ਬਰਨਾਲਾ : ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਧਨੌਲਾ ਸਹਿਕਾਰੀ ਸਭਾ ਦੇ ਮੈਨੇਜਰ ਵਲੋਂ ਸੁਸਾਇਟੀ ਮੁਲਾਜ਼ਮਾਂ ਅਤੇ ਪ੍ਰਧਾਨ ਤੋਂ ਦੁਖੀ ਹੋ ਕੇ ਸਪਰੇਅ ਪੀ ਕੇ ਖੁਦਕੁਸ਼ੀ ਕਰ ਲਈ ਗਈ ਸੀ। ਇਸ ਤੋਂ ਬਾਅਦ ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ 'ਤੇ ਚਾਰ ਵਿਅਕਤੀਆਂ ਵਿਰੁੱਧ ਪਰਚਾ ਦਰਜ ਕਰ ਲਿਆ ਸੀ।
ਬਰਨਾਲਾ ਵਿਖੇ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਵਾਹੀ ਲਾਠੀ - ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਖ਼ੁਦਕੁਸ਼ੀ
ਬਰਨਾਲਾ ਦੇ ਕਸਬਾ ਧਨੌਲਾ ਵਿਖੇ ਨੈਸ਼ਨਲ ਹਾਈਵੇ ਜਾਮ ਕਰਕੇ ਧਰਨਾ ਲਗਾਉਣ ਵਾਲੇ ਧਰਨਾਕਾਰੀਆਂ 'ਤੇ ਦੇਰ ਸ਼ਾਮ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ।
ਬਰਨਾਲਾ ਵਿਖੇ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਵਾਹੀ ਲਾਠੀ
ਅੱਜ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਚੰਡੀਗੜ੍ਹ-ਬਠਿੰਡਾ ਰੋਡ ਜਾਮ ਕਰਕੇ ਧਰਨਾ ਲਾਇਆ ਗਿਆ ਸੀ। ਇਨ੍ਹਾਂ ਨੂੰ ਉਠਾਉਣ ਲਈ ਪੁਲਿਸ ਵੱਲੋਂ ਦੇਰ ਸ਼ਾਮ ਧਰਨਾਕਾਰੀਆਂ ਉੱਤੇ ਲਾਠੀਚਾਰਜ ਕਰ ਦਿੱਤਾ ਗਿਆ।
ਵਧੇਰੇ ਜਾਣਕਾਰੀ ਲਈ ਜੁੜੇ ਰਹੋਈਟਵੀ ਭਾਰਤ ਨਾਲ