ਬਰਨਾਲਾ:ਇਸ ਮੌਕੇ ਪ੍ਰਦਰਸ਼ਨਕਾਰੀ ਪੱਲੇਦਾਰਾਂ ਨੇ ਕਿਹਾ ਕਿ 2017 ਦੀਆਂ ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਉਹਨਾਂ ਨਾਲ ਵਾਅਦਾ ਕੀਤਾ ਸੀ ਕਿ ਪੱਲੇਦਾਰਾਂ ਦਾ ਠੇਕੇਦਾਰੀ ਸਿਸਟਮ ਖ਼ਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਢੇ ਚਾਰ ਸਾਲ ਬੀਤਣ ‘ਤੇ ਵੀ ਸਰਕਾਰ ਨੇ ਵਾਅਦਾ ਪੂਰਾ ਨਹੀਂ ਕੀਤਾ ।
ਪ੍ਰਰਦਰਸ਼ਨਕਾਰੀਆਂ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਪੰਜਾਬ ਭਰ ਦੇ ਪੱਲੇਦਾਰਾਂ ਨੇ ਸਰਕਾਰ ਦਾ ਹਰ ਕੰਮ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾ ਕੀਤਾ। ਜਿਸ ਕਰਕੇ ਸਰਕਾਰ ਨੂੰ ਚਾਹੀਦਾ ਹੈ ਕਿ ਉਹਨਾਂ ਦੀ ਮੰਗ ਅਨੁਸਾਰ ਠੇਕੇਦਾਰੀ ਸਿਸਟਮ ਖ਼ਤਮ ਕਰਕੇ ਉਹਨਾਂ ਦੀ ਪੇਮੈਂਟ ਸਿੱਧੀ ਕੀਤੀ ਜਾਵੇ।
ਪੱਲੇਦਾਰਾਂ ਵੱਲੋਂ ਕੈਪਟਨ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਇਸਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਈਪੀਐਫ਼ ਪੱਲੇਦਾਰ ਮਜ਼ਦੂਰਾਂ ਤੋਂ ਕੱਟਿਆ ਜਾ ਰਿਹਾ ਹੈ। ਜਦੋਂਕਿ ਈਪੀਐਫ਼ ਪੰਜਾਬ ਅਤੇ ਕੇਂਦਰ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ। ਇਸੇ ਤਰ੍ਹਾਂ ਈਐਸਸੀਆਈ ਦਾ ਉਨ੍ਹਾਂ ਤੋਂ 4 ਫ਼ੀਸਦੀ ਕੱਟਿਆ ਜਾ ਰਿਹਾ ਹੈ। ਨਿਯਮ ਅਨੁਸਾਰ 25 ਹਜ਼ਾਰ ਤੋਂ ਘੱਟ ਤਨਖਾਹ ਵਾਲੇ ਦਾ ਇਹ ਫ਼ੰਡ ਦੇਣ ਦੀ ਜਿੰਮੇਵਾਰੀ ਠੇਕੇਦਾਰ ਦੀ ਹੁੰਦੀ ਹੈ, ਪਰ ਇਸ ਸਬੰਧੀ ਵੀ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਦਾ ਵਾਅਦਾ ਪੂਰਾ ਕਰੇ ਤੇ ਵਾਅਦਾ ਪੂਰਾ ਨਾ ਹੋਣ ਕਰਕੇ ਉਨ੍ਹਾਂ ਨੂੰ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਜੇਕਰ ਮੰਗਾਂ ਪੂਰੀਆਂ ਨਾ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਹੋਵੇਗਾ।
ਇਹ ਵੀ ਪੜ੍ਹੋ: ਕਿਸਾਨਾਂ ਨੇ ਡੀਸੀ ਦਫਤਰ ਨੂੰ ਟਰੈਕਟਰਾਂ ਨਾਲ ਪਾਇਆ ਘੇਰਾ