ਬਰਨਾਲਾ:ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਹੁਣ ਕਿਸਾਨੀ ਮੁੱਦਿਆਂ ਦੇ ਨਾਲ ਨਾਲ ਚਿੱਟੇ ਅਤੇ ਮੈਡੀਕਲ ਨਸ਼ੇ ਲਈ ਵੰਗਾਰ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪਿੰਡ ਪੱਧਰ ਤੱਕ ਲਾਮਬੰਦੀ ਦੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
6 ਨੂੰ ਪੰਜਾਬ ਭਰ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰ 'ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਸ਼ਹਿਣਾ ਦੀ ਅਹਿਮ ਮੀਟਿੰਗ ਗੁਰਦੁਆਰਾ ਸਾਹਿਬ ਭੋਤਨਾ ਵਿਖੇ ਹੋਈ।
ਬੀਕੇਯੂ ਉਗਰਾਹਾਂ ਦੀ ਚਿੱਟੇ ਤੇ ਮੈਡੀਕਲ ਨਸ਼ੇ ਵਿਰੁੱਧ ਵੰਗਾਰ, 6 ਨੂੰ ਜ਼ਿਲ੍ਹਾ ਪੱਧਰ 'ਤੇ ਕੀਤਾ ਜਾਵੇਗਾ ਕੇਂਦਰ ਤੇ ਸੂਬਾ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ - ਪੰਜਾਬੀ ਚ ਬਰਨਾਲਾ ਦੀਆਂ ਖਬਰਾਂ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਚਿੱਟੇ ਅਤੇ ਮੈਡੀਕਲ ਨਸ਼ੇ ਦੇ ਖਿਲਾਫ ਪਿੰਡ ਪੱਧਰ ਤੱਕ ਲਾਮਬੰਦੀ ਦੀ ਤਿਆਰੀ ਹੋ ਰਹੀ ਹੈ। 6 ਨੂੰ ਜ਼ਿਲ੍ਹਾ ਪੱਧਰ 'ਤੇ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਓਵਰਡੋਜ ਨਾਲ ਮੌਤਾਂ ਹੋ ਰਹੀਆਂ :ਇਸ ਮੌਕੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੇ ਸੱਦੇ ਉੱਪਰ ਪੰਜਾਬ ਵਿੱਚ ਚਿੱਟੇ ਨਸ਼ੇ ਦੇ ਵਿਰੋਧ ਵਿੱਚ ਇੱਕ ਵੱਡੀ ਮੁਹਿੰਮ ਛੇੜੀ ਜਾ ਰਹੀ ਹੈ। ਸਰਕਾਰਾਂ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਪਿੰਡਾਂ ਵਿੱਚ ਸ਼ਰੇਆਮ ਮੈਡੀਕਲ ਨਸ਼ਾ ਵਿਕ ਰਿਹਾ ਹੈ। ਜਿਸ ਕਾਰਨ ਨੌਜਵਾਨ ਲੜਕੇ ਲੜਕੀਆਂ ਦੀ ਓਵਰਡੋਜ ਨਾਲ ਮੌਤਾਂ ਹੋ ਰਹੀਆਂ ਹਨ। ਇਹ ਸਭ ਕੇਂਦਰ ਤੇ ਸੂਬਾ ਸਰਕਾਰ ਦੀ ਲੋਕਾਂ ਪ੍ਰਤੀ ਮਾੜੀ ਸੋਚ ਤੇ ਮਾੜੀ ਨੀਤੀਆਂ ਦਾ ਹੀ ਸਿੱਟਾ ਹੈ। ਇਸ ਮੈਡੀਕਲ ਨਸ਼ੇ ਤੇ ਚਿੱਟੇ ਦੇ ਕਹਿਰ ਤੋਂ ਨੌਜਵਾਨ ਪੀੜੀ ਨੂੰ ਬਚਾਉਣ ਅਤੇ ਇਸਦੇ ਖਾਤਮੇ ਲਈ ਬੀਕੇਯੂ ਉਗਰਾਹਾਂ ਵਲੋਂ ਵੱਡੀ ਮੁਹਿੰਮ ਛੇੜੀ ਗਈ ਹੈ। ਜਿਸ ਤਹਿਤ ਹੁਣ ਇਹ ਮੁਹਿੰਮ ਪਿੰਡ ਪਿੰਡ ਤੱਕ ਲਿਜਾਈ ਜਾਵੇਗੀ।
ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਲਈ ਲਾਮਬੰਦ ਕੀਤਾ ਜਾਵੇਗੀ। ਜਿਸ ਤੋਂ ਬਾਅਦ 6 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਵੱਖ ਵੱਖ ਜ਼ਿਲ੍ਹਿਆਂ ਵਿੱਚ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਉਹਨਾਂ ਕਿਹਾ ਕਿ ਬਰਨਾਲਾ ਜ਼ਿਲ੍ਹੇ ਦੇ ਤਿੰਨੇ ਬਲਾਕਾਂ ਦੇ ਸੈਂਕੜੇ ਪਿੰਡਾਂ ਵਿੱਚੋਂ ਲੋਕਾਂ ਨੂੰ ਤਿਆਰ ਕਰਕੇ 6 ਨੂੰ ਡੀਸੀ ਦਫ਼ਤਰ ਬਰਨਾਲਾ ਅੱਗੇ ਕੇਂਦਰ ਅਤੇ ਸੂਬਾ ਸਰਕਾਰਾਂ ਵਿਰੁੱਧ ਰੋਸ ਮੁਜਾਹਰਾ ਕੀਤਾ ਜਾਵੇਗਾ ਅਤੇ ਸਰਕਾਰਾਂ ਦੀ ਨੀਤੀ ਨੂੰ ਉਧੇੜਿਆ ਜਾਵੇਗਾ। ਉਹਨਾਂ ਕਿਹਾ ਕਿ ਇਸੇ ਤਹਿਤ ਹੁਣ ਬੲਕੀ ਦਿਨਾਂ ਦੌਰਾਨ ਪਿੰਡਾਂ 'ਚ ਝੰਡੇ ਮਾਰਚ, ਢੋਲ ਅਤੇ ਮਿਸਾਲ ਮਾਰਚ ਕੀਤੇ ਜਾਣਗੇ।