ਬਰਨਾਲਾ: ਬਰਨਾਲਾ ਦੀ 22 ਸਾਲਾਂ ਲੜਕੀ ਪਿਛਲੇ ਅੱਠ ਮਹੀਨਿਆਂ ਤੋਂ ਲਾਪਤਾ ਸੀ, ਜਿਸਨੇ ਅੱਠ ਮਹੀਨੇ ਬਾਅਦ ਵਾਪਸ ਆਕੇ ਉਸ ਨਾਲ ਬਲਾਤਕਾਰ ਹੋਣ ਦਾ ਖੁਲਾਸਾ ਕੀਤਾ ਸੀ। ਇਸ ਮਾਮਲੇ ‘ਚ ਪੁਲਸ ਵੱਲੋਂ ਸੱਤ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਥਾਣੇਦਾਰ ਨੂੰ ਸਸਪੈਂਡ ਵੀ ਕੀਤਾ ਗਿਆ ਸੀ। ਪੁਲਿਸ ਨੇ ਇਸ ਮਾਮਲੇ ‘ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹਨ, ਜਿਨ੍ਹਾਂ ‘ਚ ਦੋ ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਹੈ। ਪੁਲਿਸ ਨੇ ਅਦਾਲਤ 'ਚ ਪੇਸ਼ ਕਰਕੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਐਸਐਸਪੀ ਬਰਨਾਲਾ ਨੇ ਕਿਹਾ ਕਿ ਇਸ ਮਾਮਲੇ ਦੇ ਕਿਸੇ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।
ਗੈਂਗਰੇਪ ਮਾਮਲੇ ‘ਚ ਦੋ ਔਰਤਾਂ ਸਮੇਤ ਤਿੰਨ ਮੁਲਜ਼ਮ ਪੁਲਿਸ ਨੇ ਕੀਤੇ ਕਾਬੂ - ਬਰਨਾਲਾ ਖਬਰ
ਪਿਛਲੇ ਅੱਠ ਮਹੀਨੇ ਤੋਂ ਲਾਪਤਾ 22 ਸਾਲਾ ਲੜਕੀ ਦੀ ਵਾਪਸੀ 'ਤੇ ਪੀੜਤ ਲੜਕੀ ਵੱਲੋਂ ਉਸ ਨਾਲ ਹੋਏ ਦੁਸ਼ਕਰਮ ਨੂੰ ਲੈਕੇ ਪੁਲਿਸ ਕੋਲ ਪਹੁੰਚ ਗਈ। ਪੁਲਿਸ ਨੇ ਕਾਰਵਾਈ ਕਰਦਿਆਂ 7 ਲੋਕਾਂ ਖਿਲਾਫ਼ ਮਾਮਲਾ ਦਰਜ ਕਰਕੇ ਤਿੰਨ ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਹੈ।
ਤਸਵੀਰ
ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਦੇ ਆਦੇਸ਼ਾਂ 'ਤੇ ਇਸ ਕੇਸ ਨੂੰ ਵੀ ਗੰਭੀਰਤਾ ਨਾਲ ਲੈਂਦੇ ਹੋਏ SIT ਬਣਾਈ ਗਈ ਹੈ ਅਤੇ ਮੁਲਜ਼ਮਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ‘ਚ ਦੋ ਔਰਤਾਂ ਅਤੇ ਇੱਕ ਵਿਅਕਤੀ ਸ਼ਾਮਲ ਹੈ। ਜਿਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲਿਸ ਰਿਮਾਂਡ ਲਿਆ ਗਿਆ ਹੈ ਅਤੇ ਜਲਦੀ ਹੀ ਇਸ ਕੇਸ ਦੇ ਸਾਰੇ ਦੋਸ਼ੀ ਪੁਲਿਸ ਦੀ ਗ੍ਰਿਫ਼ਤ ‘ਚ ਹੋਣਗੇ।
ਇਹ ਵੀ ਪੜ੍ਹੋ:ਪਟਿਆਲਾ ਕੇਂਦਰੀ ਜੇਲ੍ਹ 'ਚ ਕੈਦੀ ਨਾਲ ਅਣਮਨੁੱਖੀ ਅੱਤਿਆਚਾਰ ਦਾ ਮਾਮਲਾ ਹਾਈਕੋਰਟ ਪੁੱਜਾ