ਬਰਨਾਲਾ: ਜ਼ਿਲ੍ਹੇ ਦੇ ਕਚਹਿਰੀ ਚੌਂਕ ਵਿੱਚ ਆਊਟਸੋਰਸਿੰਗ ਮੁਲਾਜ਼ਮਾਂ ਵਲੋਂ ਕਿਸਾਨ ਜੱਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਸਰਕਾਰ ਵਲੋਂ ਫੈਕਟਰੀ ਮਾਲਕਾਂ ਦਾ ਪੱਖ ਪੂਰਨ ਦੇ ਰੋਸ ਅਤੇ ਡੀਸੀ ਦਫ਼ਤਰ ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਕੀਤਾ ਗਿਆ। ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ 7 ਜਨਵਰੀ ਨੂੰ ਮੰਤਰੀ ਮੀਤ ਹੇਅਰ ਦੀ ਕੋਠੀ ਘੇਰਨ ਦਾ ਸੱਦਾ ਦਿੰਦਿਆਂ ਸੰਘਰਸ਼ਸ਼ੀਲ ਜਥੇਬੰਦੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ।
ਇਹ ਵੀ ਪੜੋ:ਬਾਦਲ ਪਰਿਵਾਰ ਨੇ ਸੱਚਖੰਡ ਵਿਖੇ ਪਾਠ ਕਰਵਾਏ ਆਰੰਭ, ਜੋੜਾ ਘਰ ਵਿੱਚ ਸੁਖਬੀਰ ਬਾਦਲ ਨੇ ਕੀਤੀ ਸੇਵਾ
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਡੀਸੀ ਦਫ਼ਤਰ ਬਰਨਾਲਾ ਦੇ ਆਊਟਸੋਰਸ ਮੁਲਾਜ਼ਿਮਾਂ ਵਲੋਂ ਠੇਕਾ ਮੁਲਜ਼ਮ ਸੰਘਰਸ਼ ਮੋਰਚਾ, ਬੀਕੇਯੂ ਕਾਦੀਆਂ, ਬੀਕੇਯੂ ਰਾਜੇਵਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਇਸਤਰੀ ਜਾਗ੍ਰਿਤੀ ਮੰਚ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਹੈ।
ਉਹਨਾਂ ਕਿਹਾ ਕਿ ਇਸ ਪ੍ਰਦਰਸ਼ਨ ਦਾ ਪਹਿਲਾ ਕਾਰਨ ਫਿਰੋਜ਼ਪੁਰ ਦੇ ਜ਼ੀਰਾ ਵਿਖੇ ਸ਼ਰਾਬ ਫੈਕਟਰੀ ਅੱਗੇ ਰਿਹਾ ਪੱਕਾ ਮੋਰਚਾ ਹੈ। ਕਈ ਮਹੀਨਿਆਂ ਤੋਂ ਸਾਡੇ ਸੰਘਰਸੀ ਲੋਕ ਪੌਣ ਪਾਣੀ ਪ੍ਰਦੂਸ਼ਿਤ ਕਰ ਰਹੀ ਫੈਕਟਰੀ ਨੂੰ ਬੰਦ ਕਰਨ ਲਈ ਮੰਗ ਕਰ ਰਹੀ ਹੈ। ਪਰ ਸਰਕਾਰ ਫੈਕਟਰੀ ਮਾਲਕਾਂ ਦਾ ਪੱਖ ਪੂਰ ਰਹੀ ਹੈ। ਜਦਕਿ ਦੂਜਾ ਕਾਰਨ ਆਊਟਸੋਰਸ ਮੁਲਾਜ਼ਿਮਾਂ ਦਾ ਸੰਘਰਸ਼ ਹੈ। ਉਹਨਾਂ ਕਿਹਾ ਕਿ ਉਹ ਪਿਛਲੇ ਦਸੰਬਰ ਮਹੀਨੇ ਤੋਂ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਾਂ, ਪਰ ਨਾ ਤਾਂ ਸਰਕਾਰ ਅਤੇ ਨਾ ਹੀ ਕੋਈ ਪ੍ਰਸ਼ਾਸਨਿਕ ਅਧਿਕਾਰੀ ਸਾਡੀ ਗੱਲ ਸੁਣ ਰਹੇ ਹਨ। ਜਿਸ ਕਰਕੇ ਅੱਜ ਰੋਸ ਵਜੋਂ ਸਰਕਾਰ ਦੀ ਅਰਥੀ ਫੂਕ ਕੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸੱਤ ਜਨਵਰੀ ਨੂੰ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕਰਨਗੇ। ਜਿਸ ਲਈ ਉਹਨਾਂ ਬਰਨਾਲਾ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਤੋਂ ਸਹਿਯੋਗ ਦੀ ਮੰਗ ਕੀਤੀ।
ਇਹ ਵੀ ਪੜੋ:ਵਿਧਵਾ ਪ੍ਰੇਮਿਕਾ ਦੇ ਘਰ ਪਹੁੰਚ ਪ੍ਰੇਮੀ ਨੇ ਨਿਗਲਿਆ ਜ਼ਹਿਰ, ਪ੍ਰੇਮੀ ਦੀ ਹੋਈ ਮੌਤ