ਬਰਨਾਲਾ: ਪਾਣੀ ਮਨੁੱਖ ਦੀ ਮੁੱਢਲੀ ਜ਼ਰੂਰਤ ਹੈ। ਜੇਕਰ ਪੀਣ ਵਾਲਾ ਪਾਣੀ ਗੰਦਲਾ ਅਤੇ ਜ਼ਹਿਰੀਲਾ ਮਿਲੇ ਤਾਂ ਮਨੁੱਖੀ ਜ਼ਿੰਦਗੀ ਮੌਤ ਵਿੱਚ ਬਦਲ ਸਕਦੀ ਹੈ। ਅਜਿਹਾ ਹੀ ਮਾਮਲਾ ਜ਼ਿਲ੍ਹੇ ਦੇ ਪ੍ਰੇਮ ਨਗਰ ਇਲਾਕੇ 'ਚ ਸਾਹਮਣੇ ਆਇਆ ਹੈ ਜਿਥੇ ਗੰਦੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ ਤੇ ਲੋਕ ਗੰਦੇ ਪਾਣੀ ਕਾਰਨ ਬਿਮਾਰ ਪੈ ਰਹੇ ਹਨ।
ਗੰਦੇ ਪਾਣੀ ਨਾਲ ਲੋਕ ਪੈ ਰਹੇ ਬਿਮਾਰ - peoples
ਬਰਨਾਲਾ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਲੋਕ ਗੰਦੇ ਪਾਣੀ ਕਾਰਨ ਬੇਹੱਦ ਪਰੇਸ਼ਾਨ ਹਨ। ਇਥੇ ਗੰਦਾ ਪਾਣੀ ਪੀਣ ਕਾਰਨ ਲੋਕ ਪੀਲੀਆ ਅਤੇ ਡਾਇਰੀਆ ਵਰਗੀ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਕੋਲੋਂ ਜਲਦ ਹੀ ਇਸ ਸਮੱਸਿਆ ਦਾ ਹੱਲ ਕਰਨ ਦੀ ਅਪੀਲ ਕੀਤੀ ਹੈ।
ਸਥਾਨਕ ਲੋਕਾਂ ਨੇ ਈਟੀਵੀ ਭਾਰਤ ਦੀ ਟੀਮ ਨਾਲ ਆਪਣੀ ਪਰੇਸ਼ਾਨੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਹ ਪਿਛਲੇ ਡੇਢ ਮਹੀਨੇ ਤੋਂ ਗੰਦਾ ਪਾਣੀ ਪੀਣ ਕਾਰਨ ਪਰੇਸ਼ਾਨ ਹਨ। ਗੰਦਾ ਪਾਣੀ ਪੀਣ ਨਾਲ ਲੋਕਾਂ ਦੇ ਘਰਾਂ ਵਿੱਚ ਬਿਮਾਰੀਆਂ ਨੇ ਵਾਸ ਕਰ ਲਿਆ ਹੈ। ਲੋਕ ਦਸਤ, ਪੀਲੀਆ ਅਤੇ ਡਾਇਰੀਆ ਵਰਗੀ ਬੀਮਾਰੀਆਂ ਨਾਲ ਜੂਝ ਰਹੇ ਹਨ ਪਰ ਵਾਰ-ਵਾਰ ਸੂਚਿਤ ਕੀਤੇ ਜਾਣ ਤੋਂ ਬਾਅਦ ਵੀ ਸਿਹਤ ਵਿਭਾਗ ਅਤੇ ਜਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਸ ਉੱਤੇ ਕੋਈ ਧਿਆਨ ਨਹੀਂ ਦਿੱਤਾ ਗਿਆ। ਲੋਕਾਂ ਨੇ ਦੱਸਿਆ ਕਿ ਇਲਾਕੇ ਦੇ ਕਈ ਘਰਾਂ ਵਿੱਚ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਹੈ। ਗੰਦੇ ਪਾਣੀ ਦੀ ਸਮੱਸਿਆ ਕਾਰਨ ਹੁਣ ਤੱਕ ਮੁਹੱਲੇ ਦੇ ਕਈ ਲੋਕ ਬਿਮਾਰ ਹੋ ਚੁੱਕੇ ਹਨ।
ਜਦੋਂ ਇਸ ਸਮੱਸਿਆ ਨੂੰ ਲੈ ਕੇ ਜਲ ਵਿਭਾਗ ਦੇ ਸੀਨੀਅਰ ਅਧਿਕਾਰੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਗਿਆ ਹੈ। ਹੁਣ ਸਾਫ਼ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਲਾਕਾ ਵਾਸੀਆਂ ਦੀ ਸ਼ਿਕਾਇਤ ਦੇ ਆਧਾਰ ਉਤੇ ਜਲਦ ਹੀ ਹੱਲ ਕਰ ਦਿੱਤਾ ਜਾਵੇਗਾ।