ਬਰਨਾਲਾ :ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਵਿਖੇ ਮੁਕੰਮਲ ਚੱਕਾ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਬਰਨਾਲਾ ਬੱਸ ਸਟੈਂਡ ’ਤੇ ਰੋਸ ਧਰਨਾ ਦੇ ਰਹੇ ਧਰਨਾਕਾਰੀਆਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ। ਪੰਜਾਬ ਸਰਕਾਰ (PRTC employees strike against government) ਲਗਾਤਾਰ 'ਤੇ ਮੀਟਿੰਗਾਂ ਕਰਕੇ ਕੋਈ ਮੰਗ ਨਾ ਮੰਨਣ ਦੇ ਦੋਸ਼ ਲਗਾਏ ਹਨ। ਧਰਨਾਕਾਰੀਆਂ ਨੇ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ ਸਮੂਹ ਸੰਘਰਸ਼ੀ ਜਥੇਬੰਦੀਆਂ ਨੂੰ ਨਾਲ ਲੈ ਕੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਵੱਡੇ ਪੱਧਰ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ।
ਲਗਾਤਾਰ ਕੀਤਾ ਜਾ ਰਿਹਾ ਪ੍ਰਦਰਸ਼ਨ :ਬਰਨਾਲਾ ਪੀਆਰਟੀਸੀ ਪਨਬੱਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਗੇਟ ਰੈਲੀਆਂ ਅਤੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਜਿਸ ਕਾਰਨ 15 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਉਸ ਸਮੇਂ ਪੰਜਾਬ ਸਰਕਾਰ ਵੱਲੋਂ ਇੱਕ ਮੀਟਿੰਗ ਕੀਤੀ। ਇਸ (PRTC Employees Protest) ਮੀਟਿੰਗ ਦੌਰਾਨ ਵੀ ਪੰਜਾਬ ਸਰਕਾਰ ਨੇ ਉਹਨਾਂ ਦੀਆਂ ਲਟਕੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ। ਜਿਸ ਕਰਕੇ ਸਮੁੱਚੇ ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਗਈ ਹੈ।