ਬਰਨਾਲਾ:ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਜਿਵੇਂ ਹੀ ਪੰਜਾਬ ਅੰਦਰ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਬਣੀ ਤਾਂ ਪਾਰਟੀ ਆਪਣੇ ਕੀਤੇ ਹੋਏ ਵਾਅਦਿਆਂ ਭੁੱਲਦੀ ਨਜ਼ਰ ਆ ਰਹੀ ਹੈ। ਜਿਸ ਦੀ ਤਸਵੀਰ ਬਰਨਾਲਾ (Barnala) ਤੋਂ ਸਾਹਮਣੇ ਆਈ ਹੈ। ਜਿੱਥੇਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕਰਕੇ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਪ੍ਰਦਰਸ਼ਨ (Demonstration in front of Minister Meet Hare's residence) ਕੀਤਾ ਗਿਆ।
ਇਸ ਮੌਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ (Contractual employee struggle front) ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵੱਲੋਂ ਰੋਸ ਜ਼ਾਹਰ ਕੀਤਾ ਗਿਆ। ਠੇਕਾ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ‘ਤੇ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਵੀ ਲਗਾਏ ਹਨ। ਇਸ ਮੌਕੇ ਮੁਲਾਜ਼ਮਾਂ ਨੇ ਕਿਹਾ ਕਿ ਨਿਗੂਣੀਆਂ ਤਨਖਾਹਾਂ ‘ਤੇ ਪਿਛਲੇ ਲੰਬੇ ਸਮੇਂ ਤੋਂ ਕੰਮ ਕਰ ਰਹੇ ਹਨ, ਬਹੁਤੇ ਵਿਭਾਗ ਠੇਕਾ ਕਾਮਿਆਂ ਦੀ ਮਿਹਨਤ ਕਰਕੇ ਹੀ ਚੱਲ ਰਹੇ ਹਨ। ਉਨ੍ਹਾਂ ਸਰਕਾਰ ਨੂੰ ਠੇਕਾ ਕਾਮਿਆਂ ਦੀ ਸੁਣਵਾਈ ਕਰਨ ਦੀ ਅਪੀਲ ਕੀਤੀ ਅਤੇ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਸੰਘਰਸ਼ ਹੋਰ ਤੇਜ਼ ਕਰਨ ਦੀ ਵੀ ਚਿਤਾਵਨੀ ਦਿੱਤੀ।