ਬਰਨਾਲਾ:ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ (Farmers)ਦਾ ਸੰਘਰਸ਼ ਲਗਾਤਾਰ ਜਾਰੀ ਹੈ। ਇਸੇ ਸੰਘਰਸ਼ ਦਰਮਿਆਨ ਬੀਜੇਪੀ (BJP)ਆਗੂ ਹਰਜੀਤ ਗਰੇਵਾਲ ਵਲੋਂ ਲਗਾਤਾਰ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਵਰਤੀ ਜਾ ਰਹੀ ਹੈ। ਜਿਸ ਕਾਰਨ ਕਿਸਾਨ ਜਥੇਬੰਦੀਆਂ ਵਿਚ ਇਸ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਾਲੀਆਂ ਕਿਸਾਨ ਜਥੇਬੰਦੀਆਂ ਵੱਲੋਂ ਹਰਜੀਤ ਗਰੇਵਾਲ ਦੇ ਜੱਦੀ ਪਿੰਡ ਧਨੌਲਾ ਵਿਚ ਉਸਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਉਸ ਵਿਰੁੱਧ ਪਰਚਾ ਦਰਜ ਕਰਨ ਦੀ ਮੰਗ ਕੀਤੀ।
ਹਰਜੀਤ ਗਰੇਵਾਲ ਦੀ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਨੂੰ ਲੈ ਰੋਸ ਪ੍ਰਦਰਸ਼ਨ - BJP
ਬਰਨਾਲਾ ਵਿਚ ਕਿਸਾਨਾਂ (Farmers) ਨੇ ਬੀਜੇਪੀ (BJP) ਆਗੂ ਹਰਜੀਤ ਗਰੇਵਾਲ ਵਲੋਂ ਲਗਾਤਾਰ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਦਾ ਵਿਰੋਧ ਕੀਤਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਹਰਜੀਤ ਗਰੇਵਾਲ ਕਿਸਾਨਾਂ ਨੂੰ ਗਲਤ ਬੋਲਣ ਤੋਂ ਪਰਹੇਜ਼ ਕਰੇ।
ਹਰਜੀਤ ਗਰੇਵਾਲ ਦੀ ਕਿਸਾਨਾਂ ਪ੍ਰਤੀ ਮਾੜੀ ਸ਼ਬਦਾਵਲੀ ਨੂੰ ਲੈ ਰੋਸ ਪ੍ਰਦਰਸ਼ਨ
ਉਨ੍ਹਾਂ ਕਿਹਾ ਕਿ ਹਰਜੀਤ ਗਰੇਵਾਲ ਖ਼ੁਦ ਖੁੱਡ ਵਿੱਚ ਲੁਕਿਆ ਬੈਠਾ ਹੈ।ਜਦੋਂ ਕਿ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪ੍ਰੰਤੂ ਕਿਸਾਨ ਜਥੇਬੰਦੀਆਂ ਬੀਜੇਪੀ ਅਤੇ ਹਰਜੀਤ ਗਰੇਵਾਲ ਦੀ ਇਸ ਸਾਜ਼ਿਸ਼ ਨੂੰ ਬਰਦਾਸ਼ਤ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਵਿਰੁੱਧ ਅਸੀਂ ਪੁਲਸ ਪ੍ਰਸ਼ਾਸਨ ਕੋਲ ਵੀ ਸ਼ਿਕਾਇਤ ਕਰ ਰਹੇ ਹਾਂ ਕਿ ਇਸ ਵਿਰੁੱਧ ਪਰਚਾ ਦਰਜ ਕੀਤਾ ਜਾਵੇ।
ਇਹ ਵੀ ਪੜੋ:Live Update: ਭਾਜਪਾ ਵਲੋਂ ਪੰਜਾਬ 'ਚ ਥਾਂ-ਥਾਂ ਪ੍ਰਦਰਸ਼ਨ