ਪੰਜਾਬ

punjab

ETV Bharat / state

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਪੰਚਾਇਤਾਂ ਸਖ਼ਤ, ਸੱਥਾਂ 'ਚ ਪਸਰੀ ਸੁੰਨ

ਪੰਜਾਬ ਦੇ ਪਿੰਡਾਂ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜਿਸ ਨੂੰ ਲੈਕੇ ਪਿੰਡਾਂ ਦੀਆਂ ਪੰਚਾਇਤਾਂ ਵਲੋਂ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਚੱਲਦਿਆਂ ਬਰਨਾਲਾ ਦੇ ਪਿੰਡ ਟੱਲੇਵਾਲ 'ਚ ਪਿੰਡ ਦੀ ਪੰਚਾਇਤ ਵਲੋਂ ਅਨਾਊਂਸਮੈਂਟ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਪੰਚਾਇਤਾਂ ਸਖ਼ਤ, ਸੱਥਾਂ 'ਚ ਪਸਰੀ ਸੁੰਨ
ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਪੰਚਾਇਤਾਂ ਸਖ਼ਤ, ਸੱਥਾਂ 'ਚ ਪਸਰੀ ਸੁੰਨ

By

Published : May 16, 2021, 10:36 PM IST

ਬਰਨਾਲਾ: ਕੋਰੋਨਾ ਵਾਇਰਸ ਦਾ ਖ਼ਤਰਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ। ਇਸ ਮਹਾਂਮਾਰੀ ਨੇ ਹੁਣ ਪਿੰਡਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ ਹੈ। ਲਗਾਤਾਰ ਪਿੰਡਾਂ 'ਚ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ। ਪਿੰਡਾਂ 'ਚ ਕੋਰੋਨਾ ਕਾਰਨ ਮੌਤ ਦਰ ਵੀ ਵੱਧ ਰਹੀ ਹੈ। ਇਸ ਦੇ ਮੱਦੇਨਜ਼ਰ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਸਖ਼ਤੀ ਕੀਤੀ ਜਾ ਰਹੀ ਹੈ। ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਪੰਚਾਇਤਾਂ ਵੱਲੋਂ ਅਨਾਊਂਸਮੈਂਟ ਕਰਕੇ ਲੋਕਾਂ ਨੂੰ ਜਾਗਰੂਕ ਕਰਦਿਆਂ ਘਰਾਂ 'ਚ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਇਸਦੇ ਨਾਲ ਹੀ ਸੱਥਾਂ ਵਿੱਚ ਇਕੱਠ ਕਰਨ 'ਤੇ ਵੀ ਪਾਬੰਦੀ ਲਗਾਈ ਗਈ ਹੈ।

ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈਕੇ ਪੰਚਾਇਤਾਂ ਸਖ਼ਤ, ਸੱਥਾਂ 'ਚ ਪਸਰੀ ਸੁੰਨ

ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਟੱਲੇਵਾਲ ਦੇ ਸਰਪੰਚ ਹਰਸ਼ਰਨ ਸਿੰਘ ਅਤੇ ਕਲੱਬ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਹੁਣ ਪਿੰਡਾਂ ਵਿੱਚ ਦਾਖ਼ਲ ਹੋ ਚੁੱਕੀ ਹੈ। ਜਿਸ ਕਰਕੇ ਉਨ੍ਹਾਂ ਦੇ ਪਿੰਡ 'ਚ ਪੰਚਾਇਤ ਵੱਲੋਂ ਸਖ਼ਤ ਫ਼ੈਸਲੇ ਲਏ ਗਏ ਹਨ। ਇਸ ਲਈ ਸਪੀਕਰ ਰਾਹੀਂ ਪਿੰਡ ਵਾਸੀਆਂ ਨੂੰ ਰੋਜ਼ਾਨਾ ਅਨਾਊਂਸਮੈਂਟ ਕਰਕੇ ਕੋਰੋਨਾ ਤੋਂ ਬਚਣ ਲਈ ਘਰਾਂ 'ਚ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਥੇ ਪਿੰਡਾਂ ਦੇ ਮੋੜਾਂ ਅਤੇ ਸੱਥਾਂ 'ਚ ਹੋਣ ਵਾਲੇ ਇਕੱਠਾਂ 'ਤੇ ਵੀ ਪਾਬੰਦੀ ਲਗਾਈ ਗਈ ਹੈ। ਵਿਆਹ ਅਤੇ ਭੋਗ ਸਮਾਗਮਾਂ 'ਤੇ ਸੀਮਤ ਇਕੱਠ ਕਰਨ ਲਈ ਵੀ ਪਿੰਡ ਵਾਸੀਆਂ ਨੂੰ ਕਿਹਾ ਗਿਆ ਹੈ। ਪਿੰਡ 'ਚ ਘੁੰਮਣ ਵਾਲੇ ਹਰ ਵਿਅਕਤੀ ਲਈ ਮਾਸਕ ਪਾਉਣੇ ਜ਼ਰੂਰੀ ਕਰ ਦਿੱਤਾ ਗਿਆ ਹੈ। ਜੇਕਰ ਕੋਈ ਪਿੰਡ ਵਾਸੀ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ 'ਤੇ ਹੋਣ ਵਾਲੀ ਪੁਲਿਸ ਕਾਰਵਾਈ ਲਈ ਉਹ ਖ਼ੁਦ ਜ਼ਿੰਮੇਵਾਰ ਹੋਵੇਗਾ ਅਤੇ ਪੰਚਾਇਤ ਉਲੰਘਣ ਕਰਨ ਵਾਲੇ ਪਿੰਡ ਵਾਸੀ ਦੇ ਪਿੱਛੇ ਨਹੀਂ ਜਾਵੇਗੀ।

ਇਹ ਵੀ ਪੜ੍ਹੋ:ਦਿੱਲੀ ਸਰਕਾਰ ਕੋਲ 4,783 ਕੋਵਿਡ ਮੌਤਾਂ ਦਾ ਨਹੀਂ ਕੋਈ ਰਿਕਾਰਡ

ABOUT THE AUTHOR

...view details