ਬਰਨਾਲਾ :ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਵੱਲੋਂ ਪੈਨਸ਼ਨਰਾਂ ਉੱਪਰ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਟੈਕਸ ਕਟੌਤੀ ਲਗਾਉਣ ਦੇ ਖਿਲਾਫ ਖ਼ਿਲਾਫ਼ ਪਾਵਰਕੌਮ ਦੇ ਮੁੱਖ ਦਫਤਰ ਧਨੌਲਾ ਰੋਡ ਵਿਖੇ ਇਕੱਠੇ ਹੋਕੇ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਪ੍ਰਬੰਧਨ ਖਿਲ਼ਾਫ ਨਾਅਰੇਬਾਜੀ ਕੀਤੀ ਗਈ। ਇਸ ਮੌਕੇ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਵੱਡੇ-ਵੱਡੇ ਲਾਰੇ ਲਾ ਕੇ ਸੱਤਾ ਹਾਸਿਲ ਕਰਨ ਵਾਲੀ ਪੰਜਾਬ ਸਰਕਾਰ ਵੀ ਨੀਤੀ ਪੱਖੋਂ ਕੇਂਦਰ ਦੀ ਮੋਦੀ ਹਕੂਮਤ ਵਾਂਗ ਨਿੱਜੀ ਕਰਨ, ਉਦਾਰੀਕਰਨ ਦੀ ਨੀਤੀ ਉੱਤੇ ਚੱਲ ਰਹੀ ਹੈ।
ਬਰਨਾਲਾ 'ਚ ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਦਾ ਸੂਬਾ ਸਰਕਾਰ ਖਿਲਾਫ ਪ੍ਰਦਰਸ਼ਨ, ਅਰਥੀ ਫੂਕੀ - ਬਰਨਾਲਾ ਦੀਆਂ ਖਬਰਾਂ
ਬਰਨਾਲਾ ਵਿੱਚ ਪਾਵਰਕੌਮ ਪੈਨਸ਼ਰਨਜ਼ ਐਸੋਸੀਏਸ਼ਨ ਵੱਲੋਂ ਸੂਬਾ ਸਰਕਾਰ ਦੇ ਖਿਲਾਫ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਮੌਕੇ ਅਰਥੀ ਫੂਕ ਮੁਜਾਹਰਾ ਵੀ ਕੀਤਾ ਗਿਆ।
ਲੋਕਾਂ ਉੱਤੇ ਪਾਇਆ ਜਾ ਰਿਹਾ ਬੋਝ :ਆਗੂਆਂ ਨੇ ਕਿਹਾ ਕਿ ਟੈਕਸਾਂ ਦਾ ਬੋਝ ਲੋਕਾਂ ਉੱਤੇ ਜਬਰੀ ਪਾਇਆ ਜਾ ਰਿਹਾ ਹੈ। ਕਦੇ ਡੀਜ਼ਲ, ਪੈਟਰੋਲ, ਗੈਸ ਉੱਪਰ ਟੈਕਸ ਲਗਾਕੇ ਲੋਕਾਂ ਤੇ ਬੋਝ ਪਾਇਆ ਜਾ ਰਿਹਾ ਹੈ। ਹੁਣ ਪੰਜਾਬ ਦੇ ਪੈਨਸ਼ਨਰਾਂ ਉੱਪਰ 200 ਰੁਪਏ ਪ੍ਰਤੀ ਮਹੀਨਾ ਡਿਵੈਲਪਮੈਂਟ ਟੈਕਸ ਦਾ ਜਜ਼ੀਆ ਜਬਰੀ ਮੜ੍ਹ ਦਿੱਤਾ ਹੈ। ਇਸ ਜਜ਼ੀਏ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਹਕੂਮਤ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਕੇ ਪੰਜਾਬ ਸਰਕਾਰ ਨੂੰ ਆਪਣਾ ਪੈਨਸ਼ਨਰਜ਼ ਵਿਰੋਧੀ ਫੈਸਲਾ ਵਾਪਸ ਲੈਣ ਲਈ ਮਜ਼ਬੂਰ ਕੀਤਾ ਜਾਵੇਗਾ।
ਇਸ ਮੌਕੇ ਸ਼ਹਿਰੀ ਅਤੇ ਦਿਹਾਤੀ ਮੰਡਲ ਦੇ ਪੈਨਸ਼ਨਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਮੁੱਖ ਦਫਤਰ ਵਿਖੇ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਦੀ ਅਰਥੀ ਸਾੜਨ ਸਮੇਂ ਹੋਈ ਵਿਸ਼ਾਲ ਰੈਲੀ ਨੂੰ ਕਈ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁਲਾਜ਼ਮਾਂ, ਪੈਨਸ਼ਨਰਾਂ ਵੱਲੋਂ ਸਿਰੜੀ ਸੰਘਰਸ਼ ਦੀ ਬਦੌਲਤ ਹਾਸਿਲ ਕੀਤੀਆਂ ਸਹੂਲਤਾਂ ਨੂੰ ਵੀ ਖੋਹਿਆ ਜਾ ਰਿਹਾ ਹੈ। ਇਸ ਲਈ ਪੈਨਸ਼ਨਰਜ਼ ਨੂੰ ਆਪਣੇ ਹਿੱਤਾਂ ਦੀ ਰਾਖੀ ਕਰਨ ਲਈ ਤਿੱਖੇ ਵਿਸ਼ਾਲ ਸੰਘਰਸ਼ਾਂ ਦੀ ਲੋੜ ਹੈ। 12 ਅਗਸਤ ਨੂੰ ਸ਼ਹੀਦ ਕਿਰਨਜੀਤ ਕੌਰ ਯਾਦਗਾਰ ਕਮੇਟੀ ਮਹਿਲਕਲਾਂ ਵੱਲੋਂ ਕਰਵਾਏ ਜਾ ਰਹੇ ਸੈਮੀਨਾਰ ਵਿੱਚ ਸ਼ਮੂਲੀਅਤ ਕਰਨ ਅਤੇ ਹਰ ਪੱਖੋਂ ਸਹਿਯੋਗ ਜਾਰੀ ਰੱਖਣ ਦੀ ਵੀ ਮੰਗ ਕੀਤੀ ਗਈ।