ਬਰਨਾਲਾ: ਖੇਤੀ ਕਾਨੂੰਨਾਂ (Agricultural laws) ਨੂੰ ਰੱਦ ਕਰਵਾਉਣ ਲਈ ਕਿਸਾਨ ਅੰਦੋਲਨ (kissan movement) ਜਾਰੀ ਹੈ। ਇਸੇ ਦਰਮਿਆਨ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ (Akshay Kumar) ਦੀ ਫ਼ਿਲਮ ਸੂਰਿਆਵੰਸ਼ੀ ਰਿਲੀਜ਼ (Movie Suryavanshi release) ਹੋਈ ਹੈ। ਜਿਸ ਦਾ ਅੰਦੋਲਨ ਕਰ ਰਹੇ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਅਕਸ਼ੈ ਕੁਮਾਰ ਦੀ ਇਸ ਫਿਲਮ ਦੇ ਵਿਰੋਧ ਵਿਚ ਸਿਨੇਮਾ ਘਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਬਰਨਾਲਾ ਦੇ ਚੰਡੀਗੜ੍ਹ ਬਠਿੰਡਾ ਹਾਈਵੇ ਉਪਰ ਸਥਿਤ ਸਿਨੇਮਾ ਘਰ ਅੱਗੇ ਧਰਨਾ ਲਗਾ ਕੇ ਕਿਸਾਨਾਂ ਵੱਲੋਂ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਬਾਈਕਾਟ ਕਰਦਿਆਂ ਪੋਸਟਰ ਪਾੜ ਕੇ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਲਗਾਤਾਰ ਸੰਘਰਸ਼ ਲੜ ਰਹੇ ਹਨ। ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ ਗਈ ਹੈ। ਜਿਸ ਕਰਕੇ ਉਹ ਅਕਸ਼ੈ ਕੁਮਾਰ ਦੀ ਫ਼ਿਲਮ ਦਾ ਬਾਈਕਾਟ ਕਰ ਰਹੇ ਹਨ।