ਪੰਜਾਬ

punjab

ETV Bharat / state

ਠੇਕਾ ਕਾਮਿਆਂ ਨੇ ਸਰਕਾਰ ਤੇ ਜਲ ਸਪਲਾਈ ਵਿਭਾਗ ਵਿਰੁੱਧ ਕੀਤਾ ਅਰਥੀ ਫੂਕ ਪ੍ਰਦਰਸ਼ਨ - ਅਰਥੀ ਫੂਕ ਪ੍ਰਦਰਸ਼ਨ

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਨਾਲਾ ਵੱਲੋਂ ਕੰਟਰੈਕਟ ਵਰਕਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਨਾ ਹੋਣ ਉੱਤੇ ਵਰਕਰਾਂ ਵਲੋਂ ਪੁਤਲਾ ਫੂਕ ਮੁਜ਼ਾਹਰਾ ਕੀਤਾ ਗਿਆ।

barnala protest
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ

By

Published : May 22, 2020, 3:29 PM IST

ਬਰਨਾਲਾ: ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਬਰਨਾਲਾ ਵੱਲੋਂ ਕੰਟਰੈਕਟ ਵਰਕਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਨਾ ਹੋਣ ਕਾਰਨ ਰੋਸ ਮੁਜ਼ਾਹਰਾ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਕਰਫਿਊ ਦੇ ਮੱਦੇਨਜ਼ਰ ਸੋਸ਼ਲ ਡਿਸਟੈਂਸ ਦਾ ਧਿਆਨ ਰੱਖ ਕੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਮੈਨੇਜਮੈਂਟ ਦੀ ਅਰਥੀ ਫੂਕੀ ਗਈ। ਜਥੇਬੰਦੀ ਦੇ ਆਗੂ ਅਤੇ ਵਰਕਰ ਕਾਰਜਕਾਰੀ ਇੰਜੀਨੀਅਰ ਦਫ਼ਤਰ ਬਰਨਾਲਾ ਅੱਗੇ ਬਸੰਤੀ ਰੰਗ ਦੀਆਂ ਪੱਗਾਂ ਬੰਨ੍ਹ ਕੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ।

ਵੇਖੋ ਵੀਡੀਓ

ਇਸ ਸਬੰਧੀ ਗੱਲਬਾਤ ਕਰਦਿਆਂ ਜਥੇਬੰਦੀ ਆਗੂਆਂ ਨੇ ਦੱਸਿਆ ਕਿ ਕੋਵਿਡ-19 ਦੇ ਚੱਲ ਰਹੇ ਕਹਿਰ ਵਿੱਚ ਬਣੇ ਵਰਤਮਾਨ ਹਾਲਾਤਾਂ ਵਿੱਚ ਕੰਟਰੈਕਟ ਵਰਕਰ ਆਪਣੀ ਡਿਊਟੀ ਨੂੰ ਨਿਰੰਤਰ ਜਾਰੀ ਰੱਖ ਕੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਘਨ ਸਪਲਾਈ ਦੇ ਰਹੇ ਹਨ। ਪਰ, ਇਨ੍ਹਾਂ ਕਾਮਿਆਂ ਵਿਰੁੱਧ ਸਰਕਾਰ ਵੱਲੋਂ ਮਾਰੂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਕਿਰਤ ਵਿਭਾਗ ਵੱਲੋਂ ਘੱਟ ਤੋਂ ਘੱਟ ਤਨਖਾਹ ਤਹਿਤ ਉਜਰਤਾਂ ਦੇਣ ਤੋਂ ਸਰਕਾਰ ਭੱਜ ਰਹੀ ਹੈ, ਕਿਉਂਕਿ ਹਰ ਵਾਰ ਦੀ ਤਰ੍ਹਾਂ ਮਜ਼ਦੂਰ ਦਿਵਸ ਮੌਕੇ ਇੱਕ ਮਈ 2020 ਨੂੰ ਜੋ ਉਜਰਤਾਂ ਵਧਾਈਆਂ ਗਈਆਂ ਸਨ, ਉਸ ਅਨੁਸਾਰ ਹਰ ਵਰਕਰ ਨੂੰ 402 ਰੁਪਏ ਪਹਿਲਾਂ ਨਾਲੋਂ ਵੱਧ ਉਜ਼ਰਤਾਂ ਮਿਲਦੀਆਂ ਸਨ। ਪਰ, ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵਧੀਆ ਉਜਰਤਾਂ ਲਾਗੂ ਨਹੀਂ ਕੀਤੀਆਂ ਗਈਆਂ ਅਤੇ ਪਹਿਲਾਂ ਵਾਲੀਆਂ ਉਜਰਤਾ ਮੁਤਾਬਕ ਤਨਖ਼ਾਹ ਦਿੱਤੀ ਗਈ।

ਉਨ੍ਹਾਂ ਕਿਹਾ ਕਿ ਉਹ ਪਿਛਲੇ 12 ਸਾਲਾਂ ਤੋਂ ਘੱਟ ਦਾ ਕੰਟਰੈਕਟ ਬੇਸ 'ਤੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਕੰਮ ਕਰ ਰਹੇ ਹਨ। ਸਰਕਾਰ ਨੇ ਪੱਕਾ ਤਾਂ ਕੀ ਕਰਨਾ ਸੀ, ਬਲਕਿ ਉਨ੍ਹਾਂ ਦੀਆਂ ਨੌਕਰੀਆਂ ਵੀ ਖੋਹ ਰਹੀ ਹੈ।

ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਪੁਲਿਸ, ਸਿਹਤ ਵਿਭਾਗ, ਸਫ਼ਾਈ ਕਾਮਿਆਂ ਦੇ ਨਾਲ ਨਾਲ ਉਨ੍ਹਾਂ ਨੇ ਵੀ ਪਹਿਲੀ ਕਤਾਰ ਵਿੱਚ ਖੜ੍ਹ ਕੇ ਡਿਊਟੀ ਦਿੱਤੀ ਹੈ। ਇਸ ਕਰਕੇ ਪੰਜਾਬ ਸਰਕਾਰ ਉਨ੍ਹਾਂ ਨੂੰ ਵਿਭਾਗ ਵਿੱਚ ਰੈਗੂਲਰ ਕਰਨ ਦੇ ਨਾਲ ਨਾਲ ਉਨ੍ਹਾਂ ਦਾ 50 ਲੱਖ ਦਾ ਬੀਮਾ ਕਰੇ। ਆਗੂਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਬਣਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਉਹ ਇਸ ਵਿਰੁੱਧ ਪਾਣੀ ਵਾਲੀਆਂ ਟੈਂਕੀਆਂ ਉਪਰ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹੋਣਗੇ।

ਇਹ ਵੀ ਪੜ੍ਰੋ: ਫੈਕਟਰੀਆਂ ਖੁੱਲ੍ਹਣ ਮਗਰੋਂ ਬੁੱਢੇ ਨਾਲੇ ਦਾ ਪਾਣੀ ਮੁੜ ਹੋਇਆ ਕਾਲਾ


ABOUT THE AUTHOR

...view details