ਬਰਨਾਲਾ: ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਦਾ 752ਵਾਂ ਪ੍ਰਕਾਸ਼ ਪੁਰਬ ਬਰਨਾਲਾ ਦੇ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਏ ਗਏ। ਅੱਜ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸਮਾਗਮ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਹੋਈ ਹਾਜ਼ਰ, ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਬਾਬਾ ਨਾਮਦੇਵ ਕਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।
ਇਸ ਮੌਕੇ ਗੱਲਬਾਤ ਕਰਦਿਆਂ ਗੁਰਦੁਆਰਾ ਪ੍ਰਬੰਧਕਾਂ ਨੇ ਕਿਹਾ ਕਿ ਬ੍ਰਹਮ ਗਿਆਨੀ ਬਾਬਾ ਨਾਮਦੇਵ ਜੀ ਦਾ 752ਵਾਂ ਪ੍ਰਕਾਸ਼ ਪੁਰਬ (752nd birth anniversary of Bhagat Namdev ji ) ਬਰਨਾਲਾ ਦੀ ਸੰਗਤ ਵਲੋਂ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਭਗਤ ਨਾਮਦੇਵ ਜੀ ਦੀ ਪਵਿੱਤਰ ਬਾਣੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ।