ਬਰਨਾਲਾ: ਜ਼ਿਲ੍ਹੇ ਦੇ ਪਿੰਡ ਖੁੱਡੀ ਖੁਰਦ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਨੌਜਵਾਨ ਵੱਲੋਂ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਨੀਵਾਰ ਦੇਰ ਰਾਤ ਇੱਕ ਅਣਪਛਾਤਾ ਨੌਜਵਾਨ ਗੁਰੂਘਰ ’ਚ ਦਾਖ਼ਲ ਹੋ ਗਿਆ। ਜਿਥੇ ਉਸਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੱਚਖੰਡ ਵਾਲੇ ਕਮਰੇ ਵਿੱਚ ਦਾਖ਼ਲ ਹੋ ਕੇ ਪੰਘੂੜੇ ਵਿੱਚ ਪਏ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਧਰਤੀ ’ਤੇ ਰੱਖ ਦਿੱਤਾ ਅਤੇ ਖ਼ੁਦ ਪੰਘੂੜੇ ’ਤੇ ਪੈ ਗਿਆ ਅਤੇ ਕਰੀਬ 20 ਮਿੰਟ ਬਾਅਦ ਨੌਜਵਾਨ ਗੁਰੂ ਘਰ ਤੋਂ ਫ਼ਰਾਰ ਹੋ ਗਿਆ। ਘਟਨਾ ਉਪਰੰਤ ਪਿੰਡ ਵਾਸੀ ਅਤੇ ਇਲਾਕੇ ਦੀਆਂ ਸਿੱਖ ਸੰਗਤਾਂ ਗੁਰਦੁਆਰਾ ਸਾਹਿਬ ਪਹੁੰਚੀਆਂ, ਜਿਹਨਾਂ ਵੱਲੋਂ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਨੌਜਵਾਨ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਬਰਨਾਲਾ ਦੇ ਗੁਰਦੁਆਰਾ ਸਾਹਿਬ ’ਚ ਨੌਜਵਾਨ ਨੇ ਕੀਤੀ ਬੇਅਦਬੀ, ਪੁਲਿਸ ਨੇ ਕੀਤਾ ਕਾਬੂ ਇਹ ਵੀ ਪੜੋ: ਅਜਨਾਲਾ ’ਚ ਡੇਂਗੂ ਦਾ ਮਰੀਜ਼ ਆਇਆ ਸਾਹਮਣੇ, ਸਿਹਤ ਵਿਭਾਗ ਅਲਰਟ
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਅਤੇ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇਕ ਅਣਪਛਾਤਾ ਨੌਜਵਾਨ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋ ਗਿਆ ਅਤੇ ਸੱਚਖੰਡ ਸਾਹਿਬ ਵਿੱਚ ਉਸਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਪੰਘੂੜੇ ਤੋਂ ਜ਼ਮੀਨ ’ਤੇ ਰੱਖ ਕੇ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਬਚਾਅ ਰਹਿ ਗਿਆ। ਉਹਨਾਂ ਦੱਸਿਆ ਕਿ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ।
ਇਸ ਮੌਕੇ ਐੱਸਐੱਸਪੀ ਬਰਨਾਲਾ ਸੰਦੀਪ ਗੋਇਲ ਨੇ ਦੱਸਿਆ ਕਿ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਵਿਖੇ ਨੰਗੇ ਸਿਰ ਆ ਕੇ ਸੱਚਖੰਡ ਸਾਹਿਬ ਅਤੇ ਦਰਬਾਰ ਸਾਹਿਬ ਵਿਖੇ ਆ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਹੈ। ਉਹਨਾਂ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕਰਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤਹਿਚ ਪਰਚਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ: ਖੜ੍ਹੀ ਕਾਰ ’ਚ ਬੱਸ ਨੇ ਮਾਰੀ ਟੱਕਰ, ਘਟਨਾ ਸੀਸੀਟੀਵੀ ’ਚ ਕੈਦ