ਬਰਨਾਲਾ:ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ ਦਿਨ ਪਰ ਦਿਨ ਵੱਧਦਾ ਜਾਂ ਰਿਹਾ ਹੈ। ਉੱਥੇ ਹੀ ਪੰਜਾਬ ਪੁਲਿਸ ਇਨ੍ਹਾਂ ਨਸ਼ਾ ਤਸਕਰਾਂ 'ਤੇ ਨੱਥ ਪਾਉਣ ਲਈ ਤਿਆਰ ਪਰ ਤਿਆਰ ਬੈਠੀ ਹੈ। ਅਜਿਹਾ ਹੀ ਇੱਕ ਮਾਮਲਾ ਬਰਨਾਲਾ ਪੁਲਿਸ (Barnala Police) ਦੇ ਸੀ.ਆਈ.ਏ ਸਟਾਫ ਨੂੰ ਨਸ਼ਿਆਂ ਖ਼ਿਲਾਫ਼ ਵੱਡੀ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ 620 ਬੋਤਲਾਂ ਨਾਜਾਇਜ਼ ਸ਼ਰਾਬ (Illegal alcohol) ਸਮੇਤ ਕਾਬੂ ਕੀਤਾ ਗਿਆ ਹੈ। ਤਸਕਰੀ ਦੌਰਾਨ ਵਰਤੀ ਜਾਂਦੀ ਇੱਕ ਗੱਡੀ ਵੀ ਪੁਲਿਸ ਨੇ ਬਰਾਮਦ ਕੀਤੀ ਹੈ। ਤਿੰਨੇ ਤਸਕਰਾਂ ਵਿਰੁੱਧ ਐਕਸਾਈਜ਼ ਐਕਟ (Excise Act) ਅਧੀਨ ਪਰਚਾ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਡੀਐਸਪੀ ਬ੍ਰਿਜ ਮੋਹਨ (DSP Brij Mohan) ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਮੀਨਾ ਦੀ ਅਗਵਾਈ ਵਿੱਚ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ। ਇਸੇ ਮੁਹਿੰਮ ਤਹਿਤ ਸੀਆਈਏ ਸਟਾਫ ਵਲੋਂ ਨਾਕੇਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ। ਧਨੌਲਾ ਖ਼ੁਰਦ ਦੇ ਰਹਿਣ ਵਾਲਾ ਬਲਜਿੰਦਰ ਦਾਸ (Baljinder Das) ਬੰਟੀ ਤੇ ਪੁਲਿਸ ਵਲੋਂ ਲੰਬੇ ਸਮੇਂ ਤੋਂ ਨਜ਼ਰ ਰੱਖੀ ਜਾ ਰਹੀ ਸੀ।