ਪੰਜਾਬ

punjab

ETV Bharat / state

ਪੁਲਿਸ ਨੇ ਚੋਰ ਗਿਰੋਹ ਨੂੰ ਪੰਜ ਮੋਟਰਸਾਈਕਲਾਂ ਸਮੇਤ ਕੀਤਾ ਕਾਬੂ - ਬਰਨਾਲਾ

ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਚੋਰ ਗਰੋਹ ਤੋਂਂ ਚੋੋੋਰੀ ਦੇ ਪੰਜ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਰਨਾਲਾ ਦੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ’ਚ ਵੱਧ ਰਹੀਆਂ ਚੋਰੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਇਹ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।

ਤਸਵੀਰ
ਤਸਵੀਰ

By

Published : Feb 9, 2021, 4:17 PM IST

ਬਰਨਾਲਾ: ਸੂਬਾ ਪੁਲਿਸ ਵਲੋਂ ਦਿਨ-ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਡਕੈਤਾਂ ਤੇ ਕਾਬੂ ਕੀਤਾ ਜਾ ਰਿਹਾ ਹੈ ਇਸੇ ਦੇ ਚੱਲਦੇ ਪੁਲਿਸ ਨੇ ਇਕ ਹੋਰ ਚੋਰ ਗਿਰੋਹ ਨੂੰ ਕਾਬੂ ਕੀਤਾ ਹੈ। ਦੱਸ ਦਈਏ ਕਿ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਚੋਰ ਗਰੋਹ ਤੋਂਂ ਚੋੋੋਰੀ ਦੇ ਪੰਜ ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਬਰਨਾਲਾ ਦੇ ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਬੇ ’ਚ ਵੱਧ ਰਹੀਆਂ ਚੋਰੀਆਂ ਨੂੰ ਰੋਕਣ ਲਈ ਪੁਲਿਸ ਵਲੋਂ ਸਖ਼ਤੀ ਕੀਤੀ ਜਾ ਰਹੀ ਹੈ। ਇਸੇ ਤਹਿਤ ਹੀ ਇਹ ਵੱਡੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।

ਪੁਲਿਸ ਨੇ ਚੋਰ ਗਿਰੋਹ ਨੂੰ ਪੰਜ ਮੋਟਰਸਾਈਕਲਾਂ ਸਮੇਤ ਕੀਤਾ ਕਾਬੂ

ਮੁਲਜ਼ਮਾਂ ਖਿਲਾਫ ਪੁਲਿਸ ਨੇ ਕੀਤਾ ਮਾਮਲਾ ਦਰਜ

ਫਿਲਹਾਲ ਪੁਲਿਸ ਨੇ ਗ੍ਰਿਫਤਾਰ ਕੀਤੇ ਮੁਲਜ਼ਮਾਂ ਖਿਲਾਫ ਧਾਰਾ 379, 41,34 ਆਈਪੀਸੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਮੁਲਜ਼ਮਾਂ ਖਿਲਾਫ਼ ਪਹਿਲਾਂ ਵੀ ਕਈ ਅਪਰਾਧ ਦੇ ਮਾਮਲਾ ਦਰਜ ਹਨ। ਖੈਰ ਪੁਲਿਸ ਵਲੋਂ ਇਸ ਮਾਮਲੇ ਵਿੱਚ ਹੋਰ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਹੈ।

ABOUT THE AUTHOR

...view details