ਬਰਨਾਲਾ: ਚੋਰਾਂ ਨੇ ਪਿੰਡ ਚੀਮਾ ਦੀ ਭਾਰਤੀ ਸਟੇਟ ਬੈਂਕ ਦੀ ਬ੍ਰਾਂਚ ਵਿੱਚ ਬੀਤੀ ਰਾਤ ਚੋਰੀ ਦੀ ਇੱਕ ਵਾਰਦਾਤ ਨੂੰ ਅੰਜਾਮ ਕਰਨ ਦੀ ਕੋਸ਼ਿਸ਼ ਕੀਤੀ। ਚੋਰ ਬੈਂਕ ਨਾਲ ਲੱਗਦੇ ਸਰਕਾਰੀ ਸਕੂਲ ਨੂੰ ਨਿਸ਼ਾਨਾ ਬਣਾ ਕੇ ਬੈਂਕ ਵਿੱਚ ਕੰਧ ਤੋੜ ਕੇ ਅੰਦਰ ਦਾਖ਼ਲ ਹੋ ਗਏ। ਸਕੂਲ ਦੇ ਚੌਕੀਦਾਰ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਵਰਦਾਤ ਨੂੰ ਅੰਜਾਮ ਦੇਣ ਤੋਂ ਰੋਕ ਦਿੱਤਾ। ਇਸ ਘਟਨਾ ਬੈਂਕ ਦੇ ਬਾਹਰ ਲਗੇ ਸੀਸੀਟੀਵੀ 'ਚ ਕੈਦ ਹੋ ਗਈ।
ਲੁੱਟੇਰਿਆਂ ਨੇ ਕੀਤੀ ਬੈਂਕ ਲੁੱਟਣ ਦੀ ਕੋਸ਼ਿਸ਼ ਜਾਣਕਾਰੀ ਮੁਤਾਬਕ ਪਿੰਡ ਚੀਮਾ 'ਚ ਸਥਿਤ ਸਟੇਟ ਬੈਂਕ ਲੁੱਟਣ ਲਈ ਦੋ ਅਣਪਛਾਤੇ ਲੁੱਟੇਰੀਆਂ ਨੇ ਦੇਰ ਰਾਤ 1 ਵਜੇ ਬੈਂਕ ਦੇ ਨਾਲ ਸਥਿਤ ਸਕੂਲ ਦੇ ਇੱਕ ਕਮਰੇ ਦੀ ਕੰਧ ਰਾਹੀਂ ਬੈਂਕ 'ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਦੋਵੇਂ ਲੁੱਟੇਰੇ ਬੈਂਕ 'ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਬੈਂਕ ਦਾ ਸਿਕਉਰਟੀ ਅਲਾਰਮ ਵੱਜਣ ਲੱਗਾ। ਇਸ ਤੋਂ ਬਾਅਦ ਸਕੂਲ ਦੇ ਚੌਕੀਦਾਰ ਸੁਰਜੀਤ ਸਿੰਘ ਨੇ ਸਮਝਦਾਰੀ ਵਿਖਾਉਂਦੇ ਹੋਏ ਪੁਲਿਸ ਨੂੰ ਸੂਚਨਾ ਦਿੱਤੀ। ਇਹ ਸਾਰੀ ਘਟਨਾ ਬੈਂਕ ਦੇ ਸੀਸੀਟੀਵੀ 'ਚ ਕੈਦ ਹੋ ਗਈ।
ਬੈਂਕ ਮੈਨੇਜਰ ਮੁਤਾਬਕ ਬੈਂਕ 'ਚੋਂ ਕੁਝ ਵੀ ਚੋਰੀ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਬੈਂਕ ਦੇ ਸੀਸੀਟੀਵੀ ਵਿੱਚ ਦੋ ਲੋਕ ਵੇਖੇ ਗਏ ਸਨ, ਜਿਸ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਬੈਂਕ ਮੈਨੇਜਰ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਹੋਰ ਪੜ੍ਹੋ : ਨਾਗਰਿਕਤਾ ਸੋਧ ਕਾਨੂੰਨ 'ਤੇ ਚੰਡੀਗੜ੍ਹ ਵਿਖੇ ਭਾਜਪਾ ਨੇ ਕੀਤਾ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਇਸ ਬਾਰੇ ਦੱਸਦੇ ਹੋਏ ਥਾਣਾ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਰਾਤ 1 ਵਜੇ ਪੁਲਿਸ ਨੂੰ ਚੌਕੀਦਾਰ ਦਾ ਫੋਨ ਆਇਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮੌਜੂਦਾ ਸਥਿਤੀ ਦੀ ਜਾਂਚ ਕੀਤੀ। ਘਟਨਾ ਵਾਲੀ ਥਾਂ 'ਤੇ ਪੁਲਿਸ ਨੇ ਚੋਰਾਂ ਵੱਲੋਂ ਦੀਵਾਰ ਤੋੜ੍ਹਨ ਲਈ ਇਸਤੇਮਾਲ ਕੀਤਾ ਗਿਆ ਸਮਾਨ ਬਰਾਮਦ ਕੀਤਾ। ਪੁਲਿਸ ਵੱਲੋਂ ਬੈਂਕ ਅਧਿਕਾਰੀਆਂ 'ਤੇ ਬੈਂਕ ਅਧਿਕਾਰੀਆਂ ਦੀ ਸ਼ਿਕਾਇਤ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਸੀਸੀਟੀਵੀ ਦੀ ਰਿਕਾਰਡਿੰਗ ਦੀ ਸਹਾਇਤਾ ਨਾਲ ਲੁੱਟੇਰੇ ਨੂੰ ਜਲਦ ਕਾਬੂ ਕੀਤੇ ਜਾਣ ਦੀ ਗੱਲ ਕਹੀ ਹੈ।