ਬਰਨਾਲਾ:ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਤਹਿਤ ਬਰਨਾਲਾ ਵਿੱਚ ਨੈੱਟਬਾਲ ਦੇ ਸੂਬਾ ਪੱਧਰੀ ਮੁਕਾਬਲੇ Netball Championship in Barnala ਵਿਖੇ ਕਰਵਾਏ ਜਾ ਰਹੇ ਹਨ। ਅੱਜ ਬੁੱਧਵਾਰ ਨੂੰ ਲੜਕਿਆਂ ਦੇ ਇਹਨਾਂ ਮੁਕਾਬਲਿਆਂ ਦੀ ਸ਼ੁਰੂਆਤ ਕਰਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ President Kultar Singh Sandhwan ਪਹੁੰਚੇ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ President Kultar Singh Sandhwan ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਖੇਡ ਮੰਤਰੀ ਮੀਤ ਹੇਅਰ ਦੀ ਅਗਵਾਈ ਵਿੱਚ ਖੇਡਾਂ ਸਬੰਧੀ ਚੰਗੇ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਦੀ ਨੌਜਵਾਨਾਂ ਨੂੰ ਖੇਡਾਂ ਦੇ ਮਾਧਿਅਮ ਰਾਹੀਂ ਚੰਗਾ ਮਾਹੌਲ ਦਿੱਤਾ ਜਾ ਰਿਹਾ ਹੈ।
ਸੂਬਾ ਪੱਧਰੀ ਨੈੱਟਬਾਲ ਚੈਂਪੀਅਨਸ਼ਿਪ ਦੀ ਸੁਰੂਆਤ ਵਿਧਾਨ ਸਭਾ ਸਪੀਕਰ ਨੇ ਕਰਵਾਈ ਪੰਜਾਬ ਦੇ ਰਾਜਪਾਲ ਅਤੇ ਸਰਕਾਰ ਦਰਮਿਆਨ ਚੱਲ ਰਹੀ ਕਸਮਕਸ ਬਾਰੇ ਉਹਨਾਂ ਕਿਹਾ ਕਿ ਉਹ ਇਸ ਬਾਰੇ ਕੁੱਝ ਨਹੀਂ ਕਹਿ ਸਕਦੇ। ਉਹਨਾਂ ਕਿਹਾ ਕਿ ਨਸਿਆਂ ਨੂੰ ਰੋਕਣ ਲਈ ਲਗਾਤਾਰ ਪੰਜਾਬ ਸਰਕਾਰ ਯਤਨ ਕਰ ਰਹੀ ਹੈ। ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ President Kultar Singh Sandhwan ਦੇ ਨਾਲ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਮਨਜੀਤ ਸਿੰਘ ਬਿਲਾਸਪੁਰ ਵੀ ਹਾਜ਼ਰ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਸਰਕਾਰ ਦੇ ਖੇਡਾਂ ਸਬੰਧੀ ਕਰਵਾਏ ਜਾ ਰਹੇ ਉਪਰਾਲਿਆਂ ਦੀ ਸ਼ਾਲਾਘਾ ਵੀ ਕੀਤੀ।
ਲੜਕਿਆਂ ਦੀ ਸੂਬਾ ਪੱਧਰੀ ਨੈੱਟਬਾਲ ਚੈਂਪੀਅਨਸ਼ਿਪ ਦਾ ਵਿਧਾਨ ਸਭਾ ਸਪੀਕਰ ਨੇ ਕੀਤਾ ਆਗਾਜ਼ ਇਹ ਵੀ ਪੜੋ:-ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਨੂੰ ਤੋਹਫਾ,ਕੰਮ ਦੀ ਮਨਜ਼ੂਰੀ ਲਈ ਵੱਖ ਵੱਖ ਵਿਭਾਗਾਂ ਕੋਲ ਨਹੀਂ ਦੇਣੀਆਂ ਪੈਣਗੀਆਂ ਅਰਜ਼ੀਆਂ