ਪੰਜਾਬ

punjab

ETV Bharat / state

ਪੰਜਾਬ ਤੇ ਯੂਟੀ ਮੁਲਾਜ਼ਮ ਸਾਂਝਾ ਫਰੰਟ ਵੱਲੋਂ ਦੂਜੇ ਦਿਨ ਵੀ ਭੁੱਖ ਹੜਤਾਲ ਰਹੀ ਜਾਰੀ

ਬਰਨਾਲਾ 'ਚ ਵੀ ਯੂਟੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਦੂਜੇ ਦਿਨ ਵੀ ਭੁੱਖ ਹੜਤਾਲ ਜਾਰੀ ਰੱਖੀ ਗਈ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਅਰਥੀ ਸਾੜ ਮੁਜ਼ਾਹਰਾ ਉਨ੍ਹਾਂ ਵੱਲੋਂ ਕੀਤਾ ਜਾਵੇਗਾ।

ਤਸਵੀਰ
ਤਸਵੀਰ

By

Published : Mar 5, 2021, 12:15 PM IST

ਬਰਨਾਲਾ: ਪੰਜਾਬ ਅਤੇ ਚੰਡੀਗੜ੍ਹ ਯੂਟੀ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਪੰਜਾਬ ਯੂਟੀ ਮੁਲਾਜ਼ਮ ਸਾਂਝਾ ਫਰੰਟ ਬਣਾ ਕੇ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਜਥੇਬੰਦੀ ਦੀ ਅਗਵਾਈ ‘ਚ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ।

ਵੀਡੀਓ

ਬਰਨਾਲਾ ਦੇ ਡੀਸੀ ਦਫ਼ਤਰ ਅੱਗੇ ਲਗਾਤਾਰ ਦੂਜੇ ਦਿਨ ਵੀ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਕਰਕੇ ਸਰਕਾਰ ਪ੍ਰਤੀ ਆਪਣਾ ਰੋਸ ਜਤਾਇਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਮੁਲਾਜ਼ਮ ਆਗੂਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਅਤੇ ਯੂਟੀ ਦੇ ਮੁਲਾਜ਼ਮ ਸਰਕਾਰੀ ਵਿਭਾਗਾਂ ‘ਚ ਖਾਲੀ ਪਈਆਂ ਅਸਾਮੀਆਂ ਭਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਪੇ ਕਮਿਸ਼ਨ ਦੀ ਰਿਪੋਰਟ ਜਾਰੀ ਕਰਨ, ਮਿਡ ਡੇ ਮੀਲ, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਦੇ ਮਾਣਭੱਤੇ ‘ਚ ਵਾਧਾ ਕਰਨ ਦੀ ਮੰਗ ਕਰਦੇ ਆ ਰਹੇ ਹਨ।

ਸਰਕਾਰ ਵੱਲੋਂ 28 ਫਰਵਰੀ ਤੱਕ ਇਹ ਮੰਗਾਂ ਮੰਨਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਜਿਸ ਦੇ ਰੋਸ ਵਜੋਂ ਪੂਰੇ ਸੂਬੇ ‘ਚ ਮੁਲਾਜ਼ਮਾਂ ਵੱਲੋਂ ਭੁੱਖ ਹੜਤਾਲ ਕਰਕੇ ਰੋਸ ਜਤਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਪੰਜਾਬ ਸਰਕਾਰ ਦੇ ਬਜਟ ਤੋਂ ਵੀ ਮੁਲਾਜ਼ਮਾਂ ਨੂੰ ਕੋਈ ਉਮੀਦ ਨਹੀਂ ਦਿਖਾਈ ਦੇ ਰਹੀ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ 8 ਮਾਰਚ ਨੂੰ ਸੂਬੇ ਭਰ ‘ਚ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਮੁਜ਼ਾਹਰੇ ਕਰਨਗੇ। ਇਸ ਤੋਂ ਇਲਾਵਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਸਰਕਾਰ ਦੇ ਨੁਮਾਇੰਦਿਆਂ ਦਾ ਵਿਰੋਧ ਕਰਨਗੇ।

ਇਹ ਵੀ ਪੜ੍ਹੋ:ਕੌਮੀ ਗ੍ਰੀਨਫ਼ੀਲਡ ਹਾਈਵੇ ਦੇ ਵਿਰੋਧ 'ਚ ਕਿਸਾਨਾਂ ਨੇ ਜ਼ਿਲ੍ਹਾ ਮਾਲ ਅਧਿਕਾਰੀ ਨੂੰ ਸੌਂਪਿਆ ਇਤਰਾਜ਼ ਪੱਤਰ

ABOUT THE AUTHOR

...view details