ਬਰਨਾਲਾ: ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਮੁਲਾਜ਼ਮ ਯੂਨੀਅਨ ((Punjab Roadways and PRTC Employees Union) ) ਦੇ ਕੱਚੇ ਕਾਮਿਆਂ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਗੇਟ ਰੈਲੀ ਕਰਦਿਆਂ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ (Protest against the Punjab government) ਕੀਤਾ ਗਿਆ।
ਪ੍ਰਦਰਸ਼ਨਕਾਰੀ ਵੱਲੋਂ ਠੇਕਾ ਆਧਾਰ ਭਰਤੀ ਬੰਦ ਕਰਕੇ ਠੇਕਾ ਕਾਮਿਆਂ ਨੂੰ ਰੈਗੂਲਰ (Demand for regularization of contract workers) ਕਰਨ ਦੀ ਮੰਗ, ਰੁਕੀ ਤਨਖ਼ਾਹ ਅਤੇ ਬਕਾਏ ਜਾਰੀ ਨਾ ਕਰਨ ਕਰਕੇ ਰੋਸ ਕੀਤਾ ਗਿਆ। ਪ੍ਰਦਰਸ਼ਨਕਾਰੀ ਸਰਕਾਰ ਵਲੋਂ ਕਿਲੋਮੀਟਰ ਸਕੀਮ ਤਹਿਤ ਸਰਕਾਰੀ ਬੱਸਾਂ ਚਲਾਏ ਜਾਣ ਦਾ ਵੀ ਵਿਰੋਧ ਕਰ ਰਹੇ ਹਨ।
ਇਸ ਮੌਕੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਉਹਨਾਂ ਦੀਆਂ ਤਨਖ਼ਾਹਾਂ ਜਲਦ ਲਾਗੂ ਕਰਨ ਤੋਂ ਇਲਾਵਾ ਹੋਰ ਬਾਕਾਏ ਜਾਰੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਸਰਕਾਰ ਤੋਂ ਲੰਬੇ ਸਮੇਂ ਤੋਂ ਮੰਗ ਹੈ ਕਿ ਠੇਕਾ ਆਧਾਰ ਭਰਤੀ ਬੰਦ (Close recruitment on contract basis) ਕੀਤੀ ਜਾਵੇ ਅਤੇ ਪਹਿਲਾਂ ਤੋਂ ਠੇਕਾ ਆਧਾਰ ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ।