ਬਰਨਾਲਾ: ਪੰਜਾਬ ਵਿੱਚ ਝੋਨੇ ਦੀ ਲਵਾਈ (Paddy sowing ) 10 ਜੂਨ ਤੋਂ ਸ਼ੁਰੂ ਹੋ ਰਹੀ ਹੈ, ਪਰ ਸਰਕਾਰ ਝੋਨੇ ਨੂੰ ਲੈ ਕੇ ਪ੍ਰਬੰਧਾਂ ਵਿੱਚ ਨਾਕਾਮ ਸਾਬਤ ਹੋਈ ਹੈ। ਝੋਨੇ ਦੀ ਫਸਲ ਲਈ ਕਿਸਾਨਾਂ ਨੂੰ ਵੱਡੇ ਪੱਧਰ ਤੇ ਯੂਰੀਆ ਖਾਦ ਦੀ ਲੋੜ ਪੈਂਦੀ ਹੈ, ਪਰ ਅਜੇ ਤੱਕ ਸਰਕਾਰੀ ਸਭਾਵਾਂ ਵਿਚ ਲੋੜ ਅਨੁਸਾਰ ਯੂਰੀਆ ਖਾਦ ਨਹੀਂ ਪਹੁੰਚ ਸਕੀ ਜਿਸ ਕਰਕੇ ਕਿਸਾਨਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ ਜ਼ਰੂਰੀ ਰਿਕਾਰਡ ਕਰਨਗੇ ਪਿਛਲੇ ਦਿਨੀਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਸੰਗਰੂਰ ਵਿਖੇ ਯੂਰੀਆ ਖਾਦ ਲਿਆਉਣ ਲਈ ਮੋਰਚਾ ਲਗਾਇਆ ਗਿਆ ਸੀ। ਜਿਸ ਤੋਂ ਬਾਅਦ ਬਰਨਾਲਾ ਜ਼ਿਲ੍ਹੇ ਵਿੱਚ ਵੱਡੀ ਪੱਧਰ ਤੇ ਯੂਰੀਆ ਖਾਦ ਪਹੁੰਚ ਚੁੱਕੀ ਹੈ।
ਇਹ ਵੀ ਪੜੋ: ਯੂਟੀ ਮੁਲਾਜ਼ਮਾਂ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ
ਕਿਸਾਨ ਜਥੇਬੰਦੀਆਂ ਦੇ ਆਗੂਆਂ ਅਨੁਸਾਰ ਜੇਕਰ ਯੂਰੀਆ ਖਾਦ ਦੀ ਘਾਟ ਪੂਰੀ ਨਾ ਹੋਈ ਤਾਂ ਉਹ ਮੋਰਚਾ ਲਗਾਉਣ ਲਈ ਮਜ਼ਬੂਰ ਹੋਣਗੇ। ਉਧਰ ਸਹਿਕਾਰੀ ਸਭਾ ਵਿਭਾਗ (Department of Cooperative Societies) ਵਲੋਂ ਜ਼ਿਲ੍ਹੇ ਵਿੱਚ 58 ਫ਼ੀਸਦੀ ਯੂਰੀਆ ਖਾਦ ਪਹੁੰਚਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਨੇ ਕਿਹਾ ਕਿ ਬਰਨਾਲਾ ਜ਼ਿਲ੍ਹੇ ਵਿੱਚ ਸਿਰਫ 50 ਫੀਸਦੀ ਯੂਰੀਆ ਹੀ ਪਹੁੰਚਿਆ ਹੈ। ਯੂਰੀਆ ਖਾਦ ਲਈ ਉਨ੍ਹਾਂ ਨੇ ਕਿਸਾਨ ਜਥੇਬੰਦੀ ਵੱਲੋਂ ਮਾਰਕਫੈੱਡ ਏਜੰਸੀ ਦੇ ਅਧਿਕਾਰੀਆਂ ਮੰਗ ਪੱਤਰ ਵੀ ਦਿੱਤੇ, ਪਰ ਅਧਿਕਾਰੀਆਂ ਵੱਲੋਂ ਕੋਈ ਧਿਆਨ ਨਾ ਦੇਣ ਤੋਂ ਬਾਅਦ ਕਿਸਾਨ ਜਥੇਬੰਦੀ ਵੱਲੋਂ ਸੰਗਰੂਰ ਵਿਖੇ ਯੂਰੀਆ ਖਾਦ ਦੇ ਰੈਕ 'ਤੇ ਧਰਨਾ ਲਗਾਇਆ ਗਿਆ।