ਇਹ ਰੋਸ ਮੁਜ਼ਾਹਰਾ ਬਰਨਾਲਾ ਦੇ ਭਾਜਪਾ ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਦੀ ਅਗਵਾਈ 'ਚ ਕੀਤਾ ਗਿਆ ਅਤੇ ਇਸ ਦੌਰਾਨ ਪਾਕਿਸਤਾਨ ਦਾ ਪੁਤਲਾ ਫੂਕਿਆ ਗਿਆ ਤੇ ਪਾਕਿ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ।
ਪੁਲਵਾਮਾ ਅੱਤਵਾਦੀ ਹਮਲੇ ਦੇ ਵਿਰੋਧ 'ਚ ਫ਼ੂਕਿਆ ਗਿਆ ਪਾਕਿ ਦਾ ਪੁਤਲਾ - ਬਰਨਾਲਾ
ਬਰਨਾਲਾ: ਬੀਤੇ ਦਿਨ ਜੰਮੂ-ਕਸ਼ਮੀਰ ਦੇ ਪੁਲਵਾਮਾਂ 'ਚ ਹੋਏ ਅੱਤਵਾਦੀ ਹਮਲੇ ਵਿਰੁੱਧ ਅੱਜ ਬਰਨਾਲਾ 'ਚ ਭਾਜਪਾ ਆਗੂਆਂ ਵੱਲੋਂ ਇਸ ਦੀ ਸਖ਼ਤ ਨਿੰਦਾ ਕੀਤੀ ਗਈ। ਉਨ੍ਹਾਂ ਇਸ ਹਮਲੇ ਦੀ ਨਿਖੇਧੀ ਕਰਦਿਆਂ ਪਾਕਿਸਤਾਨ ਵਿਰੁੱਧ ਰੋਸ ਮੁਜ਼ਾਹਰਾ ਵੀ ਕੀਤਾ।
ਅੱਤਵਾਦੀ ਹਮਲੇ ਦੇ ਵਿਰੋਧ 'ਚ ਫ਼ੂਕਿਆ ਪਾਕਿ ਦਾ ਪੁਤਲਾ
ਮੁਜ਼ਾਹਰਾ ਕਰ ਰਹੇ ਲੋਕਂ ਨੇ ਮੰਗ ਕੀਤੀ ਕਿ ਭਾਰਤ ਵੱਲੋਂ ਪਾਕਿਸਤਾਨ ਨੂੰ ਇਸ ਕਾਰਵਾਈ ਬਦਲੇ ਮੂੰਹ ਤੋੜ ਜਵਾਬ ਦੇਣਾ ਚਾਹੀਦਾ ਹੈ ਤਾਂ ਜੋ ਪਾਕਿਸਤਾਨ ਅਜਿਹੀਆਂ ਕਾਰਵਾਈਆਂ ਮੁੜ ਤੋਂ ਨਾ ਕਰੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਅੱਤਵਾਦ ਦੀ ਫ਼ੈਕਟਰੀ ਬਣਦਾ ਜਾ ਰਿਹਾ ਹੈ ਜਿਸ ਨੂੰ ਖ਼ਤਮ ਕੀਤਾ ਜਾਣਾ ਚਾਹੀਦਾ ਹੈ।