ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਇਸ ਸੰਘਰਸ਼ ਨੂੰ ਤੇਜ਼ ਅਤੇ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਮਹਾਂ ਰੈਲੀਆਂ ਤੇ ਮਹਾਂ ਪੰਚਾਇਤਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਬਰਨਾਲਾ ਵਿਖੇ 21 ਫਰਵਰੀ ਨੂੰ ਮਹਾ ਰੈਲੀ ਰੱਖੀ ਗਈ ਹੈ। ਇਸ ਮਹਾਂਰੈਲੀ ਦੀਆਂ ਕਿਸਾਨ ਜਥੇਬੰਦੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮਹਾਂ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਬਰਨਾਲਾ ਵਿਖੇ ਪਹੁੰਚੇ।
21 ਨੂੰ ਬਰਨਾਲਾ ’ਚ ਹੋਣ ਵਾਲੀ ਕਿਸਾਨ ਮਹਾਂਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ - ਮਹਾਂ ਰੈਲੀਆਂ ਤੇ ਮਹਾਂ ਪੰਚਾਇਤਾਂ ਦਾ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ, ਇਸ ਸੰਘਰਸ਼ ਨੂੰ ਤੇਜ਼ ਅਤੇ ਤਿੱਖਾ ਕਰਨ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਮਹਾਂ ਰੈਲੀਆਂ ਤੇ ਮਹਾਂ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
![21 ਨੂੰ ਬਰਨਾਲਾ ’ਚ ਹੋਣ ਵਾਲੀ ਕਿਸਾਨ ਮਹਾਂਰੈਲੀ ਦੀਆਂ ਤਿਆਰੀਆਂ ਜ਼ੋਰਾਂ 'ਤੇ ਤਸਵੀਰ](https://etvbharatimages.akamaized.net/etvbharat/prod-images/768-512-10697138-1062-10697138-1613753065280.jpg)
ਤਸਵੀਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ
ਜੇਕਰ ਸਰਕਾਰ ਨੇ ਕਾਨੂੰਨ ਵਾਪਸ ਨਾ ਲਏ ਤਾਂ ਪੂਰੇ ਦੇਸ਼ ’ਚ ਭਾਜਪਾ ਦਾ ਪੰਜਾਬ ਵਾਲਾ ਹਸ਼ਰ ਹੋਵੇਗਾ: ਜੇਠੂਕੇ
ਉਨ੍ਹਾਂ ਦੱਸਿਆ ਕਿ ਇਸ ਮਹਾਂਰੈਲੀ ਵਿਚ ਹੋਰ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸ਼ਾਮਲ ਹੋਣਗੇ। ਸੂਬਾ ਆਗੂ ਨੇ ਕਿਹਾ ਕਿ ਨਗਰ ਕੌਂਸਲ ਚੋਣਾਂ ਵਿੱਚ ਭਾਜਪਾ ਦੀ ਬੁਰੀ ਤਰ੍ਹਾਂ ਹਾਰ ਦਾ ਕਾਰਨ ਕਿਸਾਨ ਅੰਦੋਲਨ ਹੈ। ਜੇਕਰ ਭਾਜਪਾ ਸਰਕਾਰ ਨੇ ਅਜੇ ਵੀ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਭਾਜਪਾ ਦਾ ਪੂਰੇ ਦੇਸ਼ ਵਿਚ ਪੰਜਾਬ ਵਾਲਾ ਹਸ਼ਰ ਹੋਵੇਗਾ।