆ ਵਿੱਚ ਐਸ.ਐਲ.ਬੀ.ਸੀ ਦੇ ਦਿੱਤੇ ਟੀਚਿਆਂ ਅਨੁਸਾਰ ਬੇਰੁਜ਼ਗਾਰਾਂ ਨੂੰ ਕਰਜ਼ੇ ਦੇਣ। ਉਨ੍ਹਾਂ ਨੇ ਵੱਖ-ਵੱਖ ਸਪਾਂਸਰ ਏਜੰਸੀਆਂ ਤੋਂ ਆਏ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਦਿੱਤੀ ਕਿ ਉਹ ਆਪਣੀ ਏਜੰਸੀ ਦੇ ਟੀਚਿਆਂ ਮੁਤਾਬਿਕ ਕਰਜ਼ਿਆਂ ਦੀਆਂ ਦਰਖ਼ਾਸਤਾਂ ਬੈਂਕਾਂ ਵਿੱਚ ਭੇਜਣ ਅਤੇ ਜੇ ਹੋ ਸਕਦਾ ਹੈ ਤਾਂ ਬੈਂਕ ਅਧਿਕਾਰੀਆਂ ਨਾਲ ਮਿਲ ਕੇ ਉਨ੍ਹਾਂ ਦੇ ਕਰਜ਼ੇ ਕਰਵਾਉਣ।

ਇਹ ਵੀ ਪੜ੍ਹੋ : ਬੀਐਨ ਤਿਵਾੜੀ ਦਾ ਕਤਲ ਕਾਂਗਰਸੀ ਵਿਧਾਇਕ ਨੇ ਕਰਵਾਇਆ: ਮਜੀਠੀਆ

ABOUT THE AUTHOR

...view details