ਬਰਨਾਲਾ:ਪਾਵਰਕਾਮ (Contracts) ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ (Employees) ਵੱਲੋਂ ਪੰਜਾਬ ਸਰਕਾਰ (Government of Punjab) ਦੀ ਅਰਥੀ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ(Protest) ਕੀਤਾ ਗਿਆ ਹੈ।ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਜੇਕਰ ਮੰਗਾਂ ਨਾ ਮੰਨੀਆਂ ਗਈਆ ਤਾਂ ਤਿੰਨ ਜੂਨ ਨੂੰ ਪਟਿਆਲਾ ਵਿਚ ਰੋਸ ਪ੍ਰਦਰਸ਼ਨ ਕਰਾਂਗੇ।
ਇਸ ਮੌਕੇ ਮੁਲਾਜ਼ਮਾਂ (Employees) ਨੇ ਦੱਸਿਆ ਹੈ ਕਿ ਉਹਨਾਂ ਦੀ ਨੌਕਰੀ ਦਾ 1 ਸਾਲ ਦਾ ਟੈਂਡਰ ਹੁੰਦਾ ਹੈ ਪਰ ਸਰਕਾਰ ਨੇ ਸਿਰਫ਼ 3 ਮਹੀਨੇ ਦਾ ਟੈਂਡਰ ਹੀ ਪਾਸ ਕੀਤਾ ਹੈ। ਜਿਸ ਕਰਕੇ ਉਹਨਾਂ ਦੀ ਕਿਸੇ ਵੀ ਵੇਲੇ ਸਰਕਾਰ ਨੌਕਰੀ ਖੋਹ ਸਕਦੀ ਹੈ। ਜਿਸ ਕਰਕੇ ਉਹ ਲੰਬੇ ਸਮੇਂ ਤੋਂ ਪੱਕੇ ਰੁਜ਼ਗਾਰ ਦੀ ਮੰਗ ਕਰ ਰਹੇ ਹਨ। ਪ੍ਰਦਰਸ਼ਨਕਾਰੀਆ ਦਾ ਕਹਿਣਾ ਹੈ ਕਿ ਸਰਕਾਰ ਪੱਕਾ ਕਰਨ ਦਾ ਵਾਅਦਾ ਕਰਕੇ ਮੁੱਕਰ ਚੁੱਕੀ ਹੈ।ਉਹਨਾਂ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਲੰਬੇ ਸਮੇਂ ਤੋਂ ਵਾਅਦਾ ਖਿਲਾਫ਼ੀ ਕਰਦੀ ਆ ਰਹੀ ਹੈ।