ਬਰਨਾਲਾ:ਪੰਜਾਬ ਵਿੱਚ ਠੰਢ ਦੀ ਆਹਟ ਸ਼ੁਰੂ ਹੁੰਦਿਆਂ ਹੀ ਵਿਧਾਨ ਸਭਾ ਚੋਣਾਂ 2022 (Punjab Assembly Election 2022) ਦੀ ਗਰਮਾਹਟ ਵੀ ਤੇਜ਼ ਹੋ ਗਈ ਹੈ। ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਰਾਜਸੀ ਲੋਕਾਂ ਦੀਆਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਨੂੰ ਲੈ ਕੇ "ਈਟੀਵੀ ਭਾਰਤ" ਦੀ ਟੀਮ ਬਰਨਾਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡ ਸੁਖਪੁਰਾ (Sukhpura village of Bhadaur assembly constituency) ਦੀ ਸੱਥ ਵਿੱਚ ਪੁੱਜੀ। ਜਿੱਥੇ ਲੋਕਾਂ ਨਾਲ ਪੰਜਾਬ ਦੇ ਮੁੱਦਿਆਂ ‘ਤੇ ਚਰਚਾ ਕੀਤੀ ਗਈ।
ਇਹ ਵੀ ਪੜੋ:Punjab Assembly Election 2022: ਰਾਜਪੁਰਾ ਸੀਟ ’ਤੇ ਦਿਖਣਗੇ ਨਵੇਂ ਚਿਹਰੇ, ਜਾਣੋ ਇੱਥੋਂ ਦਾ ਸਿਆਸੀ ਹਾਲ...
ਲੋਕ ਕਾਂਗਰਸ ਸਰਕਾਰ ਦੀ ਵਾਅਦਾ ਖਿਲਾਫੀ ਤੋਂ ਨਿਰਾਸ਼
ਇਸ ਮੌਕੇ ਗੱਲਬਾਤ ਕਰਦਿਆਂ ਲੋਕਾਂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ 2017 ਸਮੇਂ ਕੀਤੇ ਗਏ ਵਾਅਦੇ ਪੂਰੇ ਕਰਨ ਵਿੱਚ ਕਾਂਗਰਸ ਸਰਕਾਰ ਨਾਕਾਮ ਰਹੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਨਸ਼ਿਆਂ, ਕਿਸਾਨੀ ਕਰਜ਼ ਮੁਆਫ਼ੀ ਅਤੇ ਘਰ-ਘਰ ਨੌਕਰੀ ਦਾ ਵਾਅਦਾ ਪੂਰਾ ਨਹੀਂ ਕੀਤਾ ਗਿਆ। ਪੰਜਾਬ ਵਿੱਚ ਪਹਿਲਾਂ ਦੀ ਤਰ੍ਹਾਂ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਅਤੇ ਕਿਸੇ ਵੀ ਨੌਜਵਾਨ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਹੈ। ਕਿਸਾਨਾਂ ਦੇ ਨਿਗੂਣੇ ਕਰਜ਼ੇ ਮੁਆਫ਼ ਕੀਤੇ ਗਏ ਹਨ, ਜੋ ਕਿ ਸ਼ਰਮ ਵਾਲੀ ਗੱਲ ਹੈ।
ਚੰਨੀ ਸਰਕਾਰ ਦੀ ਕਾਰਗੁਜ਼ਾਰੀ ਜ਼ੀਰੋ
ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਕਾਰਗੁਜ਼ਾਰੀ ਤੋਂ ਵੀ ਲੋਕ ਖ਼ੁਸ਼ ਦਿਖਾਈ ਨਹੀਂ ਦੇ ਰਹੇ। ਲੋਕਾਂ ਦਾ ਕਹਿਣਾ ਹੈ ਕਿ ਚੰਨੀ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਵਿੱਚ ਕੰਮ ਕਰ ਰਹੀ ਹੈ, ਜਦਕਿ ਅਸਲੀਅਤ ਵਿੱਚ ਕੋਈ ਕੰਮ ਨਹੀਂ ਹੋਇਆ। ਉਹਨਾਂ ਨੇ ਕਿਹਾ ਕਿ ਨਾ ਤਾਂ ਮਜ਼ਦੂਰਾਂ ਨੂੰ 5 ਮਰਲੇ ਦੇ ਪਲਾਟ (Plot of 5 marlas to laborers) ਮਿਲੇ ਹਨ ਅਤੇ ਨਾ ਹੀ ਕੋਈ ਮੁਲਾਜ਼ਮ ਪੱਕਾ ਹੋਇਆ ਹੈ। ਇਸੇ ਤਰ੍ਹਾਂ ਰੇਤੇ ਦੇ ਰੇਟ ਵੀ ਪਹਿਲਾਂ ਵਾਲੇ ਹੀ ਹਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਲਾਨ ਹੀ ਕਰ ਰਹੇ ਹਨ ਜਦਕਿ ਐਲਾਨ ਉੱਪਰ ਅਸਰ ਨਹੀਂ ਹੋ ਰਿਹਾ।