ਬਰਨਾਲਾ: ਸੂਬਾ ਸਰਕਾਰ ਵੱਲੋਂ ਹਜ਼ੂਰ ਸਾਹਿਬ ਵਿਖੇ ਫ਼ਸੀ ਸੰਗਤ ਨੂੰ ਪੀਆਰਟੀਸੀ ਬੱਸਾਂ ਰਾਹੀਂ ਪੰਜਾਬ ਵਾਪਸ ਲਿਆਂਦਾ ਜਾ ਰਿਹਾ ਹੈ। ਇਨ੍ਹਾਂ ਵਿੱਚ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ 80 ਸ਼ਰਧਾਲੂ ਸ਼ਾਮਲ ਹਨ।
ਹਜ਼ੂਰ ਸਾਹਿਬ ’ਚ ਫ਼ਸੀ ਸੰਗਤ ਦਾ ਜੱਥਾ ਪਹੁੰਚਿਆ ਬਰਨਾਲਾ - ਕੋਵਿਡ 19 ਬਰਨਾਲਾ
ਬੁੱਧਵਾਰ ਨੂੰ ਬੱਸ ਰਾਹੀਂ ਜ਼ਿਲ੍ਹੇ ਦੇ 10 ਸ਼ਰਧਾਲੂ ਬਰਨਾਲਾ ਪਹੁੰਚੇ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 14 ਦਿਨਾਂ ਦੇ ਇਕਾਂਤਵਾਸ ਲਈ ਰੱਖ ਕੇ ਕੋਰੋਨਾ ਦੀ ਜਾਂਚ ਲਈ ਸੈਂਪਲ ਲਏ ਜਾ ਰਹੇ ਹਨ।
ਬੁੱਧਵਾਰ ਨੂੰ ਪਹਿਲੀ ਬੱਸ ਰਾਹੀਂ ਜ਼ਿਲ੍ਹੇ ਦੇ 10 ਸ਼ਰਧਾਲੂ ਬਰਨਾਲਾ ਪਹੁੰਚੇ, ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 14 ਦਿਨਾਂ ਦੇ ਇਕਾਂਤਵਾਸ ਲਈ ਰੱਖ ਕੇ ਕੋਰੋਨਾ ਦੀ ਜਾਂਚ ਲਈ ਸੈਂਪਲ ਲਏ ਗਏ ਹਨ। ਇਸ ਮਾਮਲੇ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐਸਡੀਐਮ ਅਨਮੋਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਹਜ਼ੂਰ ਸਾਹਿਬ ਤੋਂ ਆਉਣ ਵਾਲੇ 80 ਸ਼ਰਧਾਲੂਆਂ ਦੀ ਸੂਚੀ ਪੰਜਾਬ ਸਰਕਾਰ ਤੋਂ ਪ੍ਰਾਪਤ ਹੋਈ ਹੈ ਅਤੇ ਸਾਰੇ ਸ਼ਰਧਾਲੂ ਪੀਆਰਟੀਸੀ ਬੱਸਾਂ ਰਾਹੀਂ ਆ ਰਹੇ ਹਨ।
ਉਨ੍ਹਾਂ ਦੱਸਿਆ ਕਿ 10 ਯਾਤਰੀਆਂ ਨੂੰ ਲੈ ਕੇ ਪਹਿਲੀ ਬੱਸ ਅੱਜ ਬਰਨਾਲਾ ਪਹੁੰਚੀ ਹੈ ਅਤੇ ਬਾਕੀ ਸ਼ਰਧਾਲੂ ਸ਼ਾਮ ਜਾਂ ਭਲਕੇ ਬਰਨਾਲਾ ਪਹੁੰਚ ਜਾਣਗੇ। ਉਨ੍ਹਾਂ ਦੱਸਿਆ ਕਿ ਹਜ਼ੂਰ ਸਾਹਿਬ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਜ਼ਿਲ੍ਹੇ ਵਿੱਚ ਕੁਆਰੰਟੀਨ ਸੈਂਟਰ ਸਥਾਪਤ ਕੀਤੇ ਗਏ ਹਨ ਅਤੇ ਬਾਹਰੋਂ ਆਉਣ ਵਾਲੇ ਸਾਰੇ ਲੋਕਾਂ ਨੂੰ 14 ਦਿਨਾਂ ਲਈ ਇਨ੍ਹਾਂ ਕੇਂਦਰਾਂ ਵਿੱਚ ਰੱਖਿਆ ਜਾਵੇਗਾ ਅਤੇ ਕੋਰੋਨਾ ਦੀ ਜਾਂਚ ਲਈ ਇਨ੍ਹਾਂ ਦੇ ਸੈਂਪਲ ਲਏ ਜਾਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਲੋਕਾਂ ਨੂੰ ਖਾਣੇ ਦੇ ਪ੍ਰਬੰਧ ਤੋਂ ਇਲਾਵਾ ਸੈਨੇਟਾਈਜ਼ਰ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।