ਬਰਨਾਲਾ:ਸ਼ਹਿਰ ਦੇ ਬੱਸ ਸਟੈਂਡ 'ਚ ਪ੍ਰਾਈਵੇਟ ਬੱਸ ਅਪਰੇਟਰਾਂ, ਡਰਾਈਵਰਾਂ ਤੇ ਕੰਡਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ (Demonstration against Punjab Govt) ਕੀਤਾ ਗਿਆ ਹੈ। ਇਸ ਮੌਕੇ ਬੱਸ ਸਟੈਂਡ ਬੰਦ ਕੀਤਾ ਗਿਆ। ਮੰਗਾਂ ਨਾ ਮੰਨੇ ਜਾਣ ‘ਤੇ ਨਿੱਜੀ ਬੱਸ ਅਪਰੇਟਰਾਂ (Private bus operators) ਨੇ 14 ਤਰੀਕ ਨੂੰ ਲੁਧਿਆਣਾ 'ਚ ਵੀ ਬੱਸਾਂ ਦਾ ਚੱਕਾ ਜਾਮ ਕਰਨ ਦੀ ਚੇਤਾਵਨੀ ਦਿੱਤੀ ਹੈ। ਪ੍ਰਾਈਵੇਟ ਬੱਸ ਅਪਰੇਟਰਾਂ ਦੀ ਹੜਤਾਲ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ, ਪਰ ਪੀਆਰਟੀਸੀ ਦੀਆਂ ਬੱਸਾਂ (PRTC buses) ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।
ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ (Demonstration against Punjab Govt) ਕਰ ਰਹੇ ਪ੍ਰਾਈਵੇਟ ਬੱਸ ਅਪਰੇਟਰਾਂ ਚਰਨਜੀਤ ਸਿੰਘ, ਕਮਲਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਡਰਾਈਵਰ ਭਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੀ.ਆਰ.ਟੀ.ਸੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਦੀ ਸਹੂਲਤ ਦਿੱਤੀ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਇਸ ਸਕੀਮ ਨੇ ਨਿੱਜੀ ਬੱਸਾਂ ਦੀ ਬਰਬਾਦੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਾਂਗ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪ੍ਰਾਈਵੇਟ ਬੱਸ ਅਪਰੇਟਰਾਂ ਦੀ ਬਿਲਕੁਲ ਵੀ ਸੁਣਵਾਈ ਨਹੀਂ ਕਰ ਰਹੀ, ਜਿਸ ਦੇ ਵਿਰੋਧ 'ਚ ਅੱਜ ਪੂਰੇ ਪੰਜਾਬ 'ਚ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ।