ਬਰਨਾਲਾ: ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।
ਜਸਬੀਰ ਕੌਰ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਜਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ 2 ਮਾਰਚ ਨੂੰ ਵਿਭਾਗੀ ਹਦਾਇਤਾਂ ਅਨੁਸਾਰ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।ਇਸ ਮਿਲਣੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਉਤਸ਼ਾਹ ਪੂਰਵਕ ਸ਼ਮੂਲੀਅਤ ਕਰਦਿਆਂ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਹੋਰ ਬਿਹਤਰ ਬਣਾਉਣ ਲਈ ਅਧਿਆਪਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਅਧਿਆਪਕਾਂ ਵੱਲੋਂ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਪ੍ਰੀ-ਬੋਰਡ ਪ੍ਰੀਖਿਆ ਕਾਰਗੁਜ਼ਾਰੀ ਤੋਂ ਜਾਣੂ ਕਰਵਾਕੇ ਬਿਹਤਰ ਅਤੇ ਕਮਜ਼ੋਰ ਪੱਖਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਦੀ ਪੜ੍ਹਾਈ ਲਈ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਵੀ ਮਾਪਿਆਂ ਨਾਲ ਸਾਂਝੀ ਕੀਤੀ ਗਈ।ਵਿਦਿਆਰਥੀਆਂ ਦੀਆਂ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਤੋਂ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ।
ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ ਨਵੇਂ ਸੈਸ਼ਨ ਲਈ ਸ਼ੁਰੂ ਹੋ ਚੁੱਕੇ ਦਾਖਲਿਆਂ ਬਾਰੇ ਦੱਸਣ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਅੰਗਰੇਜ਼ੀ ਬੋਲਣ ਦੀ ਮੁਹਾਰਤ ਦੇਣ ਦੀਆਂ ਕੋਸ਼ਿਸ਼ਾਂ ਦੀਆਂ ਵੀਡੀਓਜ਼ ਵੀ ਮਾਪਿਆਂ ਨੂੰ ਵਿਖਾਈਆਂ ਗਈਆਂ।ਸਕੂਲ ਵਿੱਚ ਉਪਲਬਧ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ, ਸਮਾਰਟ ਜਮਾਤ ਕਮਰਿਆਂ ਖਾਸ ਕਰਕੇ ਬਾਲ ਮਨੋਵਿਗਿਆਨਕ ਨਜ਼ਰੀਏ ਤੋਂ ਤਿਆਰ ਕੀਤੇ ਐਲ.ਕੇ.ਜੀ ਅਤੇ ਯੂ.ਕੇ.ਜੁ ਜਮਾਤਾਂ ਦੇ ਕਮਰੇ ਵੀ ਮਾਪਿਆਂ ਨੂੰ ਵਿਖਾਏ ਗਏ।
ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਾਪੇ ਅਧਿਆਪਕ ਮਿਲਣੀ ਸੰਪੰਨ - ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ
ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ।
ਕੁਲਦੀਪ ਸਿੰਘ ਭੁੱਲਰ ਜਿਲ੍ਹਾ ਕੋ-ਆਰਡੀਨੇਟਰ ਪੜ੍ਹੋ ਪੰਜਾਬ ਨੇ ਦੱਸਿਆ ਕਿ ਮਿਲਣੀ ਦੌਰਾਨ ਸਕੂਲਾਂ ਵਿੱਚ ਪਹੁੰਚੇ ਮਾਪਿਆਂ ਨੂੰ ਆਪੋ ਆਪਣੇ ਬੱਚਿਆਂ ਨੂੰ ਮਾਸਕ ਪਹਿਨਾ ਕੇ ਅਤੇ ਦੂਜੇ ਬੱਚਿਆਂ ਨਾਲ ਵਸਤਾਂ ਸਾਂਝੀਆਂ ਨਾ ਕਰਨ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ।ਇਸ ਮੌਕੇ ਪਹੁੰਚੇ ਪੰਚਾਇਤੀ, ਸਕੂਲ ਮੈਨੇਜਮੈਂਟ ਕਮੇਟੀਆਂ ਅਤੇ ਹੋਰ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸਰਕਾਰੀ ਸਕੂਲਾਂ ਦੀ ਦਾਖਲਾ ਮੁਹਿੰਮ ਵਿੱਚ ਸਹਿਯੋਗ ਕਰਦਿਆਂ ਮਾਪਿਆਂ ਨੂੰ ਆਪਣੇ ਬੱਚੇ ਬਿਨਾਂ ਕਿਸੇ ਖਰਚ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਪ੍ਰੇਰਿਤ ਕਰਨ ਲਈ ਵੀ ਕਿਹਾ ਗਿਆ।
ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਗੁਰਸੇਵਕ ਨਗਰ ਦੇ ਹੈਡਟੀਚਰ ਮੈਡਮ ਅਮਰਜੀਤ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਆਲਾ ਦੇ ਹੈੱਡ ਟੀਚਰ ਕਰਮਜੀਤ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਜਵਾਹਰ ਬਸਤੀ ਬਰਨਾਲਾ ਦੇ ਹੈਡ ਟੀਚਰ ਪਰਮਿੰਦਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਰੱਥੜੀਆਂ ਦੇ ਇੰਚਾਰਜ ਮੈਡਮ ਰਜਿੰਦਰਪਾਲ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਦੇ ਹੈਡਟੀਚਰ ਜਸਬੀਰ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਲੀਲੋ ਕੋਠੇ ਦੇ ਇੰਚਾਰਜ ਮੈਡਮ ਸੁਖਜੀਤ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਰਾਮਗੜ੍ਹ ਦੇ ਹੈਡਟੀਚਰ ਗੁਰਮੀਤ ਕੌਰ, ਸਰਕਾਰੀ ਪ੍ਰਾਇਮਰੀ ਸਕੂਲ ਜਗਜੀਤਪੁਰਾ ਦੇ ਇੰਚਾਰਜ ਜਗਜੀਤ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਦੇ ਇੰਚਾਰਜ ਕੀਰਤਨ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਸੇਖਵਾਂ ਦੇ ਹੈਡਟੀਚਰ ਬਲਜੀਤ ਸਿੰਘ, \ਸਰਕਾਰੀ ਪ੍ਰਾਇਮਰੀ ਸਕੂਲ ਮੱਲ੍ਹੀਆਂ ਦੇ ਇੰਚਾਰਜ ਮੈਡਮ ਜਗਰਾਜ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਕਾ ਬਾਗ ਧੌਲਾ ਦੇ ਹੈਡਟੀਚਰ ਗੁਰਜਿੰਦਰ ਕੌਰ ਨੇ ਦੱਸਿਆ ਕਿ ਮਾਪੇ ਅਧਿਆਪਕ ਮਿਲਣੀ ਪ੍ਰਤੀ ਮਾਪਿਆਂ ਵਿੱਚ ਉਤਸ਼ਾਹ ਰਿਹਾ।ਮਾਪਿਆਂ ਵੱਲੋਂ ਕੋਰੋਨਾ ਕਾਲ ਦੌਰਾਨ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨਿਰਵਿਘਨ ਜਾਰੀ ਰੱਖਣ ਦੇ ਯਤਨਾਂ ਦੀ ਤਾਰੀਫ਼ ਵੀ ਕੀਤੀ ਗਈ। ਪਹੁੰਚੇ ਮਾਪਿਆਂ ਨੇ ਯਕੀਨ ਦਿਵਾਇਆ ਕਿ ਹੋਰਨਾਂ ਮਾਪਿਆਂ ਨੂੰ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਲਈ ਪ੍ਰੇਰਿਤ ਕਰਨਗੇ।