ਬਰਨਾਲਾ:ਜ਼ਿਲ੍ਹੇ ਦੇ ਪਿੰਡ ਪੱਖੋ ਕੈਂਚੀਆਂ ਨੇੜੇ ਟੋਲ ਪਲਾਜ਼ਾ (Toll Plaza) ’ਤੇ 27 ਜੁਲਾਈ ਨੂੰ ਟੋਲ ਪਲਾਜ਼ਾ ਦੇ ਕਰਮਚਾਰੀਆਂ ਅਤੇ ਸਰਕਾਰੀ ਬੱਸ ਦੇ ਕੰਡਕਟਰ (Conductor of government bus) ਦੀ ਝੜਪ ਹੋ ਗਈ ਸੀ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ 'ਤੇ ਧਰਨਾ ਦੇ ਰਹੇ ਪੀ.ਆਰ.ਟੀ.ਸੀ ਕਰਮਚਾਰੀ ਯੂਨੀਅਨ ਦੇ ਆਗੂਆਂ ਨਿਰਪਾਲ ਸਿੰਘ, ਜਗਤਾਰ ਸਿੰਘ ਅਤੇ ਅਮਨਦੀਪ ਸਿੰਘ ਨੇ ਦੱਸਿਆ ਕਿ 27 ਜੁਲਾਈ ਨੂੰ ਪੀ.ਆਰ.ਟੀ.ਸੀ. ਬੱਸ ਜੋ ਮੋਗਾ ਨੂੰ ਜਾ ਰਹੀ ਸੀ।
ਜਦੋਂ ਉਹ ਟੋਲ ਪਲਾਜ਼ਾ 'ਤੇ ਪਹੁੰਚੀ ਤਾਂ ਟੋਲ ਪਰਚੀ ਕੱਟ ਕੇ ਜਦੋਂ ਬੱਸ ਚੱਲਣ ਲੱਗੀ ਤਾਂ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਸਮੇਤ ਟੋਲ ਪਲਾਜ਼ਾ ਮੁਲਾਜ਼ਮਾਂ ਵੱਲੋਂ ਕੰਡਕਟਰ (Conductor) ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਦੇ ਲਈ ਸ਼ਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੌਰਾਨ ਟੋਲ ਪਲਾਜ਼ਾ ਦੇ ਵਰਕਰਾਂ ਨੇ ਕੰਡਕਟਰ ਨੂੰ ਭਜਾ-ਭਜਾ ਕੇ ਕੁੱਟਿਆ ਹੈ।
ਇਸ ਮੌਕੇ ਪੀਆਰਟੀਸੀ ਦੇ ਮੁਲਾਜ਼ਮਾਂ (Employees of PRTC) ਨੇ ਪੁਲਿਸ ‘ਤੇ ਮੁਲਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਦੇ ਵੀ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਵੀ ਪੁਲਿਸ ਨੇ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ। ਜਿਸ ਤੋਂ ਬਾਅਦ ਇਨਸਾਫ਼ ਦੀ ਮੰਗ ਲਈ ਉਨ੍ਹਾਂ ਨੇ ਟੋਲ ਪਲਾਜ਼ਾ ‘ਤੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੁਲਿਸ ਮੁਲਜ਼ਮਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰਦੀ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ।